Saturday, December 2, 2023

ਵਾਹਿਗੁਰੂ

spot_img

ਕਲਾਕਾਰ ਪੀਯੂਸ਼ ਪਨੇਸਰ ਨੇ ਡਿਜੀਟਲ ਪਲੇਟਫਾਰਮ ‘ਤੇ ਸਿੱਧੂ ਮੂਸੇਵਾਲਾ ਆਰਟ ਕਲੈਕਸ਼ਨ ਨੂੰ ਕੀਤਾ ਲਾਂਚ

- Advertisement -

ਜਲਦ ਹੀ ਪੇਂਟਿੰਗਾਂ ਨੂੰ ਇੱਕ ਸੰਗੀਤ ਪ੍ਰਦਰਸ਼ਨੀ ਵਿੱਚ ਲੋਕਾਂ ਲਈ ਲਾਈਵ ਕੀਤਾ ਜਾਵੇਗਾ

ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ 2023:
ਸਿੱਧੂ ਮੂਸੇਵਾਲਾ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਘਰ ਕੇਕ ਕੱਟਣ ਦੀ ਰਸਮ ਲਈ ਜੋ ਫੋਟੋ ਵਰਤੀ ਗਈ ਸੀ, ਉਹ ਅਸਲ ਵਿੱਚ ਇੱਕ ਮਿਕਸਡ ਮੀਡੀਆ ਪੇਂਟਿੰਗ ਹੈ। ਇਹ ਪੇਂਟਿੰਗ ਟ੍ਰਾਈਸਿਟੀ ਦੇ ਕਲਾਕਾਰ ਪਿਊਸ਼ ਪਨੇਸਰ ਦੁਆਰਾ ਬਣਾਈ ਗਈ ਸੀ ਅਤੇ ਉਨ੍ਹਾਂ ਨੇ ਇਸ ਨੂੰ ਸਿੱਧੂ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦੇ ਘਰ ਜਾ ਕੇ ਤੋਹਫੇ ਵਜੋਂ ਦਿੱਤਾ ਸੀ। ਉਹ ਪੇਂਟਿੰਗ ਪੀਯੂਸ਼ ਦੁਆਰਾ ਸਿੱਧੂ ਮੂਸੇਵਾਲਾ ਆਰਟ ਕਲੈਕਸ਼ਨ ਲਈ ਬਣਾਈ ਗਈ ਪਹਿਲੀ ਪੇਂਟਿੰਗ ਸੀ।

ਪ੍ਰੈਸ ਕਲੱਬ ਵਿਖੇ, ਪੀਯੂਸ਼ ਨੇ ਆਪਣੀ ਬਾਕੀ ਦੀ ਆਰਟ ਕਲੈਕਸ਼ਨ ਨੂੰ ਡਿਜੀਟਲ ਪਲੇਟਫਾਰਮ ‘ਤੇ ਆਮ ਲੋਕਾਂ ਲਈ ਲਾਂਚ ਕੀਤਾ। ਇਸ ਮੌਕੇ ਮਾਨਸਾ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਵੀ ਸ਼ਿਰਕਤ ਕੀਤੀ। ਇਸ ਆਰਟ ਕਲੈਕਸ਼ਨ ਵਿੱਚ ਕੁੱਲ 6 ਪੇਂਟਿੰਗਾਂ ਹਨ ਜੋ ਕਿ ਮਿਕਸਡ ਮੀਡੀਆ ਆਰਟ, ਕੈਨਵਸ ਪੇਂਟਿੰਗ ਆਦਿ ਹਨ। ਪਿਯੂਸ਼ ਨੇ ਇਸ ਸਾਲ ਸਿੱਧੂ ਦੇ ਜਨਮ ਦਿਨ ‘ਤੇ ਓਹਨਾ ਦੀ ਹਵੇਲੀ (ਮਾਨਸਾ) ‘ਚ ਆਪਣੀਆਂ ਪੇਂਟਿੰਗਾਂ ਵੀ ਪ੍ਰਦਰਸ਼ਿਤ ਕੀਤੀਆਂ ਸਨ।

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੀਯੂਸ਼ ਨੇ ਦੱਸਿਆ ਕਿ ਲੋਕ ਫਿਲਹਾਲ ਇਸ ਕਲੈਕਸ਼ਨ ਨੂੰ ‘ਦ ਮਿਸਚਿਫਰਜ਼’ ਦੀ ਵੈੱਬਸਾਈਟ ‘ਤੇ ਦੇਖ ਸਕਦੇ ਹਨ। ਪੇਂਟਿੰਗਾਂ ਨੂੰ ਜਲਦੀ ਹੀ ਇੱਕ ਸੰਗੀਤ ਪ੍ਰਦਰਸ਼ਨੀ ਵਿੱਚ ਲੋਕਾਂ ਲਈ ਲਾਈਵ ਕੀਤਾ ਜਾਵੇਗਾ। ਅਕਤੂਬਰ ਮਹੀਨੇ ਚ’ ਚੰਡੀਗੜ੍ਹ ਵਿੱਚ ਇਹ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਵਿੱਚ ਲੋਕਾਂ ਨੂੰ ਪੇਂਟਿੰਗ ਦੇ ਨਾਲ-ਨਾਲ ਸੰਗੀਤ ਅਤੇ ਮਨੋਰੰਜਨ ਦਾ ਵੀ ਭਰਪੂਰ ਆਨੰਦ ਮਿਲੇਗਾ।

ਪੀਯੂਸ਼ ਇੱਕ ਮਿਕਸਡ ਮੀਡੀਆ ਕਲਾਕਾਰ ਹੈ ਜੋ ਪਿਛਲੇ 9 ਸਾਲਾਂ ਤੋਂ ਕੰਮ ਕਰ ਰਿਹਾ ਹੈ। ਸਿੱਧੂ ਦੀਆਂ ਪੇਂਟਿੰਗਾਂ ਤੋਂ ਇਲਾਵਾ ਉਨ੍ਹਾਂ ਨੇ 50 ਤੋਂ ਵੱਧ ਲਾਈਫਸਟੈਲ ਅਤੇ ਵੈੱਡਇੰਗ ਦੀਆਂ ਕਲਾਕ੍ਰਿਤੀਆਂ ਬਣਾਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਹੁਣ ਤੱਕ ਭਰਪੂਰ ਪਿਆਰ ਮਿਲਿਆ ਹੈ। ਪੇਂਟਿੰਗ ਬਾਰੇ ਗੱਲ ਕਰਦੇ ਹੋਏ ਪਿਊਸ਼ ਨੇ ਕਿਹਾ ਕਿ ਮੈਂ ਹਮੇਸ਼ਾ ਸਿੱਧੂ ਬਾਈ ਨਾਲ ਕੰਮ ਕਰਨਾ ਚਾਹੁੰਦਾ ਸੀ। ਮੈਂ ਆਪਣੇ ਹੁਨਰ ਦੀ ਵਰਤੋਂ ਕਰਦਿਆਂ ਪੇਂਟਿੰਗਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਪਰ ਜਦੋਂ ਤੱਕ ਮੈਂ ਉਨ੍ਹਾਂ ਤੱਕ ਪਹੁੰਚਦਾ, ਉਦੋਂ ਤੱਕ ਉਹ ਦੁਖਦਾਈ ਘਟਨਾ ਵਾਪਰ ਚੁੱਕੀ ਸੀ। ਉਸ ਦੇ ਜਾਣ ਦੀ ਖ਼ਬਰ ਨੇ ਅਚਾਨਕ ਮੇਰਾ ਮਨੋਬਲ ਤੋੜ ਦਿੱਤਾ। ਫਿਰ ਮੈਂ ਆਪਣੇ ਦ੍ਵਾਰਾ ਬਣਾਈ ਗਈ ਪਹਿਲੀ ਪੈਂਟਿੰਗ ਉਸਦੇ ਮਾਤਾ-ਪਿਤਾ ਨੂੰ ਦੇਣ ਦਾ ਫੈਸਲਾ ਕੀਤਾ।

ਉਸ ਨੇ ਅੱਗੇ ਕਿਹਾ ਕਿ ਉਸਦੇ ਮਾਤਾ-ਪਿਤਾ ਨਾਲ ਮੁਲਾਕਾਤ ਦੌਰਾਨ ਮੈਨੂੰ ਬੜਾ ਆਪਣਾਪਨ ਮਹਿਸੂਸ ਹੋਇਆ। ਓਹਨਾ ਨਾਲ ਇਸ ਮੁਲਾਕਾਤ ਨੇ ਇੱਕ ਵਾਰ ਫਿਰ ਮੇਰੇ ਅੰਦਰ ਜੋਸ਼ ਭਰ ਦਿੱਤਾ ਅਤੇ ਮੈਂ ਆਪਣੀ ਕਲੈਕਸ਼ਨ ਪੂਰਾ ਕਰਨ ਦੀ ਠਾਣ ਲਈ। ਇਸ ਵਿੱਚ ਬਹੁਤ ਸਮਾਂ ਅਤੇ ਮਿਹਨਤ ਲੱਗੀ ਪਰ ਮੈਂ ਆਪਣੀ ਕਲੈਕਸ਼ਨ ਪੂਰੀ ਕਰ ਲਈ ਅਤੇ ਅੱਜ ਉਨ੍ਹਾਂ ਦੇ ਆਸ਼ੀਰਵਾਦ ਨਾਲ ਮੈਂ ਆਪਣੀ ਪੂਰੀ ਕਲੈਕਸ਼ਨ ਲੋਕਾਂ ਲਈ ਡਿਜੀਟਲ ਪਲੇਟਫਾਰਮ ‘ਤੇ ਉਪਲਬਧ ਕਰਵਾ ਰਿਹਾ ਹਾਂ।

ਮੈਂ ਇਹ ਪੇਂਟਿੰਗਜ਼ ਸਿੱਧੂ ਬਾਈ ਲਈ ਪਿਆਰ ਅਤੇ ਓਹਨਾ ਨੂੰ ਸ਼ਰਧਾਂਜਲੀ ਦੇਣ ਵਜੋਂ ਬਣਾਈਆਂ ਹਨ। ਮੈਂ ਉਨ੍ਹਾਂ ਨੂੰ ਆਪਣੀਆਂ ਪੇਂਟਿੰਗਾਂ ਰਾਹੀਂ ਸਦਾ ਜ਼ਿੰਦਾ ਰੱਖਣਾ ਚਾਹੁੰਦਾ ਹਾਂ। ਮੈਨੂੰ ਇਸ ਗੱਲ ਦੀ ਬੜੀ ਖੁਸ਼ੀ ਹੈ ਕਿ ਮੈਨੂੰ ਉਸਦੇ ਮਾਤਾ-ਪਿਤਾ ਬਲਕੌਰ ਸਿੱਧੂ ਅਤੇ ਚਰਨ ਕੌਰ ਜੀ ਦਾ ਪਿਆਰ ਅਤੇ ਆਸ਼ੀਰਵਾਦ ਮਿਲਿਆ ਹੈ, ਜਿਸ ਕਾਰਨ ਮੇਰੀ ਇਹ ਕਲੈਕਸ਼ਨ ਦੁਨੀਆ ਦੇ ਸਾਹਮਣੇ ਆ ਸਕੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!