Saturday, April 20, 2024

ਵਾਹਿਗੁਰੂ

spot_img
spot_img

ਅਮਰੀਕੀ ਸੈਨੇਟ ਨੇ ਪਾਸ ਮਤੇ ਵਿਚ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਟੁੱਟ ਹਿੱਸਾ ਕਰਾਰ ਦਿੱਤਾ, ਚੀਨ ਦੇ ਹਮਲਾਵਰ ਰੁਖ ਦੀ ਨਿੰਦਾ

- Advertisement -

Arunachal an integral part of India; US Senate slams China

ਯੈੱਸ ਪੰਜਾਬ
ਸੈਕਰਾਮੈਂਟੋ , ਕੈਲੀਫੋਰਨੀਆ, ਮਾਰਚ 18, 2023 (ਹੁਸਨ ਲੜੋਆ ਬੰਗਾ)
ਅਮਰੀਕੀ ਸੈਨੇਟ ਨੇ ਇਕ ਮਤਾ ਪਾਸ ਕੀਤਾ ਹੈ ਜਿਸ ਵਿਚ ਇਕ ਵਾਰ ਫਿਰ ਪੁਸ਼ਟੀ ਕੀਤੀ ਗਈ ਹੈ ਕਿ ਅਰਣਾਚਲ ਪ੍ਰਦੇਸ਼ ਰਾਜ ਭਾਰਤ ਦਾ ਅਟੁੱਟ ਹਿੱਸਾ ਹੈ। ਇਹ ਮਤਾ ਸੈਨੇਟਰ ਬਿਲ ਹੇਗਰਟੀ ਤੇ ਜੈਫ ਮਰਕਲੇ ਵੱਲੋਂ ਪੇਸ਼ ਕੀਤਾ ਗਿਆ ਸੀ। ਪਿਛਲੇ 6 ਸਾਲਾਂ ਦੌਰਾਨ ਅਸਲ ਨਿਯੰਤਰਣ ਰੇਖਾ ਨੇੜੇ ਪੂਰਬੀ ਸੈਕਟਰ ਵਿਚ ਭਾਰਤ ਤੇ ਚੀਨ ਵਿਚਾਲੇ ਵੱਡੀਆਂ ਝੜਪਾਂ ਹੋ ਚੁੱਕੀਆਂ ਹਨ।

ਚੀਨ ਉਪਰ ਇਹ ਵੀ ਦੋਸ਼ ਲਾਇਆ ਜਾਂਦਾ ਹੈ ਕਿ ਉਸ ਨੇ ਹੌਲੀ ਹੌਲੀ ਅਰੁਣਾਚਲ ਪ੍ਰਦੇਸ਼ ਦੇ ਕਾਫੀ ਖੇਤਰ ਉਪਰ ਨਜਾਇਜ਼ ਕਬਜ਼ਾ ਕਰ ਲਿਆ ਹੈ।

ਮਤਾ ਪਾਸ ਹੋਣ ‘ਤੇ ਸੈਨੇਟਰ ਹੇਗਰਟੀ ਨੇ ਕਿਹਾ ਹੈ ਕਿ ਇਸ ਸਮੇ ਜਦੋਂ ਚੀਨ ਭਾਰਤੀ ਪ੍ਰਸ਼ਾਂਤ ਮਹਾਸਾਗਰ ਖਿੱਤੇ ਦੀ ਆਜ਼ਾਦ ਹੋਂਦ ਲਈ ਖਤਰਾ ਬਣਿਆ ਹੋਇਆ ਹੈ ਤਾਂ ਇਹ ਅਹਿਮ ਹੋ ਜਾਂਦਾ ਹੈ ਕਿ ਖਿੱਤੇ ਵਿਚ ਅਮਰੀਕਾ ਆਪਣੇ ਰਣਨੀਤਿਕ ਭਾਈਵਾਲਾਂ ਖਾਸ ਕਰਕੇ ਭਾਰਤ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੋਵੇ।

ਮਤੇ ਵਿਚ ਸਪਸ਼ਟ ਤੌਰ ‘ਤੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਟੁੱਟ ਹਿੱਸਾ ਮੰਨਿਆ ਗਿਆ ਹੈ ਤੇ ਅਸਲ ਨਿਯੰਤਰਣ ਰੇਖਾ ਦੇ ਨਾਲ ਮੌਜੂਦਾ ਸਥਿੱਤੀ ਬਦਲਣ ਦੇ ਮਕਸਦ ਨਾਲ ਚੀਨ ਵੱਲੋਂ ਕੀਤੀਆਂ ਜਾਂਦੀਆਂ ਫੌਜੀ ਕਾਰਵਾਈਆਂ ਦੀ ਨਿੰਦਾ ਕੀਤੀ ਗਈ ਹੈ। ਮਤੇ ਵਿਚ ਭਾਰਤ ਨਾਲ ਰਣਨੀਤਿਕ ਭਾਈਵਾਲੀ ਹੋਰ ਮਜਬੂਤ ਬਣਾਉਣ ਉਪਰ ਵੀ ਜੋਰ ਦਿੱਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...