spot_img
Friday, June 14, 2024

ਵਾਹਿਗੁਰੂ

spot_img
spot_img

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਟਿਆਲਾ ‘ਚ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਪਟਿਆਲਾ, 30 ਮਈ, 2024

ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ।

ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ।

ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਦੋ ਸਾਲਾਂ ‘ਚ ਬੇਮਿਸਾਲ ਕੰਮ ਕੀਤੇ ਹਨ। ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।

ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫ਼ੰਡ ਰੁਕੇ ਹੋਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਸੀ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਧਮਕੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਉਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ।

ਕੇਜਰੀਵਾਲ ਨੇ ਕਿਹਾ ਕਿ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਕੰਮ ਦੇ ਨਹੀਂ ਹਨ। ਉਹ ਆਮ ਲੋਕਾਂ ਲਈ ਕੁਝ ਨਹੀਂ ਕਰਦੇ, ਉਨ੍ਹਾਂ ਕਿਹਾ ਕਿ ਜੇਕਰ ਪਟਿਆਲਾ ਦੇ ਲੋਕ ਰਾਤ ਦੇ 2 ਵਜੇ ਵੀ ਡਾ.ਬਲਬੀਰ ਨੂੰ ਫ਼ੋਨ ਕਰਨਗੇ ਤਾਂ ਉਹ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਬਲਬੀਰ ਨੂੰ ਪਟਿਆਲਾ ਤੋਂ ਭਾਰੀ ਵੋਟਾਂ ਨਾਲ ਜਿਤਾਉਣ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...