spot_img
Saturday, June 15, 2024

ਵਾਹਿਗੁਰੂ

spot_img
spot_img

ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ – ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਮਈ 2024

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ‘ਚ ‘ਆਪ’ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕੀਤਾ।

ਕੇਜਰੀਵਾਲ ਨੇ ਕਿਹਾ ਕਿ ‘ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ।’

ਕੇਜਰੀਵਾਲ ਨੇ ਉਮੀਦਵਾਰ ਮਨੀਸ਼ ਤਿਵਾੜੀ ਦੇ ਨਾਲ ਚੰਡੀਗੜ੍ਹ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਆਪ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਨੂੰ ਚੁਣਨ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।

ਰੈਲੀ ‘ਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਵੱਡੀ ਗਿਣਤੀ ‘ਚ ਸ਼ਾਮਿਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ |  ਉਨ੍ਹਾਂ ਕਿਹਾ ਕਿ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।

ਉਹ ਉੱਥੇ ਲੋਕਾਂ ਨੂੰ ਬਹੁਤ ਯਾਦ ਕਰਦੇ ਸਨ।  ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਦੇ ਦਿੱਤੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਭਾਰਤ ਵਿੱਚ ਕਈ ਥਾਵਾਂ ‘ਤੇ ਗਏ ਅਤੇ ਇੱਕ ਗੱਲ ਵੇਖੀ ਕਿ ਭਾਜਪਾ ਅਤੇ ਨਰਿੰਦਰ ਮੋਦੀ ਬੁਰੀ ਤਰ੍ਹਾਂ ਹਾਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਮੈਨੂੰ ਜੇਲ੍ਹ ਵਿੱਚ ਤੋੜਨ ਦੀ ਹਰ ਕੋਸ਼ਿਸ਼ ਕੀਤੀ।  ਮੈਂ 20 ਸਾਲਾਂ ਤੋਂ ਸ਼ੂਗਰ ਦਾ ਮਰੀਜ਼ ਹਾਂ।  ਪਿਛਲੇ ਦਸ ਸਾਲਾਂ ਤੋਂ ਮੈਂ ਹਰ ਰੋਜ਼ 52 ਯੂਨਿਟ ਇਨਸੁਲਿਨ ਲੈ ਰਿਹਾ ਹਾਂ, ਇਹ ਜਾਣ ਕੇ ਉਨ੍ਹਾਂ ਨੇ ਜੇਲ੍ਹ ਵਿੱਚ ਮੇਰੀ ਇਨਸੁਲਿਨ ਬੰਦ ਕਰ ਦਿੱਤੀ।

ਜਿਸ ਕਾਰਨ ਮੇਰਾ ਸ਼ੂਗਰ ਲੈਵਲ ਕਾਫੀ ਵੱਧ ਗਿਆ।  ਜੇਕਰ ਕਿਸੇ ਵਿਅਕਤੀ ਦਾ ਸ਼ੂਗਰ ਲੈਵਲ ਲੰਬੇ ਸਮੇਂ ਤੱਕ ਉੱਚਾ ਰਹਿੰਦਾ ਹੈ ਤਾਂ ਉਸ ਦਾ ਲੀਵਰ ਅਤੇ ਕਿਡਨੀ ਵੀ ਖਰਾਬ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਭਾਜਪਾ ਉਨ੍ਹਾਂ ਨਾਲ ਕੀ ਕਰਨਾ ਚਾਹੁੰਦੀ ਹੈ ਪਰ ਉਹ ਇਮਾਨਦਾਰ ਵਿਅਕਤੀ ਹਨ।  ‘ਆਪ’ ਸੁਪਰੀਮੋ ਨੇ ਕਿਹਾ ਕਿ ਜੇਕਰ ਮੈਂ ਇਮਾਨਦਾਰ ਨਹੀਂ ਹਾਂ ਤਾਂ ਇਸ ਦੁਨੀਆ ‘ਚ ਕੋਈ ਵੀ ਇਮਾਨਦਾਰ ਨਹੀਂ ਹੈ।

ਕੇਜਰੀਵਾਲ ਨੇ ਕਿਰਨ ਖੇਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਚੰਡੀਗੜ੍ਹ ਦੇ ਲੋਕ ਭਾਜਪਾ ਨੂੰ ਆਪਣੀ ਵੋਟ ਦਿੰਦੇ ਰਹੇ ਹਨ ਪਰ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਲਈ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਕਿਰਨ ਖੇਰ 10 ਸਾਲਾਂ ਤੋਂ ਉਨ੍ਹਾਂ ਦੀ ਸੰਸਦ ਮੈਂਬਰ ਰਹੀ ਹੈ ਪਰ ਉਹ ਕਦੇ ਚੰਡੀਗੜ੍ਹ ਦੇ ਲੋਕਾਂ ਨੂੰ ਮਿਲਣ ਵੀ ਨਹੀਂ ਆਈ। ਕੇਜਰੀਵਾਲ ਨੇ ਲੋਕਾਂ ਨੂੰ ਮਨੀਸ਼ ਤਿਵਾੜੀ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਮਿਲ ਕੇ ਇਸ ਵਾਰ ਭਾਜਪਾ ਨੂੰ ਹਰਾਉਣਾ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...