ਸੰਗਰੂਰ, 27 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਹਲਕਾ ਸੰਗਰੂਰ ਤੋਂ ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਬਣਾਉਣਾ ਹੈ ਤਾਂ ਭਾਜਪਾ ਦੀ ਸਰਕਾਰ ਬਣਾਉਣੀ ਲਾਜ਼ਮੀ ਹੈ।
ਉਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੀ ਕਿਸਾਨੀ, ਨੌਜਵਾਨ ਤੇ ਵਪਾਰੀਆਂ ਨੂੰ ਬਹੁਤ ਪਿੱਛੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਰੁਜ਼ਗਾਰ ਨਾ ਮਿਲਣ ਕਰਕੇ ਵਿਦੇਸ਼ਾਂ ਨੂੰ ਰੁਖ ਕੀਤਾ ਹੈ ਜੇਕਰ ਪੰਜਾਬ ਅੰਦਰ ਰੁਜ਼ਗਾਰ ਲੈਣਾ ਹੈ ਤਾਂ ਭਾਜਪਾ ਗਠਜੋੜ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ।
ਇਸ ਮੌਕੇ ਅਰਵਿੰਦ ਖੰਨਾ ਦੀ ਧਰਮ ਪਤਨੀ ਸ਼ਗੁਨ ਖੰਨਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ, ਸਰਜੀਵਨ ਜਿੰਦਲ, ਬੀ ਐੱਸ ਮੱਲੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ