ਯੈੱਸ ਪੰਜਾਬ
ਅੰਮ੍ਰਿਤਸਰ, 30 ਨਵੰਬਰ, 2022 –
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਕੰਮ ਕਰਦੇ ਕਰਮਚਾਰੀ ਸ੍ਰੀ ਅਰਵਿੰਦਰ ਪਾਲ ਸਿੰਘ ਸਿਨੇਮਾ ਆਪਰੇਟਰ ਆਪਣੀ 28 ਸਾਲ ਸੇਵਾ ਉਪਰੰਤ ਸੇਵਾ ਮੁਕਤ ਹੋਏ। ਇਹ ਜਾਣਕਾਰੀ ਦਿੰਦਿਆਂ ਸ੍ਰ ਸ਼ੇਰਜੰਗ ਸਿੰਘ ਹੁੰਦਲ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਨੇ ਦੱਸਿਆ ਕਿ ਕਰਮਚਾਰੀ ਨੇ ਆਪਣੀ ਸੇਵਾ ਦੌਰਾਨ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਅਤੇ ਦਫਤਰੀ ਕੰਮ ਨੂੰ ਹਮੇਸ਼ਾਂ ਤਰਜੀਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਰਮਚਾਰੀ ਹਮੇਸ਼ਾਂ ਡਿਊਟੀ ਸਮੇਂ ਦਾ ਪਾਬੰਦ ਸੀ ਅਤੇ ਦਫਤਰੀ ਕਰਮਚਾਰੀਆਂ ਨਾਲ ਇਕ ਟੀਮ ਦੀ ਭਾਵਨਾ ਨਾਲ ਕੰਮ ਕਰਦਾ ਸੀ ਅਤੇ ਮਿਠਬੋਲੜਾ ਵੀ ਸੀ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਨੇ ਫੀਲਡ ਦੇ ਖੇਤਰ ਵਿੱਚ ਮੀਡੀਆ ਨਾਲ ਕਾਫੀ ਸੁਖਾਵਾਂ ਰਾਬਤਾ ਬਣਾਈ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਕਰਮਚਾਰੀ ਵੱਲੋਂ ਵਿਭਾਗ ਨੂੰ ਦਿੱਤੀਆਂ ਸੇਵਾਵਾਂ ਦੇ ਬਦਲੇ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਦਫਤਰ ਸਟਾਫ ਵਲੋਂ ਰਿਟਾਇਰਮੈਂਟ ਦੀ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਕਰਮਚਾਰੀ ਨੂੰ ਯਾਦਗਾਰੀ ਸਨਮਾਨ ਚਿੰਨ, , ਫੁੱਲਾ ਦਾ ਗੁਲਦਸਤਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫਸਰ ਯੋਗੇਸ਼ ਕੁਮਾਰ, ਜਗਵਿੰਦਰ ਸਿੰਘ, ਸਦਾਨੰਦ ਕੁਮਾਰ, ਬਲਦੇਵ ਸਿੰਘ, ਸ੍ਰੀਮਤੀ ਰਾਜ ਕੌਰ, ਨਰਿੰਦਰ ਸਿੰਘ ਅਤੇ ਸ਼ੁਭਮ ਕੁੰਦਰਾ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ