Wednesday, October 2, 2024
spot_img
spot_img
spot_img
spot_img
spot_img

ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਕੀਤਾ ਸਨਮਾਨਿਤ

ਯੈੱਸ ਪੰਜਾਬ
ਚੰਡੀਗੜ੍ਹ, 3 ਸਤੰਬਰ, 2024

ਪੰਜਾਬ ਰਾਜ ਭਵਨ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਅਸਾਮ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਸਾਮ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਬੇਮਿਸਾਲ ਸੇਵਾਵਾਂ ਲਈ ਰਸਮੀ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਸਾਮ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਬਿਸਵਾ ਸਰਮਾਂ ਦੇ ਨਿਰੇਦਸ਼ਾਂ ‘ਤੇ ਅਸਾਮ ਦੇ ਦੋ ਕੈਬਨਿਟ ਮੰਤਰੀ ਸ੍ਰੀ ਰਣਜੀਤ ਕੁਮਾਰ ਦਾਸ, ਸ੍ਰੀ ਚੰਦਰ ਮੋਹਨ ਪਟਵਾਰੀ, ਅਸਾਮ ਰਾਜਪਾਲ ਸਕੱਤਰੇਤ ਅਤੇ ਅਸਾਮ ਦੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਪੰਜਾਬ ਦੇ ਰਾਜਪਾਲ ਨੂੰ ਸਨਮਾਨਿਤ ਕਰਨ ਲਈ ਵਿਸੇਸ਼ ਤੌਰ ‘ਤੇ ਪੰਜਾਬ ਪਹੁੰਚੇ।

ਉਨ੍ਹਾਂ ਨੇ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅਸਾਮ ਦੇ ਰਾਜਪਾਲ ਰਹਿੰਦਿਆਂ ਸੂਬੇ ਦੇ ਪ੍ਰਸ਼ਾਸ਼ਨ ਵਿੱਚ ਹਰ ਪੱਧਰ ‘ਤੇ ਪ੍ਰਦਾਨ ਕੀਤੀ ਗਈ ਬੇਮਿਸਾਲ ਅਗਵਾਈ ਅਤੇ ਰਣਨੀਤਕ ਮਾਰਗਦਰਸ਼ਨ ਨੂੰ ਮਾਨਤਾ ਦੇਣ ਸਬੰਧੀ ਅਸਾਮ ਕੈਬਨਿਟ ਵੱਲੋਂ 9 ਅਗਸਤ, 2024 ਨੂੰ ਪਾਸ ਕੀਤੇ ਮਤੇ ਦੀ ਕਾਪੀ ਸ੍ਰੀ ਕਟਾਰੀਆਂ ਨੂੰ ਭੇਂਟ ਕੀਤੀ। ਇਸ ਤੋਂ ਇਲਾਵਾ ਅਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤ ਬਿਸਵਾ ਸ਼ਰਮਾ ਵੱਲੋਂ ਲਿਿਖਆ ਇੱਕ ਡੀ.ਓ. ਪੱਤਰ ਵੀ ਸੌਂਪਿਆ, ਜਿਸ ਵਿੱਚ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸ੍ਰੀ ਕਟਾਰੀਆ ਦੇ ਵੱਡਮੁੱਲੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ, ਜਿਹਨਾਂ ਨੇ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਜਨਤਕ ਜੀਵਨ ਬਾਰੇ ਡੂੰਘੀ ਸਮਝ ਪ੍ਰਦਾਨ ਕੀਤੀ।

ਅਸਾਮ ਸਰਕਾਰ ਵੱਲੋਂ ਭੇਜੇ ਗਏ ਮਤੇ ਵਿੱਚ ਸ੍ਰੀ ਕਟਾਰੀਆ ਵੱਲੋਂ ਅਸਾਮ ਦੇ ਸਾਰੇ 35 ਜ਼ਿਿਲ੍ਹਆਂ ਵਿੱਚ ਕੀਤੇ ਵਿਆਪਕ ਦੌਰਿਆਂ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਨਾਲ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਨੂੰ ਦਰਸਾਇਆ ਗਿਆ। ਅਸਾਮ ਦੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦਾ ਸਮਰਪਣ ਸੂਬੇ ਲਈ ਉਨ੍ਹਾਂ ਦੇ ਅਥਾਹ ਸਨੇਹ ਅਤੇ ਆਸਾਮ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸਾਰਿਆਂ ਨੂੰ ਪ੍ਰੇਰਿਤ ਕਰਨ ਪ੍ਰਤੀ ਉਨ੍ਹਾਂ ਦੇ ਅਣਥੱਕ ਯਤਨਾਂ ਤੋਂ ਸਪੱਸ਼ਟ ਹੁੰਦਾ ਹੈ।

ਮੰਤਰੀ ਮੰਡਲ ਨੇ ਜਨਤਕ ਮਾਮਲਿਆਂ ਵਿੱਚ ਸ੍ਰੀ ਕਟਾਰੀਆ ਦੇ ਵਿਆਪਕ ਤਜ਼ਰਬੇ ਅਤੇ ਸਿਆਣਪ ਨੂੰ ਵੀ ਮਾਨਤਾ ਦਿੱਤੀ, ਜਿਸ ਨੇ ਪ੍ਰਸ਼ਾਸਨ ਅਤੇ ਜਨਤਕ ਜੀਵਨ ਵਿੱਚ ਬੇਮਿਸਾਲ ਸੂਝ ਪ੍ਰਦਾਨ ਕੀਤੀ।

ਇਸ ਤੋਂ ਇਲਾਵਾ ਅਸਾਮ ਦੇ ਵਫ਼ਦ ਨੇ ਸ੍ਰੀ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਨੂੰ ਕਾਮਾਖਿਆ ਮੰਦਿਰ ਦੀ ਪੇਂਟਿੰਗ, ਖੋਰਾਈ ਅਤੇ ਅਸਾਮ ਦੀਆਂ ਹੋਰ ਪਰੰਪਰਾਗਤ ਵਸਤਾਂ ਨਾਲ ਸਨਮਾਨਿਤ ਵੀ ਕੀਤਾ।

ਆਪਣੇ ਧੰਨਵਾਦੀ ਭਾਸ਼ਣ ਦੌਰਾਨ, ਸ੍ਰੀ ਕਟਾਰੀਆ ਨੇ ਇਸ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤ ਬਿਸਵਾ ਸ਼ਰਮਾ ਵਲੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਿਲੇ ਵਡਮੁੱਲੇ ਸਹਿਯੋਗ ਲਈ ਅਸਾਮ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਸਦਭਾਵਨਾਪੂਰਨ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਏਕਤਾ ਕਿਸੇ ਵੀ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਭਲਾਈ ਦੀਆਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਦੇ ਜੀਵਨ ਵਿੱਚ ਅਸਲ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਰਲ ਮਿਲ ਕੇ ਪੰਜਾਬ ਵਿੱਚ ਵੀ ਇਸੇ ਸਕਰਾਤਮਕ ਰਣਨੀਤੀ ਨਾਲ ਕੰਮ ਕੀਤਾ ਜਾਵੇਗਾ।

ਸ੍ਰੀ ਕਟਾਰੀਆ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ਅਸਲ ਵਿੱਚ ਪ੍ਰਭਾਵਸ਼ਾਲੀ ਬਣਾਉਣ ਲਈ, ਪ੍ਰਸ਼ਾਸਨਿਕ ਪੱਧਰ ‘ਤੇ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਤੋਂ ਉਪਰ ਉਠਣਾ ਅਤੇ ਜ਼ਮੀਨੀ ਹਕੀਕਤਾਂ ਨਾਲ ਸਿੱਧੇ ਤੌਰ ‘ਤੇ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦੀ ਸਫ਼ਲਤਾ ਦਾ ਅਸਲ ਮੁਲਾਂਕਣ ਖੇਤਰੀ ਦੌਰਿਆਂ, ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਅਤੇ ਇਹਨਾਂ ਦੇ ਲਾਗੂਕਰਨ ‘ਤੇ ਵਿਸ਼ੇਸ਼ ਧਿਆਨ ਦੇ ਕੇ ਕੀਤਾ ਜਾ ਸਕਦਾ ਹੈ।

ਅਸਾਮ ਦੇ ਕੈਬਨਿਟ ਮੰਤਰੀਆਂ ਸ੍ਰੀ ਰਣਜੀਤ ਕੁਮਾਰ ਦਾਸ ਅਤੇ ਸ੍ਰੀ ਚੰਦਰ ਮੋਹਨ ਪਟਵਾਰੀ ਨੇ ਆਪਣੇ ਸੰਬੋਧਨ ਦੌਰਾਨ ਰਾਸ਼ਟਰੀ ਏਕਤਾ ਤੇ ਅਖੰਡਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਅਹਿਮ ਸਾਧਨ ਦੇ ਤੌਰ ‘ਤੇ ਸੱਭਿਆਚਾਰਕ ਅਦਾਨ ਪ੍ਰਦਾਨ ਪ੍ਰੋਗਰਾਮਾਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਹਨਾਂ ਦੱਸਿਆ ਕਿ ਕਿਵੇਂ ਅਜਿਹੀਆਂ ਪਹਿਲਕਦਮੀਆਂ ਵਿਿਭੰਨ ਪਰੰਪਰਾਵਾਂ, ਭਾਸ਼ਾਵਾਂ ਅਤੇ ਅਭਿਆਸਾਂ ਨੂੰ ਸਾਂਝਾ ਕਰਨ ਦੇ ਯੋਗ ਬਣਾਉਂਦੀਆਂ ਹਨ, ਜਿਸ ਨਾਲ ਅਸੀਂ ਵੱਖ-ਵੱਖ ਭਾਈਚਾਰਿਆਂ ਦਰਮਿਆਨ ਮਜ਼ਬੂਤ ਸਬੰਧ ਸਥਾਪਤ ਕਰਦੇ ਹੋਏ ਆਪਣੀ ਅਮੀਰ ਸੱਭਿਆਚਾਰਕ ਦਾ ਆਨੰਦ ਮਾਣ ਸਕਦੇ ਹਾਂ।

ਇਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਸ੍ਰੀ ਕਟਾਰੀਆ ਨੇ ਅਸਾਮ ਦੇ ਦੋਵੇਂ ਕੈਬਨਿਟ ਮੰਤਰੀਆਂ, ਸ੍ਰੀਮਤੀ ਅੰਜੂ ਰਾਣੀ ਭਈਸਿਆ, ਰਾਜਪਾਲ ਅਸਾਮ ਦੀ ਸਕੱਤਰ ਐਸ. ਐਸ. ਮੀਨਾਕਸ਼ੀ ਸੁੰਦਰਮ, ਰਾਜਪਾਲ ਅਸਾਮ ਦੇ ਏ.ਡੀ.ਸੀ. ਸੁਕੈਡਰਨ ਲੀਡਰ ਗੌਰਵ ਮਲਿਕ ਅਤੇ ਡਿਪਟੀ ਸਕੱਤਰ ਮੁੱਖ ਮੰਤਰੀ ਦਫ਼ਤਰ ਅਸਾਮ ਅਭਿਸੇਕ ਜੈਨ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਰਾਜੀਵ ਵਰਮਾ, ਡੀ.ਜੀ.ਪੀ ਚੰਡੀਗੜ੍ਹ ਸ੍ਰੀ ਸੁਰਿੰਦਰ ਸਿੰਘ ਯਾਦਵ, ਡਿਪਟੀ ਕਮਿਸ਼ਨਰ ਚੰਡੀਗੜ੍ਹ ਸ੍ਰੀ ਵਿਨੈ ਪ੍ਰਤਾਪ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ