Friday, September 20, 2024
spot_img
spot_img
spot_img

ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਬਾਬਾ ਫਰੀਦ ਮੇਲੇ ਦੀ ਸ਼ੁਰੂਆਤ.ਟਿੱਲਾ ਬਾਬਾ ਫਰੀਦ ਵਿਖੇ ਸਪੀਕਰ ਸੰਧਵਾਂ, MLA, DC, DIG ਅਤੇ SSP ਹੋਏ ਨਤਮਸਤਕ

ਯੈੱਸ ਪੰਜਾਬ
ਫ਼ਰੀਦਕੋਟ, 19 ਸਤੰਬਰ, 2024

ਬਾਬਾ ਸ਼ੇਖ ਫ਼ਰੀਦ ਜੀ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਅਤੇ ਕੀਰਤਨ ਨਾਲ ਮੇਲੇ ਦਾ ਆਗਜ਼ ਹੋਇਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋ ਕੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ, ਡੀ.ਸੀ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ.ਪ੍ਰਗਿਆ ਜੈਨ, ਡੀ.ਆਈ.ਜੀ ਸ੍ਰੀ ਅਸ਼ਵਨੀ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਵਿੱਚ ਸ਼ਾਮਲ ਹੋ ਕੇ ਨਤਮਸਤਕ ਹੋਏ।

ਸੰਗਤਾਂ ਨੂੰ ਸੰਬੋਧਨ ਹੁੰਦਿਆਂ ਸਪੀਕਰ ਸ.ਕੁਲਤਾਰ ਸਿੰਘ ਨੇ ਕਿਹਾ ਕਿ ਬਾਬਾ ਫਰੀਦ ਦੀ ਬਾਣੀ ਅੱਜ ਵੀ ਸਾਡਾ ਮਾਰਗ ਦਰਸ਼ਨ ਕਰਦੀ ਹੈ। ਸੰਸਾਰ ਵਿੱਚ ਬਾਬਾ ਫਰੀਦ ਨੂੰ ਸ਼ੱਕਰਗੰਜ਼ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਜਿਸ ਦਾ ਮਤਲਬ ਹੈ, ਮਿਠਾਸ ਦਾ ਖਜ਼ਾਨਾ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਜ਼ੁਬਾਨ ਵਿੱਚ ਏਨੀ ਮਿਠਾਸ ਸੀ ਕਿ ਉਹ ਹਰ ਵਿਅਕਤੀ ਅਤੇ ਵਰਗ ਨੂੰ ਆਪਣੀ ਮਿਠਾਸ ਨਾਲ ਕੀਲ੍ਹ ਲੈਂਦੇ ਸਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਫ਼ਰੀਦ ਮੇਲੇ ਦਾ ਹਿੱਸਾ ਬਣਕੇ ਮਨੁੱਖਤਾ ਦੀ ਸੇਵਾ, ਸ਼ਹਿਰ ਦੀ ਸਫ਼ਾਈ ਆਦਿ ਦਾ ਵਿਸ਼ੇਸ਼ ਖਿਆਲ ਰੱਖਣ।

ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਹਿਰ ਵਾਸੀਆਂ ਨੂੰ ਬਾਬਾ ਫ਼ਰੀਦ ਆਗਮਨ ਪੁਰਬ ਦੀਆਂ ਵਧਾਈ ਦਿੰਦਿਆ ਕਿਹਾ ਕਿ ਬਾਬਾ ਫ਼ਰੀਦ ਜੀ ਮਹਾਨ ਸੂਫੀ ਸੰਤ ਸਨ ਜਿਨ੍ਹਾਂ ਦੀ ਬਾਣੀ ਸਾਨੂੰ ਮਾਨਸਿਕ, ਆਤਮਿਕ ਤੌਰ ਤੇ ਤ੍ਰਿਪਤ ਕਰਦੀ ਹੈ । ਉਨ੍ਹਾਂ ਕਿਹਾ ਕਿ ਬਾਬਾ ਫਰੀਦ ਇੱਕ ਦੂਰਦਰਸ਼ੀ ਅਤੇ ਵਿੱਲਖਣ ਪ੍ਰਤੀਭਾ ਦੇ ਮਾਲਕ ਸਨ। ਜਿੰਨਾ ਨੇ ਸਮਾਜ ਵਿੱਚ ਮਿੱਠਤ ਨਾਲ ਵਿਚਰਨ ਦਾ ਸੁਨੇਹਾ ਦਿੱਤਾ ਅਤੇ ਨਾਲ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਸੂਫੀ ਕਵੀ ਬਾਬਾ ਫਰੀਦ ਦੀ ਬਾਣੀ 851 ਸਾਲਾਂ ਬਾਅਦ ਵੀ ਲੋਕਾਂ ਦੇ ਜਹਿਨ ਵਿੱਚ ਉਸੇ ਹੀ ਤਾਕਤ ਨਾਲ ਗੂੰਜ ਰਹੀ ਹੈ ਅਤੇ ਹਿੰਦੂ ਸਿੱਖ ਮੁਸਲਮਾਨ ਅਤੇ ਹੋਰ ਵਰਗ ਦੇ ਲੋਕਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੋਈ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਇਸ ਵਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਕਿਸਮ ਦੇ ਪਲਾਸਟਿਕ ਦੀ ਮੇਲੇ ਵਿੱਚ ਵਰਤੋਂ ਨਾ ਕੀਤੀ ਜਾਵੇ ਅਤੇ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ।

ਇਸ ਮੌਕੇ ਸ. ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨ, ਬੇਅੰਤ ਕੌਰ ਪਤਨੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਸਿੰਘ ਨਿੰਦਾ,ਐਸ.ਪੀ ਜਸਮੀਤ ਸਿੰਘ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਿੰਦਰ ਮੋਹਨ, ਸਿਮਰਜੀਤ ਸਿੰਘ ਸੇਖੋਂ, ਪਲਇੰਦਰ ਸਿੰਘ ਸੇਖੋਂ ਤੋਂ ਇਲਾਵਾ ਬਾਬਾ ਫ਼ਰੀਦ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ