Friday, April 26, 2024

ਵਾਹਿਗੁਰੂ

spot_img
spot_img

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

- Advertisement -

ਯੈੱਸ ਪੰਜਾਬ
ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024:

ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ ਦੋ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਡੇਰਾ ਕੰਪਲੈਕਸ ਦੇ ਅੰਦਰ ਹੀ ਸਵੇਰੇ ਸੈਰ ਲਈ ਨਿਕਲਦੇ ਬਾਬਾ ਤਰਸੇਮ ਸਿੰਘ ਸਵੇਰੇ ਲਗਪਗ 6.30 ਵਜੇ ਇਕੱਲੇ ਹੀ ਇੱਕ ਕੁਰਸੀ ’ਤੇ ਬੈਠੇ ਸਨ ਜਦ ਇੱਕ ਬਾਈਕ ’ਤੇ ਸਵਾਰ ਦੋ ਵਿਅਕਤੀ ਸਿੱਧੇ ਬਾਬਾ ਤਰਸੇਮ ਸਿੰਘ ਦੀ ਕੁਰਸੀ ਦੇ ਕੋਲ ਪਹੁੰਚੇ ਅਤੇ ਉਨ੍ਹਾਂ ’ਤੇ ਇੱਕ ਫ਼ਾਇਰ ਕੀਤਾ।

ਗੋਲੀ ਲੱਗਣ ’ਤੇ ਬਾਬਾ ਤਰਸੇਮ ਸਿੰਘ ਕੁਰਸੀ ਤੋਂ ਉੱਠੇ ਤਾਂ ਤੇਜ਼ੀ ਨਾਲ ਬਾਈਕ ਘੁਮਾਉਂਦੇ ਹੋਏ ਵਾਪਸੀ ਕਰਨ ਤੋਂ ਪਹਿਲਾਂ ਇੱਕ ਗੋਲੀ ਹੋਰ ਮਾਰੀ ਗਈ ਜਿਸ ਨਾਲ ਉਹ ਹੇਠਾਂ ਡਿੱਗ ਪਏ।

ਗੋਲੀਆਂ ਦੀ ਆਵਾਜ਼ ਸੁਣ ਕੇ ਉਨ੍ਹਾਂ ਦੇ ਸਮਰਥਕ ਆਏ ਪਰ ਤਦ ਤਕ ਬਾਈਕ ਸਵਾਰ ਫ਼ਰਾਰ ਹੋ ਚੁੱਕੇ ਸਨ। ਬਾਬਾ ਤਰਸੇਮ ਸਿੰਘ ਨੂੰ ਖਟੀਮਾ ਦੇ ਹਸਪਤਾਲ ਵਿਖ਼ੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਗੁਰਦੁਆਰਾ ਬੰਗਲਾ ਸਾਹਿਬ ਤੋਂ ਕਾਰਸੇਵਾ ਮੁਖੀ ਬਾਬਾ ਬਚਨ ਸਿੰਘ ਵੀ ਨਾਨਕਮਤਾ ਪਹੁੰਚ ਰਹੇ ਹਨ। ਬਾਬਾ ਤਰਸੇਮ ਸਿੰਘ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਰੱਖੀ ਗਈ ਹੈ।

ਅਭਿਨਵ ਕੁਮਾਰ ਡੀ.ਜੀ.ਪੀ.ਉੱਤਰਾਖੰਡ ਨੇ ਦੱਸਿਆ ਕਿ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਐ.ਆਈ.ਟੀ.ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਐਸ.ਟੀ.ਐਫ. ਦੇ ਲੋਕ ਵੀ ਸ਼ਾਮਲ ਹੋਣਗੇ।

ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੀ ਮਦਦ ਨਾਲ ਇਸ ਕਤਲ ਪਿਛਲੀ ਸਾਜ਼ਿਸ਼ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...