ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2025
ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ Dr. Baljit Kaur ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ Dr. Baljit Kaur ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102, ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।