Thursday, April 18, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਅਧੀਨ ਮੈਡੀਕਲ ਤੇ ਇੰਜੀਨੀਅਰਿੰਗ ਅਦਾਰਿਆਂ ਦੇ ਟਰੱਸਟ ਨੂੰ ਨਿੱਜੀ ਹਿਤਾਂ ਲਈ ਵਰਤ ਰਹੇ ਬਾਦਲ: ਰਵੀਇੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ, 26 ਸਤੰਬਰ, 2022:
ਅਕਾਲੀ-ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਮੈਡੀਕਲ ਤੇ ਇੰਜ਼ੀਨੀਅਰਿੰਗ ਕਾਲਜਾਂ ਦੇ ਟਰੱਸਟ ,ਬਾਦਲ ਮੁੱਕਤ ਕਰਨ ਲਈ ਸੰਗਤ ਦਾ ਧਿਆਨ ਦਵਾਂਉਦਿਆਂ ਦੋਸ਼ ਲਾਇਆ ਕਿ ਇੰਨਾ ਤੇ ਇਹ ਪਰਿਵਾਰ ਸਿੱਧੇ-ਅਸਿੱਧੇ ਤੌਰ ਤੇ ਕਾਬਜ਼ ਹੈ ਜਿੰਨਾਂ ਨੂੰ ਨਿੱਜ਼ੀ ਹਿਤਾਂ ਲਈ ਵਰਤਿਆ ਜਾ ਰਿਹਾ ਹੈ।

ਸਾਬਕਾ ਸਪੀਕਰ ਨੇ ਮੀਰੀ-ਪੀਰੀ ਮੈਡੀਕਲ ਖੋਜ਼ ਸੰਸਥਾਂ ਸ਼ਾਹਬਾਦ ਮਾਰਕੰਡਾ ਦੇ ਹਵਾਲੇ ਨਾਲ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ,ਸੁਖਬੀਰ ਸਿੰਘ ਬਾਦਲ ਇਸ ਟਰੱਸਟ ਦੇ ਸ਼ਕਤੀਸ਼ਾਲੀ ਮੈਂਬਰ ਹਨ।ਉਨਾਂ ਦੇ ਚਹੇਤਿਆਂ ਦੀ ਹੀ ਭਰਮਾਰ ਹੈ। ਉਨਾਂ ਇੱਕ ਵਿਰੋਧੀ ਧਿਰ ਨਾਲ ਸਬੰਧਤ ਮੈਂਬਰ ਦੇ ਹਵਾਲੇ ਨਾਲ ਦਸਿਆ ਕਿ ਇਸ ਦੀ ਇਮਾਰਤ ਤੇ ਹੀ ਅਰਬ ਤੋਂ ਵੱਧ ਪੈਸਾ ਖਰਚ ਹੋ ਚੱੁਕਾ ਹੈ ਕੋਈ ਬੱਚਾ ਦਾਖਲ ਨਹੀਂ ।ਇਸ ਦੀ ਇਮਾਰਤ ਖੰਡਰ ਹੋਣ ਜਾ ਰਹੀ ਹੈ ਪਰ ਸੰਗਤ ਦਾ ਪੈਸਾ ਖਰਚ ਦਿਤਾ ਗਿਆ ਹੈ ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਇਜ਼ਲਾਸ ਚ ਸ਼੍ਰੋਮਣੀ ਕਮੇਟੀ ਮੈਂਬਰ ਆਵਾਜ਼ ਬੁਲੰਦ ਕਰ ਚੁੱਕੇ ਹਨ ਪਰ ਕੋਈ ਵੀ ਅਸਰ ਨਹੀਂ ਹੋ ਰਿਹਾ ।ਹਰਿਆਣੇ ਦੇ ਸਿੱਖਾਂ ਗੁਰੁ ਘਰ ਦੀ ਹੋ ਰਹੀ ਲੁੱਟ ਖਿਲਾਫ ਵੱਖਰੀ ਕਮੇਟੀ ਬਣਾਉਣ ਦਾ ਮੁੱਦਾ ਵੀ ਇਸ ਕਰਕੇ ਹੀ ਚੁੱਕਿਆ ਸੀ। ਇਸ ਤੋਂ ਛੁੱਟ ਸ੍ਰੀ ਗੁਰੁ ਰਾਮਦਾਸ ਮੈਡੀਕਲ ਯੂਨੀਵਰਸਿਟੀ, ਸ੍ਰੀ ਗੁਰੁ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਿਹਗੜ ਸਾਹਿਬ ਸਥਿਤ ਹੈ ਜੋ ਵੱਖ-ਵੱਖ ਚਰਚਾਵਾਂ ਚ ਰਹਿੰਦੀਆਂ ਹਨ।ਇੰਨਾਂ ਤੇ ਵੀ ਗਲਬਾ ਵੰਸ਼ਵਾਦੀਆਂ ਦਾ ਹੈ।

ਸ਼੍ਰੋਮਣੀ ਕਮੇਟੀ ਅਧੀਨ ਕਰੀਬ 52 ਵਿੱਦਿਅਕ ਅਦਾਰੇ ਹਨ। ਕੁਝ ਵਿੱਦਿਅਕ ਅਦਾਰਿਆਂ ਨੂੰ ਸਰਕਾਰੀ ਸਹਾਇਤਾ ਵੀ ਮਿਲਦੀ ਹੈ ਪਰ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹਾਂ ਹੀ ਨਹੀਂ ਮਿਲਦੀਆਂ ।ਇਹ ਅਦਾਰੇ ਕਰੋੜਾਂ ਦੇ ਘਾਟੇ ਚ ਹਨ।ਮੈਡੀਕਲ ਤੇ ਇੰਜੀਨੀਅਰਿੰਗ ਕਾਲਜਾਂ ਦੀ ਕਾਰਗਜ਼ਾਰੀ ਤੋਂ ਆਮ ਲੋਕ ਤੇ ਸੰਗਤ ਖੁਸ਼ ਨਹੀ।ਰਵੀਇੰਦਰ ਸਿੰਘ ਦਾ ਦੋਸ਼ ਹੈ ਕਿ ਸਿੱਖਾਂ ਦੀਆਂ ਸਮੁੂਹ ਸੰਸਥਾਵਾਂ ਤੇ ਬਾਦਲਾਂ ਜੱਫਾ ਮਾਰਿਆ ਹੈ ।ਇਸ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਟੱਬਰ ਨੂੰ ਰਾਜ਼ਸੀ ਤਾਕਤ ਹਥਿਆਉਣ ਲਈ ਕਿੰਨੀ ਜਿਆਦਾ ਭੁੱਖ ਹੈ।

ਉਨਾਂ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਇੰਂਨਾਂ ਨੇ ਆਪਣੇ ਚਹੇਤੇ ਹਿਮਾਇਤੀਆਂ ਨੂੰ ਗੁਰੂ ਘਰ ਦੀਆਂ ਜਮੀਨਾਂ ਤੇ ਕਬਜੇ ਵੀ ਕਰਵਾਏ ਹਨ ਤੇ ਇਸ ਵੇਲੇ ਬੜਾ ਗੰਭੀਰ ਕਲਿਕ ਬਣਿਆ ਹੈ ਜੋ ਬਾਦਲਾਂ ਦੀਆਂ ਗਲਤ ਕੰੰਮਾਂ ਦੀ ਹਾਮੀਂ ਭਰ ਰਿਹਾ ਹੈ।ਪੰਥਕ ਹਿਤੱਾਂ ਲਈ ਜੂਝ ਰਹੇ ਅਕਾਲੀ ਨੇਤਾ ਰਵੀਇੰਦਰ ਸਿੰਘ ਨੇ ਬਾਦਲ ਵਿਰੋਧੀ ਪੰਥਕ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ-ਸੰਸਥਾਵਾਂ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਛੁੱਡਵਾਉਣ ਲਈ ਉਹ ਇੱਕ ਮੰਚ ਦਾ ਇਕੱਠੇ ਗਠਨ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...