Wednesday, March 29, 2023

ਵਾਹਿਗੁਰੂ

spot_img

spot_img
spot_img

ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣਾ, ਕਿਸਾਨਾਂ ਦੇ ਜ਼ਖਮਾਂ ਉੱਪਰ ਲੂਣ ਭੁੱਕਣ ਸਮਾਨ: ਇਨਕਲਾਬੀ ਕੇਂਦਰ

- Advertisement -

Bail to Ashish Mishra amounts to rubbing salts on wounds of farmers: Inquilabi Kendar

ਯੈੱਸ ਪੰਜਾਬ

ਸੰਗਰੂਰ/ਚੰਡੀਗੜ੍ਹ, 25 ਜਨਵਰੀ, 2023: ਇਨਕਲਾਬੀ ਕੇਂਦਰ, ਪੰਜਾਬ ਨੇ ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਕਤਲੇਆਮ ਵਿੱਚ ਦੋਸ਼ੀ ਅਸ਼ੀਸ਼ ਮਿਸ਼ਰਾ (ਮੋਨੂੰ) ਨੂੰ ਜ਼ਮਾਨਤ ਦੇਣ ਉੱਪਰ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਉੱਪਰ ਹੋਈ ਸੁਣਵਾਈ ਸਮੇਂ ਦਿੱਤੀਆਂ ਦਲੀਲਾਂ ਸੱਚਾਈ ਤੋਂ 180% ਉਲਟ ਸਨ। ਇਨਸਾਫ਼ ਦਾ ਤਰਾਜੂ ਫੜੀ ਬੈਠੇ ਜੱਜਾਂ ਤੋਂ ਲੋਕਾਈ ਇਨਸਾਫ ਦੀ ਉਡੀਕ ਕਰਦੀ ਹੈ, ਉੱਥੇ ਬੈਠੇ ਜੱਜ ਅਜਿਹੇ ਕਾਤਲਾਂ ਨੂੰ ਜ਼ਮਾਨਤ ਦੇਣ, ਇਹ ਅਤਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਸਟੇਟ/ਰਿਆਸਤ ਦੇ ਉਲਟ ਵਿਚਾਰ ਰੱਖਣ ਵਾਲੀਆਂ ਸੈਂਕੜੇ ਆਵਾਜ਼ਾਂ ਨੂੰ ਮੋਦੀ ਹਕੂਮਤ ਨੇ ਦੇਸ਼ਧ੍ਰੋਹੀ ਕਾਨੂੰਨ ਤਹਿਤ ਸਾਲਾਂ ਬੱਧੀ ਸਮੇਂ ਤੋਂ ਜੇਲ੍ਹਾਂ ਵਿੱਚ ਕੈਦ ਕਰ ਰੱਖਿਆ ਹੈ। ਇਸ ਵਿੱਚ ਦੇਸ਼ ਦੇ ਉੱਚਕੋਟੀ ਦੇ ਬੁੱਧੀਜੀਵੀ, ਸਮਾਜਿਕ ਕਾਰਕੁੰਨ, ਵਕੀਲ ਅਤੇ ਪੱਤਰਕਾਰ ਸ਼ਾਮਿਲ ਹਨ। ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਜੇਲ੍ਹਾਂ ਵਿੱਚ ਬੰਦ ਹਨ।
ਆਗੂਆਂ ਨੇ ਕਿਹਾ ਕਿ ਹੈਰਾਨੀਜਨਕ ਤੱਥ ਇਹ ਹੈ ਚਾਰ ਸਾਲ ਦਾ ਸਮਾਂ ਬੀਤ ਜਾਣ ਬਾਅਦ ਵੀ ਇਨ੍ਹਾਂ ਖਿਲਾਫ਼ ਪੁਲਿਸ ਨੇ ਚਾਰਜਸ਼ੀਟ ਵੀ ਦਾਖਲ ਨਹੀਂ ਕੀਤੀ। ਇਨਸਾਫ ਦੀ ਉਡੀਕ ਕਰਦਿਆਂ ਕਰਦਿਆਂ ਫਾਦਰ ਸਟੇਨ ਸਵਾਮੀ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ ਹੈ। ਵਡੇਰੀ ਉਮਰ ਅਤੇ ਪ੍ਰੋ ਜੀ ਐੱਨ ਸਾਈਂਬਾਬਾ ਨੂੰ 90% ਅਪਾਹਜ਼ ਹੋਣ ਦੇ ਬਾਵਜੂਦ ਜ਼ਮਾਨਤ ਦੇ ਹੱਕ ਤੋਂ ਵੀ ਵਾਂਝਿਆਂ ਕੀਤਾ ਹੋਇਆ ਹੈ। ਕਿੰਨੇ ਹੀ ਕੈਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਸੁਪਰੀਮ ਕੋਰਟ ਇਨ੍ਹਾਂ ਮਸਲਿਆਂ ਪ੍ਰਤੀ ਮੌਨ ਹੈ। ਸੁਪਰੀਮ ਕੋਰਟ ਮੋਦੀ ਸਰਕਾਰ ਦੇ ਅਜਿਹੇ ਤਾਨਾਸ਼ਾਹ ਰੱਵਈਏ ਪ੍ਰਤੀ ਅੱਖਾਂ ਮੀਚ ਕੇ ਉਸ ਨਾਲ ਕਦਮ ਤਾਲ ਮਿਲਾਕੇ ਚੱਲ ਰਹੀ ਹੈ। ਕਿਉਂਕਿ ਰਾਮ ਜਨਮ ਭੂਮੀ, ਧਾਰਾ-370, ਬਿਲਕੀਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ, ਨੋਟ ਬੰਦੀ ਆਦਿ ਅਹਿਮ ਵੱਡੀ ਲੋਕਾਈ ਨਾਲ ਸਰੋਕਾਰ ਰੱਖਦੇ ਮਸਲਿਆਂ ਸਮੇਂ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਹਾਂ ਵਿੱਚ ਹਾਂ ਹੀ ਮਿਲਾਈ ਹੈ। ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਸਮੇਂ ਦਿੱਲੀ ਅਤੇ ਯੂ ਪੀ ਨਾਂ ਜਾਣ ਦੀ ਸ਼ਰਤ ਲਗਾਉਣਾ ਵਿਖਾਵਾ ਕਰਨ ਤੋਂ ਸਿਵਾਏ ਕੁੱਝ ਵੀ ਨਹੀਂ ਹੈ। ਇਸ ਲਈ ਵਿਸ਼ਾਲ ਲੋਕਾਈ ਨੂੰ ਆਪਣੇ ਜਥੇਬੰਦਕ ਸੰਘਰਸ਼ਾਂ ਦਾ ਪਿੜ ਮੱਲਣ ਲਈ ਅੱਗੇ ਆਉਣਾ ਚਾਹੀਦਾ ਹੈ।
- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,336FansLike
51,888FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!