Saturday, April 27, 2024

ਵਾਹਿਗੁਰੂ

spot_img
spot_img

ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਕਿਸਾਨਾਂ ਨਾਲ ਬੇਇਨਸਾਫ਼ੀ: ਬੀਕੇਯੂ ਡਕੌਂਦਾ

- Advertisement -

Bail to Ashish Mishra in Lakhimpur Kheri case gross injustice with victim farmers: BKU Dakaunda

ਯੈੱਸ ਪੰਜਾਬ

ਚੰਡੀਗੜ੍ਹ, 25 ਜਨਵਰੀ, 2023: ਲਖੀਮਪੁਰ ਖੀਰੀ ਮਾਮਲੇ ‘ਤੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਜਮਾਨਤ ਮਿਲਣ ਨੂੰ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਗ਼ਮ ਅਤੇ ਗੁੱਸੇ ਦਾ ਇਜ਼ਹਾਰ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਅਸੀਂ ਤਾਂ ਮਾਮਲੇ ‘ਤੇ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸਰਾ ਟੈਣੀ ਦੇ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ੇ ਅਤੇ ਗ੍ਰਿਫਤਾਰੀ ਦੀ ਉਡੀਕ ਰਹੇ ਸੀ, ਪ੍ਰੰਤੂ ਇਸ ਫੈਸਲੇ ਨੇ ਕਿਸਾਨਾਂ ਦੇ ਰੋਹ ਨੂੰ ਹੋਰ ਤੇਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਨਿਆਂਪਾਲਿਕਾ ਦੀਆਂ ਅੱਖਾਂ ਦਾ ਟੀਰ ਹੁਣ ਸਪਸ਼ਟ ਦਿਖਣ ਲੱਗ ਪਿਆ ਹੈ। ਕੱਲ੍ਹ ਦੀ ਕਾਨੂੰਨ ਮੰਤਰੀ ਦੀ ਜੱਜਾਂ ਦੀ ਨਿਯੁਕਤੀ ਸਬੰਧੀ ਪ੍ਰੈਸ ਕਾਨਫਰੰਸ ਇਸ ਹੀ ਕੜੀ ਦਾ ਹਿੱਸਾ ਹੈ। ਸੁਪਰੀਮ ਕੋਰਟ ਦੇ ਫੁੱਲ ਬੈਚ ਅਤੇ ਚੀਫ ਜਸਟਿਸ ਨੂੰ ਇਸਦਾ ਗੰਭੀਰ ਨੋਟਿਸ ਲੈਣ ਲਈ ਸਾਡੀ ਅਪੀਲ ਹੈ।

ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਫੁੱਲ ਬੈਂਚ ‘ਤੇ ਇਸ ਮਾਮਲੇ ਨੂੰ ਮੁੜ ਵਿਚਾਰਨਾ ਚਾਹੀਦਾ ਹੈ ਅਤੇ ਜ਼ਮਾਨਤ ਰੱਦ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਉਹ ਜ਼ਮਾਨਤ ਦੇ ਯੋਗ ਹੀ ਨਹੀਂ ਹੈ। ਉਹਨਾਂ ਕਿਹਾ ਕਿ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼-ਭਰ ‘ਚ ਕੀਤੇ ਜਾਣ ਵਾਲੇ ਰੋਸ-ਪ੍ਰਦਰਸ਼ਨਾਂ ਦੌਰਾਨ ਕੇਂਦਰ-ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਕਿਸਾਨ-ਆਗੂਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਵਿਖੇ 3 ਅਕਤੂਬਰ, 2021 ਨੂੰ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰੋ ਅਤੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਲਖੀਮਪੁਰ ਖੀਰੀ ਕਤਲੇਆਮ ਵਿੱਚ, ਜੇਲ੍ਹਾਂ ਵਿੱਚ ਬੰਦ ਬੇਕਸੂਰ ਚਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੇ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ। ਸਰਕਾਰ ਜ਼ਖਮੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ।
- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...