Friday, April 26, 2024

ਵਾਹਿਗੁਰੂ

spot_img
spot_img

ਲਖੀਮਪੁਰ ਖੀਰੀ ਕਤਲ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅਗਾਊਂ ਜ਼ਮਾਨਤ ਦੇਣਾ ਕਿਸਾਨਾਂ ਦਾ ਅਪਮਾਨ

- Advertisement -

Bail to Lakhimpur Kheri accused Ashish Mishra adding insult to injury: Lok Chetna Manch

ਯੈੱਸ ਪੰਜਾਬ
ਲਹਿਰਾਗਾਗਾ, 26 ਜਨਵਰੀ, 2023 (ਦਲਜੀਤ ਕੌਰ)
ਲੋਕ ਚੇਤਨਾ ਮੰਚ, ਲਹਿਰਾਗਾਗਾ ਨੇ ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਕਤਲੇਆਮ ਵਿੱਚ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ (ਮੋਨੂੰ) ਨੂੰ ਜ਼ਮਾਨਤ ਦੇਣ ਉੱਪਰ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ।

ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਤੇ ਸਕੱਤਰ ਹਰਭਗਵਾਨ ਗੁਰਨੇ, ਜਮਹੂਰੀ ਅਧਿਕਾਰ ਸਭਾ ਦੇ ਆਗੂ ਨਾਮਦੇਵ ਭੁਟਾਲ, ਮੁਲਾਜ਼ਮ ਆਗੂ ਪੂਰਨ ਸਿੰਘ ਖਾਈ, ਸੁਖਦੇਵ ਚੰਗਾਲੀਵਾਲਾ, ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਗੁਰਚਰਨ ਸਿੰਘ, ਮਹਿੰਦਰ ਸਿੰਘ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਉੱਪਰ ਹੋਈ ਸੁਣਵਾਈ ਸਮੇਂ ਦਿੱਤੀਆਂ ਦਲੀਲਾਂ ਸੱਚਾਈ ਤੋਂ ਉੱਕਾ ਹੀ ਉਲਟ ਸਨ।

ਇਨਸਾਫ਼ ਦਾ ਤਰਾਜੂ ਫੜੀ ਬੈਠੇ ਜੱਜਾਂ ਤੋਂ ਲੋਕਾਈ ਇਨਸਾਫ ਦੀ ਉਡੀਕ ਕਰਦੀ ਹੈ, ਪਰ ਜੇ ਸਿਖਰਲੀ ਅਦਾਲਤ ਵਿੱਚ ਬੈਠੇ ਜੱਜ ਵੀ ਅਜਿਹੇ ਕਾਤਲਾਂ ਨੂੰ ਜ਼ਮਾਨਤ ਦੇਣ, ਇਹ ਅਤਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਉਲਟ ਦੂਜੇ ਪਾਸੇ ਸਟੇਟ/ਰਿਆਸਤ ਦੇ ਉਲਟ ਵਿਚਾਰ ਰੱਖਣ ਵਾਲੀਆਂ ਸੈਂਕੜੇ ਆਵਾਜ਼ਾਂ ਨੂੰ ਮੋਦੀ ਹਕੂਮਤ ਨੇ ਦੇਸ਼ਧ੍ਰੋਹੀ ਕਾਨੂੰਨ ਤਹਿਤ ਸਾਲਾਂ ਬੱਧੀ ਸਮੇਂ ਤੋਂ ਜੇਲ੍ਹਾਂ ਵਿੱਚ ਕੈਦ ਕਰ ਰੱਖਿਆ ਹੈ। ਇਸ ਵਿੱਚ ਦੇਸ਼ ਦੇ ਉੱਚਕੋਟੀ ਦੇ ਬੁੱਧੀਜੀਵੀ, ਸਮਾਜਿਕ ਕਾਰਕੁੰਨ, ਵਕੀਲ ਅਤੇ ਪੱਤਰਕਾਰ ਸ਼ਾਮਿਲ ਹਨ। ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਜੇਲ੍ਹਾਂ ਵਿੱਚ ਬੰਦ ਹਨ।

ਆਗੂਆਂ ਨੇ ਕਿਹਾ ਕਿ ਰਸੂਖਵਾਨ ਕਾਤਲਾਂ, ਬਲਾਤਕਾਰੀਆਂ ਤੇ ਘਪਲੇਬਾਜ਼ਾਂ ਪ੍ਰਤੀ ਅਦਾਲਤਾਂ ਦਾ ਰੁਖ ਹਮੇਸ਼ਾ ਨਰਮ ਰਹਿੰਦਾ ਹੈ ਤੇ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਨੂੂੰ ਜੇਲ੍ਹਾਂ ਤੋਂ ਬਾਹਰ ਕੱਢਣ ਦੇ ਰਾਹ ਲੱਭ ਲਏ ਜਾਂਦੇ ਹਨ। ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਸਮੇਂ ਦਿੱਲੀ ਅਤੇ ਯੂ ਪੀ ਨਾਂ ਜਾਣ ਦੀ ਸ਼ਰਤ ਲਗਾਉਣਾ ਵਿਖਾਵਾ ਕਰਨ ਤੋਂ ਸਿਵਾਏ ਕੁੱਝ ਵੀ ਨਹੀਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...