Thursday, January 16, 2025
spot_img
spot_img
spot_img
spot_img

Bapu Surat Singh ਦੇ ਅਕਾਲ ਚਲਾਣਾ ਕਰ ਜਾਣ ’ਤੇ SGPC ਪ੍ਰਧਾਨ Advocate Dhami ਨੇ ਕੀਤਾ ਦੁੱਖ ਪ੍ਰਗਟ

ਯੈੱਸ ਪੰਜਾਬ
ਅੰਮ੍ਰਿਤਸਰ, 15 ਜਨਵਰੀ, 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ Bapu Surat Singh ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ।

ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ