Saturday, April 20, 2024

ਵਾਹਿਗੁਰੂ

spot_img
spot_img

Bargari ਬੇਅਦਬੀ ਕੇਸ Punjab ਵਿੱਚ ਹੀ ਚੱਲੇਗਾ, ਸੂਬੇ ਤੋਂ ਬਾਹਰ ਤਬਦੀਲ ਕਰਨ ਸੰਬੰਧੀ ਪਟੀਸ਼ਨ Supreme Court ਵੱਲੋਂ ਖ਼ਾਰਜ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਨਵੰਬਰ, 2020:
2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੇ ਮਾਮਲੇ ਵਿੱਚ ਦਰਜ ਕੇਸਾਂ ਦੀ ਸੁਣਵਾਈ ਪਹਿਲਾਂ ਵਾਂਗ ਪੰਜਾਬ ਵਿੱਚ ਹੀ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਹ ਕੇਸ ਪੰਜਾਬ ਤੋਂ ਬਾਹਰ ਲਿਜਾਏ ਜਾਣ ਦੀ ਬੇਨਤੀ ਠੁਕਰਾ ਦਿੱਤੀ।

ਇਸ ਸੰਬੰਧੀ ਪਟੀਸ਼ਨ ਇਸ ਮਾਮਲੇ ਨਾਲ ਜੁੜੇ 6 ਦੋਸ਼ੀਆਂ ਵੱਲੋਂ ਪਾਈ ਗਈ ਸੀ ਜਿਨ੍ਹਾਂ ਨੂੰ ਐਸ.ਆਈ.ਟੀ. ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਮੁੜ ਪਵਿੱਤਰ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗ਼ਲੀਆਂ ਵਿੱਚ ਖ਼ਿਲਾਰੇ ਜਾਣ ਲਈ ਨਾਮਜ਼ਦ ਕੀਤਾ ਗਿਆ ਹੈ।

6 ਦੋਸ਼ੀਆਂ ਦੀ ਪਟੀਸ਼ਨ ਨੂੰ ਅੱਜ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਬੈਂਚ ਵੱਲੋਂ ਖ਼ਾਰਿਜ ਕਰਦਿਆਂ ਇਸ ਕੇਸ ਦੀ ਸੁਣਵਾਈ ਕਰ ਰਹੀ ‘ਟਰਾਇਲ ਕੋਰਟ’ ਨੂੰ ਇਹ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ਵਿੱਚ ਅਜ਼ਾਦਾਨਾ ਅਤੇ ਨਿਆਂਪੂਰਨ ਤਰੀਕੇ ਨਾਲ ਸੁਣਵਾਈ ਕਰੇ।

ਯਾਦ ਰਹੇ ਕਿ ਇਸ ਮਾਮਲੇ ਵਿੱਚ 8 ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਹੀ 6 ਨੇ ਪੰਜਾਬ ਵਿੱਚ ਸੁਣਵਾਈ ਦੌਰਾਨ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਇਹ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਲਈ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਜਸਟਿਸ ਆਰ.ਐਫ. ਨਾਰੀਮਨ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਬੈਂਚ ਨੇ ਲੰਘੀ 20 ਫ਼ਰਵਰੀ ਨੂੰ ਸੀ.ਬੀ.ਆਈ. ਦੀ ਉਹ ਪਟੀਸ਼ਨ ਵੀ ਖ਼ਾਰਜ ਕਰ ਦਿੱਤੀ ਸੀ ਜਿਸ ਵਿੱਚ 2019 ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਖਿਲਾਫ਼ ਰਾਹਤ ਦੀ ਬੇਨਤੀ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਤੋਂ ਇਹ ਕੇਸ ਵਾਪਸ ਲੈਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਸਹੀ ਠਹਿਰਾਇਆ ਸੀ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...