Sunday, January 5, 2025
spot_img
spot_img
spot_img
spot_img

Barinder Kumar Goyal ਵਲੋਂ ਹਲਕਾ Shutrana ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਯੈੱਸ ਪੰਜਾਬ
ਚੰਡੀਗੜ੍ਹ/ਸ਼ੁਤਰਾਣਾ, 3 ਜਨਵਰੀ, 2025

Punjab ਦੇ ਜਲ ਸਰੋਤ ਅਤ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ Barinder Kumar Goyal ਨੇ ਅੱਜ ਹਲਕਾ ਸ਼ੁਤਰਾਣਾ ਵਿੱਚ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਲਈ 70 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।

ਸ੍ਰੀ Goyal ਨੇ ਸ਼ੁਤਰਾਣਾ, ਸਧਾਰਨਪੁਰ ਅਤੇ ਕਲਵਾਣੂ ਵਿਖੇ ਰਸੌਲੀ ਮਾਈਨਰ, ਕਰਮਗੜ੍ਹ ਲਿੰਕ-2 ਕੈਨਾਲ ਸਿਸਟਮ, ਚੋਆ ਲਿੰਕ-2 ਕੈਨਾਲ ਸਿਸਟਮ, ਮਾਈਨਰ ਨੰਬਰ 3, ਮਾਈਨਰ ਨੰਬਰ 5, ਬਿਸ਼ਨਗੜ੍ਹ ਮਾਈਨਰ ਅਤੇ ਅਤਾਲਾਂ ਮਾਈਨਰ ਨੂੰ ਪੱਕੇ ਕਰਨ ਦੇ ਨੀਂਹ ਪੱਥਰ ਵੀ ਰੱਖੇ। ਉਨ੍ਹਾਂ ਲੋਕਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾਂ ਵਧੇਰੇ ਨਹਿਰੀ ਪਾਣੀ ਮਿਲਣ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਵਿੱਚ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ ਅਤੇ ਹਲਕੇ ਅੰਦਰ 75000 ਏਕੜ ਤੋਂ ਜ਼ਿਆਦਾ ਰਕਬੇ ਨੂੰ ਝੋਨੇ ਦੇ ਸੀਜ਼ਨ ਵਿੱਚ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਟਿਊਬਵੈਲ ਬੰਦ ਹੋਣ ਨਾਲ ਬਿਜਲੀ ਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾ ਕੇ ਦਿਨੋ-ਦਿਨ ਡੁੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਇਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਲੱਗੇਗਾ ਅਤੇ ਅੱਜ ਇਸ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਸਮੱਸਿਆ ਨੂੰ ਜਿਉਂ ਦਾ ਤਿਉਂ ਰੱਖਿਆ ਪਰ ਮੌਜੂਦਾ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਪੂਰੀ ਤਰ੍ਹਾਂ ਗੰਭੀਰਤਾ ਨਾਲ ਯਤਨਸ਼ੀਲ ਹੈ।

ਜਲ ਸਰੋਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਭਾਲ ਲਈ ਆਪਣਾ ਫਰਜ਼ ਨਿਭਾਉਣ ਕਿਉਂਕਿ ਪੰਜਾਬ ਸਰਕਾਰ 2037 ਤੱਕ ਧਰਤੀ ਹੇਠਲੇ ਪਾਣੀ ਦੇ ਖ਼ਤਮ ਹੋਣ ਦੀਆਂ ਭਵਿੱਖਬਾਣੀਆਂ ਦੇ ਮੱਦੇਨਜ਼ਰ ਬਹੁਤ ਸਾਰੀਆਂ ਸਕੀਮਾਂ ਲਾਗੂ ਕਰ ਰਹੀ ਹੈ ਇਸ ਲਈ ਹਰੇਕ ਕਿਸਾਨ ਜ਼ਮੀਨਦੋਜ਼ ਪਾਈਪਾਂ ਦੀਆਂ ਸਰਕਾਰੀ ਸਕੀਮਾਂ ਅਤੇ ਸਬਸਿਡੀਆਂ ਦਾ ਲਾਭ ਲੈ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਅੱਗੇ ਆਉਣ। ਉਨ੍ਹਾ ਨੇ ਲੋਕਾਂ ਨੂੰ ਦੱਬੀਆਂ ਹੋਈਆਂ ਸਰਕਾਰੀ ਜ਼ਮੀਨਾਂ ਛੱਡਣ ਦੀ ਵੀ ਅਪੀਲ ਕੀਤੀ।

ਬਰਿੰਦਰ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਕੋਈ ਸਹਿਯੋਗ ਨਹੀਂ ਦੇ ਰਹੀ ਜਿਸ ਕਰਕੇ ਨਹਿਰੀ ਪਾਣੀ ਦੇ ਪ੍ਰਾਜੈਕਟ ਸ਼ੁਰੂ ਕਰਨ ਲਈ ਦੇਰੀ ਹੋ ਰਹੀ ਹੈ ਜਦਕਿ ਪੰਜਾਬ ਸਰਕਾਰ ਨੇ ਰਾਜ ਦੇ 85 ਸ਼ਹਿਰਾਂ ਵਿੱਚ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਪ੍ਰਾਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਭਰਨ ਦੇ ਸਵਾਲ ਦੇ ਜਵਾਬ ਵਿੱਚ ਕਿਸਾਨਾਂ ਤੇ ਪੰਜਾਬ ਨਾਲ ਦਗ਼ਾ ਕਰਨ ਲਈ ਵੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਤੇ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ।

ਸ੍ਰੀ ਗੋਇਲ ਨੇ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਵਿਧਾਨ ਸਭਾ ਵਿੱਚ ਉਠਾਇਆ ਅਤੇ ਹੱਲ ਕਰਵਾਇਆ।

ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਤਰਾਣਾ ਹਲਕੇ ਤੋਂ ਪੱਛੜੇ ਹੋਣ ਦਾ ਠੱਪਾ ਉਤਾਰਿਆ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਵਿਸਾਰ ਕੇ ਹਲਕੇ ਨੂੰ ਸਦਾ ਹੀ ਅੱਖੋਂ ਪਰੋਖੇ ਕੀਤਾ ਸੀ ਪਰ ਹੁਣ ਸਾਰੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ।

ਇਸ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਐਸ.ਡੀ.ਐਮ ਅਸ਼ੋਕ ਕੁਮਾਰ, ਮਲਕੀਤ ਸਿੰਘ ਪੜਤਾ, ਮਹਿੰਗਾ ਸਿੰਘ ਬਰਾੜ, ਸੁਰੇਸ਼ ਸ਼ਰਮਾ, ਬਲਾਕ ਪ੍ਰਧਾਨ ਬੂਟਾ ਸਿੰਘ ਵਿਰਕ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਮਦਨ ਲਾਲ ਗੋਇਲ, ਨਹਿਰੀ ਵਿਭਾਗ (ਬੀ.ਐਮ.ਐਲ) ਦੇ ਨਿਗਰਾਨ ਇੰਜੀਨੀਅਰ ਅੰਕਿਤ ਧੀਰ, ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ ਧਾਲੀਵਾਲ, ਐਸ.ਡੀ.ਓ. ਸਵਰਨ ਸਿੰਘ, ਤਹਿਸੀਲਦਾਰ ਹਰਸਿਮਰਨ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ