ਯੈੱਸ ਪੰਜਾਬ
ਐਸ.ਏ.ਐਸ.ਨਗਰ, 8 ਨਵੰਬਰ, 2024
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ।
ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਦੇ ਵਿਕਾਸ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜਨ ਦੌਰਾਨ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਦੇ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਲਈ ਮੰਡੀਆਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਇਹਨਾਂ ਕਾਰਜਾਂ ਦੀ ਬੋਰਡ ਆਫ ਡਾਇਰੈਕਟਰਜ਼ ਵੱਲੋਂ ਸ਼ਲਾਘਾ ਕੀਤੀ ਗਈ।
ਇਸ ਮੌਕੇ ਸ੍ਰੀ ਰਾਮਵੀਰ, ਆਈ.ਏ.ਐਸ. ਸਕੱਤਰ, ਪੰਜਾਬ ਮੰਡੀ ਬੋਰਡ, ਸ. ਕੁਲਦੀਪ ਸਿੰਘ ਸਿਆਣ, ਅਧੀਨ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਡਾ. ਸੁਖਪਾਲ ਸਿੰਘ ਚੇਅਰਮੈਨ ਫਾਰਮਰਜ਼ ਕਮਿਸ਼ਨ ਪੰਜਾਬ, ਸ. ਜਸਮਿੰਦਰ ਸਿੰਘ ਉਪ-ਸਕੱਤਰ, ਸ. ਹਰਮੇਲ ਸਿੰਘ ਉਪ ਡਾਇਰੈਕਟਰ ਬਾਗਬਾਨੀ ਵਿਭਾਗ, ਸ. ਬੇਅੰਤ ਸਿੰਘ ਸਹਾਇਕ ਮਾਰਕੀਟਿੰਗ ਅਫ਼ਸਰ ਖੇਤੀਬਾੜੀ ਵਿਭਾਗ ਪੰਜਾਬ, ਸ੍ਰੀ ਦੇਵ ਰਾਜ ਸੁਪਰਡੈਂਟ ਕੋ-ਆਪਰੇਟਿਵ ਸੁਸਾਇਟੀਜ਼ ਪੰਜਾਬ,
ਸ. ਜਤਿੰਦਰ ਮੋਹਨ ਸਿੰਘ ਡਾਇਰੈਕਟਰ ਏਈਆਰਸੀ-ਕਮ-ਮੁੱਖੀ ਇਕਨਾਮਿਕਸ ਸਟੱਡੀਜ਼ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਸ. ਮਨਜੀਤ ਸਿੰਘ ਸੰਧੂ ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਪੰਜਾਬ, ਸ੍ਰੀ ਸੰਜੇ ਸ਼ਰਮਾ ਸਹਾਇਕ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਸਮੇਤ ਮੈਂਬਰ ਸ. ਇੰਦਰਜੀਤ ਸਿੰਘ, ਸ. ਬਲਵਿੰਦਰ ਸਿੰਘ, ਸ. ਬਲਕਾਰ ਭੋਖੜਾ, ਸੁਖਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ ਅਤੇ ਸ. ਗੁਰਦਿੱਤਾ ਸਿੰਘ ਸੰਧੂ ਮੌਜੂਦ ਰਹੇ।