ਯੈੱਸ ਪੰਜਾਬ
ਬਟਾਲਾ/ਚੰਡੀਗੜ੍ਹ, 29 ਮਾਰਚ, 2025
Punjab Government ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ Batala Police ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਮੌਕੇ ਸ੍ਰੀ Suhail Qasim Mir,, SSP Batala ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ Punjab ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਸੇਖੂਪੁਰਾ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਪੁਲਿਸ ਵੱਲੋਂ ਐਸ ਪੀਜ, ਡੀ ਐਸ ਪੀਜ ਅਤੇ ਐਸ.ਐਚ.ਓਜ਼ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ।
ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਚੱਲਦਿਆਂ ਇਸ ਮਾਰਚ ਮਹਿਨੇ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 110 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 175 ਸਮੱਗਲਰਾਂ ਨੂੰ ਫੜਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਤੋਂ ਇਸ ਤੋਂ ਇਲਾਵਾ 15 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਸਕਿੱਲ ਡਿਵਲਪਮੈਂਟ ਦਿਵਾ ਕੇ ਰੋਜਗਾਰ ਦੇ ਕਾਬਿਲ ਬਣਾਇਆ ਜਾਵੇਗਾ।
ਐਸ.ਐਸ.ਪੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਮਾੜੇ ਕਾਰੋਬਾਰ ਛੱਡਕੇ ਸਮਾਜ ਦੀ ਮੁੱਖ ਧਾਰਾ ਵਿਚ ਪਰਤ ਆਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਸ. ਐਸ.ਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਕਾਰਵਾਈ ਵਿਚ ਤੇਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਕੇ ਕੁਰਕ ਕਰਨ ਦੀ ਕਾਰਵਾਈ ਵਿਚ ਤੇਜੀ ਲਿਆਂਦੀ ਗਈ ਹੈ।
ਇਸ ਮੌਕੇ ਐਸ.ਪੀ (ਡੀ) ਗੁਰਪ੍ਰੀਤ ਸਿੰਘ ਸਹੋਤਾ, ਡੀ.ਐਸ.ਪੀ (ਨਾਰੋਕੈਟਿਸ) ਹਰੀਸ਼ ਬਹਿਲ, ਡੀ.ਐਸ.ਪੀ ਪਰਮਵੀਰ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਤੇ ਪੁਲਿਸ ਫੋਰਸ ਮੌਜੂਦ ਸੀ।