ਯੈੱਸ ਪੰਜਾਬ
ਬਟਾਲਾ, ਅਗਸਤ 14, 2024:
ਕੱਲ੍ਹ 15 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਵਿਚ ਡਾ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨਾਂ ਦੱਸਿਆ ਕਿ 15 ਅਗਸਤ ਨੂੰ ਬਟਾਲਾ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ ਪਰੇਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਮੁੱਖ ਮਹਿਮਾਨ ਸਵੇਰੇ ਠੀਕ 8.58 ’ਤੇ ਰਾਸ਼ਟਰੀ ਤਿਰੰਗਾ ਲਹਿਰਾਉਣਗੇ। ਉਨਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸ਼ਹਿਰ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।