ਯੈੱਸ ਪੰਜਾਬ
ਬਠਿੰਡਾ, 26 ਜਨਵਰੀ, 2022 –
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੀਤ ਕੁਮਾਰ ਨੇ ਆਈਲੈਟਸ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਰਜਿਸਟਰਡ ਸੰਸਥਾਵਾਂ ਨੂੰ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਆਈਲੈਟਸ ਦੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਇੰਸਟੀਚਿਊਟ ਅਥਾਰਟੀ ਵਿਦਿਆਰਥੀਆਂ ਨੂੰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਤੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਗਰੁੱਪਾਂ ਵਿੱਚ ਬੁਲਾਏਗੀ ਅਤੇ ਹਰੇਕ ਗਰੁੱਪ ਚ 50 ਫ਼ੀਸਦੀ ਵਿਦਿਆਰਥੀਆਂ ਨੂੰ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਹੁਕਮਾਂ ਅਨੁਸਾਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇੰਸਟੀਚਿਊਟ ਅਥਾਰਟੀ ਸਰਕਾਰ ਦੁਆਰਾ ਜਾਰੀ ਸਾਰੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇੰਸਟੀਚਿਊਟ ਅਥਾਰਟੀ ਲਈ ਦਿਨ ਵਿੱਚ ਦੋ ਵਾਰ ਸੰਸਥਾਵਾਂ ਨੂੰ ਸੈਨੀਟਾਈਜ਼ ਕਰਨਾ ਲਾਜ਼ਮੀ ਹੋਵੇਗਾ। ਇੰਸਟੀਚਿਊਟ ਅਥਾਰਟੀ ਲਈ ਇਹ ਜ਼ਰੂਰੀ ਹੋਵੇਗਾ ਕਿ 18 ਤੋਂ ਵਧੇਰੀ ਉਮਰ ਦੇ ਵਿਦਿਆਰਥੀਆਂ ਤੇ ਸਟਾਫ਼ ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋਇਆ ਹੋਵੇ, ਨੂੰ ਇੰਸਟੀਚਿਊਟ ਵਿਚ ਆਉਣ ਦੀ ਆਗਿਆ ਹੋਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ