Wednesday, January 15, 2025
spot_img
spot_img
spot_img
spot_img

ਬਠਿੰਡਾ ਦੀ ਐੱਸ.ਡੀ.ਐੱਮ. ਇਨਾਯਤ ਨੇ ਸੁਣੀਆਂ ਸੀਨੀਅਰ ਸਿਟੀਜ਼ਨਜ਼ ਦੀਆਂ ਸਮੱਸਿਆਵਾਂ, ਹੱਲ ਕਰਨ ਦਾ ਦਿੱਤਾ ਭਰੋਸਾ

ਯੈੱਸ ਪੰਜਾਬ
ਬਠਿੰਡਾ, 11 ਸਤੰਬਰ, 2024

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਐਸਡੀਐਮ ਬਠਿੰਡਾ ਮੈਡਮ ਇਨਾਯਤ ਵਲੋਂ ਮਾਤਾ-ਪਿਤਾ ਤੇ ਬਜ਼ੁਰਗਾਂ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ ਵੀ ਮੌਜੂਦ ਸਨ।

ਇਸ ਮੌਕੇ ਐਸਡੀਐਮ ਇਨਾਯਤ ਨੇ ਸੀਨੀਅਰ ਸਿਟੀਜਨ ਬਜ਼ੁਰਗ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਬਣਦਾ ਮਾਣ-ਸਤਿਕਾਰ ਦੇਣਾ ਯਕੀਨੀ ਬਣਾਇਆ ਜਾਵੇ।

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੈਨੇਜ਼ਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੀਨੀਅਰ ਸਿਟੀਜਨਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਰਧ ਆਸ਼ਰਮਾਂ ਵਿੱਚ ਰਹਿ ਰਹੇ ਬਜ਼ੁਰਗਾਂ ਦਾ ਹਰ ਮਹੀਨੇ ਚੈਕਅਪ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਦੌਰਾਨ ਪੁਲਿਸ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਬੇਸਹਾਰਾ/ਇਕੱਲੇ ਰਹਿ ਰਹੇ ਬਜ਼ੁਰਗਾਂ ਦੀ ਇੱਕ ਲਿਸਟ ਵੀ ਦਿੱਤੀ ਗਈ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਬਜ਼ੁਰਗਾਂ ਨਾਲ ਨਿਯਮਿਤ ਤੌਰ ਤੇ ਤਾਲਮੇਲ ਰੱਖਿਆ ਜਾਵੇ ਅਤੇ ਸਮੇਂ-ਸਮੇਂ ਤੇ ਉਨ੍ਹਾਂ ਦਾ ਹੈਲਥ ਚੈਕ ਅੱਪ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਕੱਲੇ ਰਹਿ ਰਹੇ ਬਜ਼ੁਰਗਾਂ ਦੀ ਤਿਆਰ ਕੀਤੀ ਗਈ ਲਿਸਟ ਦੀ ਕਾਪੀ ਸਿਵਲ ਸਰਜਨ, ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਨੂੰ ਮੁਹੱਈਆ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਨੂੰ ਥਾਣਾ ਪੱਧਰ ਤੇ ਗਠਿਤ ਕੀਤੀਆਂ ਗਈਆਂ ਕਮੇਟੀਆਂ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਮਹੀਨੇ ਦੀ ਹਰ 7 ਤਾਰੀਖ ਨੂੰ ਪ੍ਰੋਫਾਰਮੇ ਅਨੁਸਾਰ ਰਿਪੋਰਟ ਭੇਜਣ ਲਈ ਅਤੇ ਰਿਕਾਰਡ ਮੇਨਟੇਨ ਕਰਨ ਦੀ ਵੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਸਮੂਹ ਮੁੱਖ ਅਫਸਰਜ਼ (ਥਾਣਾ) ਜ਼ਿਲ੍ਹਾ ਬਠਿੰਡਾ ਥਾਣਾ ਪੱਧਰ ਤੇ ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਕਮੇਟੀਆਂ ਦਾ ਕਠਨ ਕਰ ਦਿੱਤਾ ਗਿਆ ਹੈ।

ਇਸ ਮੌਕੇ ਡੀਐਸਪੀ ਵੀਰਪਾਲ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਪੰਕਜ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸੀਨੀਅਰ ਸਿਟੀਜਨ ਬਜ਼ੁਰਗ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ