Tuesday, February 18, 2025
spot_img
spot_img
spot_img
spot_img

Bhagwant Mann ਨੇ Delhi ਦੇ ਲੋਕਾਂ ਨੂੰ ਕਿਹਾ – ਫੁੱਟ ਪਾਉਣ ਦੀ ਬਜਾਏ ਵਿਕਾਸ ਨੂੰ ਚੁਣੋ, ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਲਈ ਵੋਟ ਪਾਓ

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 29 ਜਨਵਰੀ, 2025

Punjab ਦੇ ਮੁੱਖ ਮੰਤਰੀ Bhagwant Mann ਨੇ ਬੁੱਧਵਾਰ ਨੂੰ Delhi ਦੇ ਰਾਜੌਰੀ ਗਾਰਡਨ, Tilak Nagar ਅਤੇ ਵਿਕਾਸਪੁਰੀ ਹਲਕਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਧਨਵਤੀ ਚੰਦੇਲਾ, ਜਰਨੈਲ ਸਿੰਘ ਅਤੇ ਮਹਿੰਦਰ ਯਾਦਵ ਲਈ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਪ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ Mann ਨੇ ਅਪੀਲ ਕੀਤੀ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਮੁੱਖ ਮੰਤਰੀ ਚੁਣ ਕੇ ਦਿੱਲੀ ਦੇ ਚੰਗੇ ਸ਼ਾਸਨ ਦੀ ਵਿਰਾਸਤ ਨੂੰ ਮਜ਼ਬੂਤ ਕਰੋ। ਰੋਡ ਸ਼ੋਅ ਵਿੱਚ ਆਏ ਲੋਕਾਂ ਨੇ ‘ਆਪ’ ਦੇ ਉਮੀਦਵਾਰਾਂ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਦੇ ਲੋਕ-ਪੱਖੀ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ।

ਰੋਡ ਸ਼ੋਅ ਦੌਰਾਨ ਬੋਲਦਿਆਂ, ਮਾਨ ਨੇ ਕਿਹਾ ਕਿ ‘ਆਪ’ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸ਼ਾਮਲ ਹਨ। “ਅਸੀਂ ਅਸਲ ਮੁੱਦਿਆਂ ਬਾਰੇ ਗੱਲ ਕਰਦੇ ਹਾਂ, ਅਤੇ ਅਸੀਂ ਆਪਣੀਆਂ ਗਰੰਟੀਆਂ ਪੂਰੀਆਂ ਕਰਦੇ ਹਾਂ।

ਪੰਜਾਬ ਵਿੱਚ, 90% ਘਰਾਂ ਦਾ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਅਸੀਂ ਪੱਖਪਾਤ ਜਾਂ ਰਿਸ਼ਵਤ ਤੋਂ ਬਿਨਾਂ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਅਤੇ ਜਨਤਕ ਖੇਤਰਾਂ ਵਿੱਚ ਕ੍ਰਾਂਤੀ ਲਿਆਂਦੀ। ਮਾਨ ਨੇ ਲੋਕਾਂ ਨੂੰ ਕਿਹਾ ਕਿ ਪੰਜਾਬ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਫ਼ੋਨ ਕਰੋ ਅਤੇ ਉਨ੍ਹਾਂ ਨੂੰ ਪੁੱਛੋ ਕਿ ‘ਆਪ’ ਸਰਕਾਰ ਨੇ ਆਪਣੇ ਵਾਅਦੇ ਕਿਵੇਂ ਪੂਰੇ ਕੀਤੇ ਹਨ।

ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਵਿੱਚ ‘ਆਪ’ ਦੀਆਂ ਪਰਿਵਰਤਨਸ਼ੀਲ ਨੀਤੀਆਂ ‘ਤੇ ਚਾਨਣਾ ਪਾਇਆ। ਮਾਨ ਨੇ ਅੱਗੇ ਕਿਹਾ, “ਦਿੱਲੀ ਨੇ ਮੁਫ਼ਤ ਬਿਜਲੀ, ਵਿਸ਼ਵ ਪੱਧਰੀ ਸਿੱਖਿਆ ਅਤੇ ਸਿਹਤ ਸੰਭਾਲ, ਅਤੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਦੇਖੀ ਹੈ। ਇਹ ਸ਼ਾਸਨ ਹੈ ਜੋ ਲੋਕਾਂ ਲਈ ਕੰਮ ਕਰਦਾ ਹੈ, ਅਤੇ ਇਸ ਵਿਰਾਸਤ ਨੂੰ ਹੋਰ ਅੱਗੇ ਵਧਾਉਣ ਦਾ ਸਮਾਂ ਆ ਗਿਆ ਹੈ।”

ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਨੌਕਰੀ ਛੱਡ ਦਿੱਤੀ। ਉਹ (ਮਾਨ ਅਤੇ ਕੇਜਰੀਵਾਲ) ਪੈਸੇ ਲਈ ਰਾਜਨੀਤੀ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗਰੰਟੀ ਭਾਜਪਾ ਵਾਂਗ ‘ਜੁਮਲਾ’ ਨਹੀਂ ਹੈ। ਅਸੀਂ ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ। ਮਾਨ ਨੇ ਵਿਰੋਧੀ ਧਿਰ ਦੇ ਖਾਲੀ ਵਾਅਦਿਆਂ ਦਾ ਮਜ਼ਾਕ ਉਡਾਉਂਦੇ ਹੋਏ, ਭਾਜਪਾ ਵੱਲੋਂ ਔਰਤਾਂ ਨੂੰ 2,500 ਰੁਪਏ ਦੇਣ ਦੇ ਦਾਅਵੇ ਦੀ ਉਦਾਹਰਣ ਦਿੱਤੀ।

ਉਨ੍ਹਾਂ ਸਵਾਲ ਕੀਤਾ “ਕੀ ਉਨ੍ਹਾਂ ਨੇ ਹਰ ਕਿਸੇ ਦੇ ਬੈਂਕ ਖਾਤੇ ਵਿੱਚ 15 ਲੱਖ ਰੁਪਏ ਜਮ੍ਹਾ ਕਰਨ ਦਾ ਆਪਣਾ ਪਹਿਲਾਂ ਵਾਲਾ ਵਾਅਦਾ ਪੂਰਾ ਕੀਤਾ?” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖਾਤਿਆਂ ਵਿੱਚ ਵੀ 15 ਲੱਖ ਨਹੀਂ ਆਏ ਕਿਉਂਕਿ ਭਾਜਪਾ ਲਈ ਚੋਣਾਂ ‘ਜੁਮਲਾ’ ਦਾ ਸਮਾਂ ਹਨ।

ਮਾਨ ਨੇ ਕਿਹਾ, “ਇਹ ਚੋਣ ਫੁੱਟ ਪਾਉਣ ਦੇ ਬਦਲੇ ਵਿਕਾਸ ਨੂੰ ਚੁਣਨ ਦੀ ਹੈ। ਤੁਸੀਂ ਆਪ ਉਮੀਦਵਾਰਾਂ ਨੂੰ ਵੋਟ ਕਰੋ ਅਤੇ ਅਰਵਿੰਦ ਕੇਜਰੀਵਾਲ ਦੇ ਦੂਰਦਰਸ਼ੀ ਅਗਵਾਈ ਵਿੱਚ ਦਿੱਲੀ ਲਈ ਉਜਵਲ ਭਵਿੱਖ ਯਕੀਨੀ ਬਣਾਓ।”

ਤਿਲਕ ਨਗਰ ਵਿੱਚ, ‘ਆਪ’ ਉਮੀਦਵਾਰ ਜਰਨੈਲ ਸਿੰਘ ਨੇ ਹਲਕੇ ਦੇ ਵਸਨੀਕਾਂ ਦਾ ਸਾਲਾਂ ਤੋਂ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਧੰਨਵਾਦ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਜਰਨੈਲ ਸਿੰਘ ਨੇ ਕਿਹਾ, “ਭਾਜਪਾ ਕੋਲ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ। ਉਹ ਧਰੁਵੀਕਰਨ ਅਤੇ ਨਫ਼ਰਤ ਦੀ ਰਾਜਨੀਤੀ ‘ਤੇ ਕੇਂਦ੍ਰਤ ਹਨ। ਇਸ ਦੇ ਉਲਟ, ‘ਆਪ’ ਦਿੱਲੀ ਦੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰਦੀ ਹੈ। ਅਸੀਂ ਨਤੀਜੇ ਦਿੱਤੇ ਹਨ ਅਤੇ ਅਸੀਂ ਤੁਹਾਡੇ ਸਮਰਥਨ ਨਾਲ ਅਜਿਹਾ ਕਰਦੇ ਰਹਾਂਗੇ।”

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ