Sunday, May 19, 2024

ਵਾਹਿਗੁਰੂ

spot_img
spot_img

CM ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਹਲਕਾ ਖਰੜ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਜਿੱਥੇ ਉਨ੍ਹਾਂ ਦੇ ਨਾਲ ਮਲਵਿੰਦਰ ਕੰਗ ਅਤੇ ਹਲਕਾ ਖਰੜ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਵੀ ਮੌਜੂਦ ਸਨ।

ਭਗਵੰਤ ਮਾਨ ਨੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਲੋਕਾਂ ਦੇ ਉਤਸ਼ਾਹ ਨੂੰ ਦੇਖ ਕੇ ਬਹੁਤ ਖ਼ੁਸ਼ ਹਨ ਅਤੇ ਇੰਝ ਜਾਪਦਾ ਹੈ ਕਿ ਲੋਕਾਂ ਦਾ ਫ਼ਤਵਾ ਪਹਿਲਾਂ ਹੀ ਸਪੱਸ਼ਟ ਹੋ ਗਿਆ ਹੈ ਅਤੇ ਬਸ ਐਲਾਨ ਹੋਣਾ ਬਾਕੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੇ ਦਿਨ ਉਹ ਗੁਜਰਾਤ ਵਿੱਚ ਸਨ ਅਤੇ ਉੱਥੇ ਉਨ੍ਹਾਂ ਦਾ ਰੋਡ ਸ਼ੋਅ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਮਿਹਨਤ ਕਰਨ ਤੋਂ ਪਿੱਛੇ ਨਹੀਂ ਹਟਦਾ, ਜਦੋਂ ਉਨ੍ਹਾਂ (ਭਾਜਪਾ) ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਦਿੱਤਾ ਤਾਂ ਮੇਰਾ ਕੰਮ ਅਤੇ ਜ਼ਿੰਮੇਵਾਰੀਆਂ ਦੁੱਗਣੀਆਂ ਹੋ ਗਈਆਂ ਹਨ, ਪਰੰਤੂ ਮੇਰੇ ਕੋਲ ਤੁਸੀਂ ਲੋਕ ਹੋ ਅਤੇ ਜਿਸ ਨੂੰ ਪੰਜਾਬੀਆਂ ਦਾ ਸਮਰਥਨ ਹੈ, ਉਹ ਕਦੇ ਵੀ ਅਸਫਲ ਨਹੀਂ ਹੋ ਸਕਦਾ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 43,000 ਸਰਕਾਰੀ ਨੌਕਰੀਆਂ, ਹਰੇਕ ਨੂੰ ਮੁਫ਼ਤ ਬਿਜਲੀ, ਹਰ ਖੇਤ ਨੂੰ ਟੇਲਾਂ ਤੱਕ ਨਹਿਰੀ ਪਾਣੀ, 850 ਤੋਂ ਵੱਧ ਆਮ ਆਦਮੀ ਕਲੀਨਿਕ, 13 ਸਕੂਲ ਆਫ ਐਮੀਨੈਂਸ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਦਿੱਤੀ ਅਤੇ ਉਹ ਵੀ ਸਿਰਫ਼ ਦੋ ਸਾਲਾਂ ਵਿੱਚ।

ਉਨ੍ਹਾਂ ਕਿਹਾ ਕਿ ਜਿੱਥੇ ਬਾਕੀ ਸਰਕਾਰਾਂ ਸਰਕਾਰ ਦੀਆਂ ਜਾਇਦਾਦਾਂ ਆਪਣੇ ਦੋਸਤਾਂ-ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੀਆਂ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਜੀਵੀਕੇ ਪਾਵਰ ਪਲਾਂਟ ਖ਼ਰੀਦ ਕੇ ਗੁਰੂ ਅਮਰਦਾਸ ਜੀ ਦੇ ਨਾਂ ‘ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਸਰਕਾਰ ਉਦਯੋਗਾਂ ਨੂੰ ਵੀ ਸਸਤੀ ਬਿਜਲੀ ਦੇਵੇਗੀ ਅਤੇ ਇਸ ਨਾਲ ਪੰਜਾਬ ਵਿੱਚ ਵਪਾਰ ਬੜੀ ਤੇਜ਼ੀ ਨਾਲ ਵਧੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਟਾਟਾ ਸਟੀਲ ਵਰਗੀਆਂ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਸ ਆਉਣ ਵਾਲੇ ਸੀਜ਼ਨ ਵਿੱਚ 70 ਫੀਸਦੀ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਨੂੰ ਸਿੰਚਾਈ ਲਈ ਦਿੱਤਾ ਜਾਵੇਗਾ। ਇਸ ਨਾਲ ਬਿਜਲੀ ਬੋਰਡ ਦੇ ਲਗਭਗ 7,000 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਸ ਪੈਸੇ ਨਾਲ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਪੂਰੀ ਕਰੇਗੀ।

ਭਗਵੰਤ ਮਾਨ ਨੇ ਕਿਹਾ ਕਿ ਉਹ ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ, ਉਹ ਇੱਥੇ ਸਿਸਟਮ ਨੂੰ ਬਦਲਣ, ਇਸ ਨੂੰ ਬਿਹਤਰ ਬਣਾਉਣ, ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਲਈ ਆਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਕਿਸੇ ਸੂਬੇ ਦੇ ਵਿਕਾਸ ਲਈ ਸਭ ਦਾ ਵਿਕਾਸ ਜ਼ਰੂਰੀ ਹੈ, ਉਹ ਚਾਹੁੰਦੇ ਹਨ ਕਿ ਕਿਸਾਨ, ਵਪਾਰੀ, ਮਜ਼ਦੂਰ ਹਰ ਵਰਗ ਖ਼ੁਸ਼ ਹੋਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦਾ ਬਣਦਾ ਮੁੱਲ ਮਿਲੇ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ‘ਚ ਦੋ ਸਾਲਾਂ ‘ਚ ਕੀਤੇ ਕੰਮਾਂ ਦੇ ਆਧਾਰ ‘ਤੇ ਵੋਟਾਂ ਮੰਗ ਰਿਹਾ ਹਾਂ, ਦਿੱਲੀ ‘ਚ ਅਸੀਂ ਆਪਣੇ 8 ਸਾਲਾਂ ਦੇ ਕੰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਾਂ, ਕਿਉਂਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹੇ ਨਰਿੰਦਰ ਮੋਦੀ ਮੰਗਲ-ਸੂਤਰ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀਆਂ ਜੜ੍ਹਾਂ ਪੰਜਾਬ ਵਿੱਚ ਨਾ ਲੱਗਣ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ, ਅਸੀਂ ਗੁਰਪੁਰਬ, ਈਦ ਅਤੇ ਰਾਮਨੌਮੀ ਵਰਗੇ ਤਿਉਹਾਰ ਇਕੱਠੇ ਮਨਾਉਂਦੇ ਹਾਂ। ਗੁਰੂ ਨਾਨਕ ਦੇਵ ਜੀ ਵੱਲੋਂ 20 ਰੁਪਏ ਨਾਲ ਸ਼ੁਰੂ ਕੀਤਾ ਗਿਆ ਲੰਗਰ ਸਮੁੱਚੀ ਮਨੁੱਖਤਾ ਲਈ ‘ਸਰਬ ਸਾਂਝ’ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਗੁਰੂਆਂ ਅਤੇ ਮਹਾਨ ਕੁਰਬਾਨੀਆਂ ਦੀ ਧਰਤੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਵਾਸ ਨਾ ਕਰਨ, ਕਿਉਂਕਿ ਹੁਣ ਸਿਸਟਮ ਬਦਲ ਰਿਹਾ ਹੈ, ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਨੂੰ ਨੌਕਰੀਆਂ, ਕਰੀਅਰ ਅਤੇ ਨਵੇਂ ਕਾਰੋਬਾਰ ਦੇ ਮੌਕੇ ਮਿਲ ਰਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੇਰਕਾ ਅਤੇ ਮਾਰਕਫੈੱਡ ਵਰਗੇ ਵਿਭਾਗਾਂ ਨੂੰ ਲਾਭਦਾਇਕ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਹ ਉਚਾਈਆਂ ਜਾਂ ਗਹਿਰਾਈਆਂ ਤੋਂ ਨਹੀਂ ਡਰਦੇ, ਉਨ੍ਹਾਂ ਨੂੰ ਕੇਵਲ ਇੱਕ ਅਕਾਲ ਪੁਰਖ ਦਾ ਡਰ ਹੈ।

ਭਗਵੰਤ ਮਾਨ ਨੇ ਦੂਜੀਆਂ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ‘ਤੇ ਹਰ ਰੋਜ਼ ਪਿਆਰ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ ਜਦਕਿ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਲੋਕ ਇਹ ਯਕੀਨੀ ਬਣਾਉਣ ਲਈ ਆਪਣੀਆਂ ਉਂਗਲਾਂ ਗਿਣਦੇ ਹਨ ਕਿ ਉਨ੍ਹਾਂ ਨੇ ਕੋਈ ਚੋਰੀ ਤਾਂ ਨਹੀਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਉਦੋਂ ਹੀ ਪੰਜਾਬ ਨੂੰ ਬਚਾਉਣ ਲਈ ਨਿਕਲਦੇ ਹਨ, ਜਦੋਂ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਹੁੰਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਹੀਟ ਸਟ੍ਰੋਕ ਹੋ ਜਾਂਦਾ ਹੈ। ਪਹਿਲਾਂ ਪੰਜਾਬ ਵਿੱਚ ਅਜਿਹੇ ਮੁੱਖ ਮੰਤਰੀ ਸਨ ਜੋ ਵੋਟਾਂ ਲੈਣ ਤੋਂ ਬਾਅਦ ਆਪਣੇ ਮਹਿਲਾਂ ਦੇ ਗੇਟ ਬੰਦ ਕਰ ਲੈਂਦੇ ਸਨ। ਪਰੰਤੂ ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, 90 ਫੀਸਦੀ ਨੌਜਵਾਨ ਮੈਨੂੰ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ ਕਿਉਂਕਿ ਮੈਂ ਉਨ੍ਹਾਂ ਵਿੱਚੋਂ ਇੱਕ ਹਾਂ।

ਖਰੜ ਦੇ ਲੋਕਾਂ ਨੇ ਭਗਵੰਤ ਮਾਨ ਨਾਲ ਵਾਅਦਾ ਕੀਤਾ ਕਿ 4 ਜੂਨ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੂੰ ਜੇਤੂ ਐਲਾਨ ਦਿੱਤਾ ਜਾਵੇਗਾ। ਸੰਬੋਧਨ ਦੀ ਸਮਾਪਤੀ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਰੋਡ ਸ਼ੋਅ ਵਿੱਚ ਐਨੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਸਾਰਿਆਂ ਦਾ ਲਗਾਤਾਰ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...