Saturday, May 18, 2024

ਵਾਹਿਗੁਰੂ

spot_img
spot_img

CM ਭਗਵੰਤ ਮਾਨ ਨੇ ਸੁਨਾਮ ‘ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਸੁਨਾਮ/ਚੰਡੀਗੜ੍ਹ, 6 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਨੂੰ ਦੇਖ ਕੇ ਮੈਨੂੰ 2014 ਦੀ ਯਾਦ ਆ ਗਈ। ਉਸ ਸਮੇਂ ਵੀ ਇਸੇ ਤਰ੍ਹਾਂ ਲੋਕ ਮੇਰਾ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ 2014 ਵਿੱਚ ਮੈਂ ਇੱਥੋਂ 2 ਲੱਖ 14 ਹਜ਼ਾਰ ਵੋਟਾਂ ਨਾਲ ਜਿੱਤਿਆ ਸੀ ਪਰ ਇਸ ਵਾਰ ਮੀਤ ਹੇਅਰ ਨੂੰ ਘੱਟੋ-ਘੱਟ 2.5 ਲੱਖ ਵੋਟਾਂ ਨਾਲ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰਨਾ ਹੈ।

ਭਗਵੰਤ ਮਾਨ ਨੇ ਸੁਨਾਮ ਦੇ ਲੋਕਾਂ ਨੂੰ ਕਿਹਾ ਕਿ ਸੁਨਾਮ ਮੇਰੀ ਕਰਮਭੂਮੀ ਹੈ। ਇੱਥੇ ਮੈਂ ਕਣਕ ਨੂੰ ਮੰਡੀ ਲੈ ਕੇ ਆਉਂਦਾ ਸੀ। ਇੱਥੋਂ ਹੀ ਮੈਂ ਕਾਲਜ ਪਾਸ ਕੀਤਾ। ਮੈਂ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਨਾਮ ਤੋਂ ਜਾਣਦਾ ਹਾਂ। ਮੇਰੇ ਨਾਨਕੇ (ਨਾਨੀ ਦਾ ਪਿੰਡ) ਵੀ ਇੱਥੇ ਹੀ ਹੈ। ਇੱਥੇ ਮੈਂ ਮਟਕਾ ਕੁਲਫ਼ੀ ਖਾਂਦਾ ਸੀ। ਮੈਨੂੰ ਮਾਸਟਰ ਜੀ ਦੀ ਕਿਤਾਬਾਂ ਦੀ ਦੁਕਾਨ ਤੋਂ ਲੈ ਕੇ ਬੰਗਾਲੀ ਡਾਕਟਰ ਦੇ ਹਸਪਤਾਲ ਤੱਕ ਸਭ ਕੁਝ ਅੱਜ ਵੀ ਯਾਦ ਹੈ। ਮੈਨੂੰ ਇੱਥੇ ਪ੍ਰਚਾਰ ਕਰਨ ਦੀ ਵੀ ਲੋੜ ਨਹੀਂ ਹੈ। ਮੈਨੂੰ ਭਰੋਸਾ ਹੈ ਕਿ ਲੋਕ ਇੱਥੇ ਪ੍ਰਚਾਰ ਕੀਤੇ ਬਿਨਾਂ ਹੀ ਸਾਨੂੰ ਵੋਟ ਦੇਣਗੇ।

ਮਾਨ ਨੇ ਕਿਹਾ ਕਿ ਤੁਸੀਂ ਸਤੌਜ ਪਿੰਡ ਦੇ ਇੱਕ ਸਾਧਾਰਨ ਮਾਸਟਰ ਦੇ ਮੁੰਡੇ ਨੂੰ ਐਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਜਿਸ ਦੀ ਬਦੌਲਤ ਅੱਜ ਲੋਕ ਮੇਰਾ ਨਾਮ ਦੇਸ਼ ਪੱਧਰ ਉੱਤੇ ਜਾਣਦੇ ਹਨ। ਮੈਂ ਦੇਸ਼ ਵਿੱਚ ਪੰਜਾਬ ਦਾ ਮਾਣ ਵੀ ਵਧਾਉਂਦਾ ਹਾਂ। ਦੇਸ਼ ‘ਚ ਜਿੱਥੇ ਵੀ ਜਾਂਦਾ ਹਾਂ ਉੱਥੇ ‘ਜੋ ਬੋਲੇ ਸੋ ਨਿਹਾਲ’ ਦਾ ਨਾਅਰਾ ਗੂੰਜਣ ਲੱਗ ਪੈਂਦਾ ਹੈ, ਕਿਉਂਕਿ ਹਰ ਕੋਈ ਜਾਣਦਾ ਹੈ ਕਿ ਮੈਂ ਪੰਜਾਬ ਤੋਂ ਹਾਂ।

ਮਾਨ ਨੇ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੰਗਰੂਰ ਦੇ 10 ਪਿੰਡਾਂ ਦੇ ਨਾਂ ਵੀ ਨਹੀਂ ਪਤਾ ਅਤੇ ਉਹ ਇੱਥੋਂ ਚੋਣ ਲੜਨ ਆਏ ਹਨ। ਉਹ ਸੰਗਰੂਰ ਤੋਂ ਚੰਡੀਗੜ੍ਹ ਆਉਣ ਲਈ ਜੀਪੀਐਸ ਦੀ ਮਦਦ ਲੈਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਮੀਦਵਾਰ ਨੂੰ ਕਿਸੇ ਵੀ ਕੀਮਤ ‘ਤੇ ਜਿੱਤਣ ਨਾ ਦੇਣ ਜਿਸ ਨੂੰ ਇੱਥੋਂ ਦੇ ਲੋਕਾਂ ਬਾਰੇ ਪਤਾ ਨਾ ਹੋਵੇ।

ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਇਸ ਤੋਂ ਇਲਾਵਾ ਅਸੀਂ ਪੰਜਾਬ ਦੇ 59 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਸਿਰਫ਼ 21 ਫ਼ੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ। ਅਕਤੂਬਰ ਤੱਕ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ।

ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਾਂ, ਜੋ ਜਲਦ ਹੀ ਪੂਰੀ ਹੋਣਗੀਆਂ।

ਉਨ੍ਹਾਂ ਕਿਹਾ ਕਿ ਅਸੀਂ ਵੀ ਕਈ ਅਜਿਹੇ ਵੱਡੇ ਕੰਮ ਕੀਤੇ ਹਨ, ਜਿਨ੍ਹਾਂ ਦਾ ਅਸੀਂ ਚੋਣਾਂ ਦੌਰਾਨ ਵਾਅਦਾ ਵੀ ਨਹੀਂ ਕੀਤਾ ਸੀ। ਇੱਕ ਅਖ਼ਬਾਰ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਰੋਡ ਸੇਫ਼ਟੀ ਫੋਰਸ ਨੇ ਪਿਛਲੇ 90 ਦਿਨਾਂ ‘ਚ ਸੜਕ ਹਾਦਸਿਆਂ ਵਿੱਚ 5800 ਦੇ ਕਰੀਬ ਲੋਕਾਂ ਦੀ ਜਾਨ ਬਚਾਈ ਹੈ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਹਰ ਰੋਜ਼ ਸੜਕ ਹਾਦਸਿਆਂ ਵਿੱਚ 30 ਤੋਂ 35 ਮੌਤਾਂ ਹੁੰਦੀਆਂ ਸਨ।

ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਜਦੋਂ ਮੈਂ ਚੋਣ ਪ੍ਰਚਾਰ ਲਈ ਗੁਜਰਾਤ ਜਾ ਰਿਹਾ ਸੀ ਤਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀ ਫਲਾਈਟ ਵਿੱਚ ਮੇਰੀ ਮੁਲਾਕਾਤ ਇੱਕ ਕੁੜੀ ਨਾਲ ਹੋਈ।

ਉਸਨੇ ਮੇਰਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਬਤੌਰ ਪਟਵਾਰੀ ਭਰਤੀ ਹੋਈ ਸੀ। ਫ਼ਿਲਹਾਲ ਮੇਰਾ ਟਰੇਨਿੰਗ ਪੀਰੀਅਡ ਚੱਲ ਰਿਹਾ ਹੈ ਪਰ ਤੁਸੀਂ ਫੈਸਲਾ ਕੀਤਾ ਹੈ ਕਿ ਟਰੇਨਿੰਗ ਦੌਰਾਨ ਵੀ ਕਰਮਚਾਰੀਆਂ ਨੂੰ ਤਨਖ਼ਾਹ ਮਿਲੇਗੀ।

ਮੈਂ ਆਪਣੇ ਪਰਿਵਾਰ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਮੈਨੂੰ ਸਰਕਾਰੀ ਨੌਕਰੀ ਮਿਲੇਗੀ ਤਾਂ ਮੇਰੀ ਪਹਿਲੀ ਤਨਖ਼ਾਹ ਦੇ ਪੈਸੇ ਨਾਲ ਮੈਂ ਆਪਣੀ ਦਾਦੀ ਸਮੇਤ ਆਪਣੇ ਪੂਰੇ ਪਰਿਵਾਰ ਨੂੰ ਫਲਾਈਟ ਰਾਹੀਂ ਦਿੱਲੀ ਲੈ ਕੇ ਜਾਵਾਂਗੀ। ਅੱਜ ਤੁਹਾਡਾ ਧੰਨਵਾਦ, ਮੇਰਾ ਇਹ ਸੁਪਨਾ ਪੂਰਾ ਹੋ ਗਿਆ ਹੈ। ਮਾਨ ਨੇ ਕਿਹਾ ਕਿ ਉਸ ਕੁੜੀ ਦੀ ਗੱਲ ਸੁਣ ਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਕੁਝ ਸਮੇਂ ਲਈ ਭਾਵੁਕ ਵੀ ਹੋ ਗਿਆ।

ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਬਾਦਲ ਪਰਿਵਾਰ ਦੇ ਸਾਰੇ ਲੋਕ ਹੀ ਚੋਣਾਂ ਹਾਰ ਚੁੱਕੇ ਹਨ। ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਬਚੀ ਹੈ। ਇਸ ਚੋਣ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਉਸ ਤੋਂ ਬਾਅਦ ਬਾਦਲ ਪਰਿਵਾਰ ਵਿੱਚ ਸਾਰੇ ਹਾਰੇ ਉਮੀਦਵਾਰ ਹੋਣਗੇ, ਫਿਰ ਲੋਕ ਇਕ ਦੂਜੇ ‘ਤੇ ਦੋਸ਼ ਨਹੀਂ ਲਗਾਉਣਗੇ ਕਿ ‘ਤੁਸੀਂ ਹਾਰ ਗਏ’ ਕਿਉਂਕਿ ਹਰ ਕੋਈ ਹਾਰਿਆ ਹੋਵੇਗਾ।

ਜਨ ਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਉਮੀਦਵਾਰ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਕੰਮ ਕੀਤੇ ਹਨ। ਮਾਨ ਸਰਕਾਰ ਨੇ ਬਿਨਾਂ ਕੋਈ ਵਾਅਦਾ ਕੀਤੇ ਸੜਕ ਸੁਰੱਖਿਆ ਫੋਰਸ ਬਣਾਈ। ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ।

ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਅਤੇ ਬਿਨਾਂ ਕਿਸੇ ਵਾਅਦੇ ਤੋਂ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਦੇਣ ਵਰਗੇ ਕਈ ਕੰਮ ਕੀਤੇ। ਜਦੋਂ ਕਿ ਪਿਛਲੀਆਂ ਸਰਕਾਰਾਂ ਵਿੱਚ ਸਿਆਸੀ ਪਾਰਟੀਆਂ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 5% ਵੀ ਪੂਰੇ ਨਹੀਂ ਕਰ ਸਕੀਆਂ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਅਹੁਦੇਦਾਰ ਵੀ ਹਾਜਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...