Thursday, December 1, 2022

ਵਾਹਿਗੁਰੂ

spot_img


ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਸੰਜੀਦਾ: ਚੇਤਨ ਸਿੰਘ ਜੌੜਾਮਾਜਰਾ

ਯੈੱਸ ਪੰਜਾਬ
ਪਟਿਆਲਾ, 1 ਅਕਤੂਬਰ, 2022 –
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਸਿਹਤ ਸਮੱਸਿਆਵਾਂ ਸਬੰਧੀ ਜਾਗਰੂਕ ਕਰਨਾ ਵੀ ਜ਼ਰੂਰੀ ਹੈ ਤਾਂ ਜੋ ਜਾਗਰੂਕ ਹੋਏ ਵਿਅਕਤੀ ਕਿਸੇ ਵੀ ਬਿਮਾਰੀ ਦੀ ਸ਼ੁਰੂਆਤ ਮੌਕੇ ਹੀ ਸਹੀ ਇਲਾਜ ਕਰਵਾਕੇ ਬਿਮਾਰੀਆਂ ਦੇ ਗੰਭੀਰ ਨਤੀਜਿਆਂ ਤੋਂ ਬਚ ਸਕਦੇ ਹਨ। ਇਸ ਮੌਕੇ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।

ਕ੍ਰਿਸ਼ਨਾ ਕਲੋਨੀ ਦੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੇ ਅਮਰ ਹਸਪਤਾਲ ਦੇ ਸਹਿਯੋਗ ਨਾਲ ਲਗਾਏ ਮੈਡੀਕਲ ਕੈਂਪ ਵਿੱਚ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਨੂੰ ਘਰਾਂ ਨੇੜੇ ਹੀ ਆਪਣੀ ਸਿਹਤ ਜਾਂਚ ਕਰਵਾਉਣ ਲਈ ਲਾਹੇਵੰਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਦਾ ਵੱਡੀ ਗਿਣਤੀ ਲੋਕ ਲਾਭ ਉਠਾ ਰਹੇ ਹਨ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕੈਂਪ ਵਿੱਚ ਜਿਥੇ ਮਰੀਜ਼ਾਂ ਦੇ ਟੈਸਟ ਕਰਕੇ ਦਵਾਈਆਂ ਦਿੱਤੀਆਂ ਗਈਆਂ ਹਨ ਉਥੇ ਹੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਹੈ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ (ਆਈ.ਏ.ਐਸ. ਸਿਖਲਾਈ ਅਧੀਨ) ਡਾ. ਅਕਸ਼ਿਤਾ ਗੁਪਤਾ ਦੀ ਦੇਖ ਰੇਖ ਵਿੱਚ ਲਗਾਏ ਇਸ ਕੈਂਪ ‘ਚ ਵਿਸ਼ੇਸ਼ ਤੌਰ ਉਤੇ ਔਰਤਾਂ (ਰਿਪਰੋਡਕਟਿਵ ਏਜ਼ ਗਰੁੱਪ) ਨੂੰ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ ਮੁਫ਼ਤ ਡਾਕਟਰੀ ਸਲਾਹ, ਮੁਫ਼ਤ ਕੈਂਸਰ ਸਕਰੀਨਿੰਗ, ਬੀ.ਪੀ. ਚੈਕ, ਬਲੱਡ ਸ਼ੂਗਰ, ਹੈਪੇਟਾਈਟਸ ਬੀ ਤੇ ਸੀ ਦੇ ਮੁਫ਼ਤ ਟੈਸਟਾਂ ਸਮੇਤ ਮੁਫ਼ਤ ਬੀ.ਐਮ.ਡੀ. (ਕੈਲਸ਼ੀਅਮ ਟੈਸਟ), ਮੁਫ਼ਤ ਹੀਮੋਗਲੋਬਿਨ ਟੈਸਟ, ਮੁਫ਼ਤ ਸੈਨੇਟਰੀ ਪੈਡਸ, ਲੋੜ ਅਨੁਸਾਰ ਮੁਫ਼ਤ ਦਵਾਈਆਂ, ਕੋਵਿਡ ਟੀਕਾਕਰਨ, ਆਯੂਰਵੈਦਿਕ ਉਪਚਾਰ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕਤਾ ਕੀਤੀ ਗਿਆ ਹੈ।

ਇਸ ਮੌਕੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਕੈਂਪ ਦੌਰਾਨ 472 ਮਰੀਜ਼ਾਂ ਨੇ ਆਪਣੀ ਰਜਿਸਟਰੇਸ਼ਨ ਕਰਵਾਈ ਤੇ 358 ਨੇ ਐਚ.ਬੀ. ਦੀ ਜਾਂਚ ਕਰਵਾਈ ਜਿਸ ਵਿਚੋਂ 54 ਵਿੱਚ ਘਾਟ ਪਾਈ ਗਈ। ਇਸੇ ਤਰ੍ਹਾਂ 272 ਨੇ ਬੀ.ਐਮ.ਡੀ. ਟੈਸਟ ਕਰਵਾਏ ਤੇ 13 ਮਰੀਜ਼ਾਂ ਵਿੱਚ ਘਾਟ ਪਾਈ ਗਈ। 315 ਮਰੀਜ਼ਾਂ ਵੱਲੋਂ ਆਰ.ਬੀ.ਐਸ. ਟੈਸਟ ਕਰਵਾਇਆ ਗਿਆ ਜਿਨ੍ਹਾਂ ਵਿਚੋਂ 42 ਨੂੰ ਸ਼ਕਰ ਰੋਗ ਆਇਆ। ਇਸ ਮੌਕੇ 460 ਸੈਨੇਟਰੀ ਪੈਡਸ ਔਰਤਾਂ ਨੂੰ ਵੰਡੇ ਗਏ

ਕੈਂਪ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਐਲ.ਐਲ.ਏ. ਅਜੀਤਪਾਲ ਸਿੰਘ ਕੋਹਲੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਆਪਣੇ ਟੈਸਟ ਕਰਵਾਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਸ਼ਲਦੀਪ ਕੌਰ, ਔਰਤ ਰੋਗਾਂ ਦੇ ਮਾਹਰ ਡਾ. ਏਕਤਾ, ਮੈਡੀਕਲ ਅਫ਼ਸਰ ਡਾ. ਕਿਰਨ, ਆਯੂਸ਼ ਡਾ. ਹਰਨਵਦੀਪ ਅਤੇ ਡਾ. ਕਿਰਨ, ਅਮਰ ਹਸਪਤਾਲ ਤੋਂ ਮੈਡੀਸਨ ਦੇ ਮਾਹਰ ਡਾ. ਅਦੀਸ਼ ਗੋਇਲ, ਹੱਡੀਆਂ ਦੇ ਮਾਹਰ ਡਾ. ਅਸ਼ੀਨ ਅਤੇ ਡਾ. ਗਰੋਵਰ, ਆਨਕੋਲੋਜਿਸਟ ਡਾ. ਮੁਵੀਨ ਅਤੇ ਡਾ. ਸੰਦੀਪ, ਦੀਪਇੰਦਰ ਸਿੰਘ, ਏ.ਐਨ.ਐਮ, ਆਸ਼ਾ ਵਰਕਰ ਅਤੇ ਸਟਾਫ਼ ਮੌਜੂਦ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ: ਹਰਿਆਣਾ ਵਿੱਚ ਸਰਕਾਰੀ ਕਰਮਚਾਰੀਆਂ ਲਈ ‘ਰਿਸਟ੍ਰਿਕਟਿਡ ਛੁੱਟੀ’ ਦਾ ਐਲਾਨ

ਯੈੱਸ ਪੰਜਾਬ ਚੰਡੀਗੜ੍ਹ, 27 ਨਵੰਬਰ, 2022: ਹਰਿਆਣਾ ਸਰਕਾਰ ਨੇ ਨੌਂਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ ਸੋਮਵਾਰ 28 ਨਵੰਬਰ ਨੂੰ ਰਾਜ ਦੇ ਸਰਕਾਰੀ ਕਰਮਚਾਰੀਆਂ ਲਈ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ...

ਸਿੱਖ ਬੱਚੇ ’ਤੇ ਦਰਜ ਕੇਸ ਮੰਦਭਾਗਾ, ਸਰਕਾਰ ਪਹਿਲਾਂ ਹਥਿਆਰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਵੇ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰਾਂ ਦੇ ਪ੍ਰਦਰਸ਼ਨ ਸੰਬੰਧੀ ਇਕ ਸਿੱਖ ਬੱਚੇ ’ਤੇ ਕੇਸ ਦਰਜ ਕੀਤੇ ਜਾਣ ਦੇ ਮਾਮਲੇ ਵਿੱਚ...

ਮਨੋਰੰਜਨ

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

ਯੈੱਸ ਪੰਜਾਬ ਚੰਡੀਗੜ੍ਹ, 29 ਨਵੰਬਰ, 2022: ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, 'ਤੇਰੀ ਮੇਰੀ ਗਲ ਬਣ ਗਈ' ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ...

ਕਾਮੇਡੀਅਨ ਕਾਕੇ ਸ਼ਾਹ ਖਿਲਾਫ਼ ‘ਕਬੂਤਰਬਾਜ਼ੀ’ ਦਾ ਮਾਮਲਾ ਦਰਜ, ਯੂ.ਕੇ. ਲਿਜਾਣ ਲਈ ਲਏ 6 ਲੱਖ ਰੁਪਏ ਲੈਣ ਦਾ ਦੋਸ਼

ਯੈੱਸ ਪੰਜਾਬ ਜਲੰਧਰ, 28 ਨਵੰਬਰ, 2022: ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਦੇ ਖਿਲਾਫ਼ ਜਲੰਧਰ ਪੁਲਿਸ ਨੇ ਕਬੂਤਰਬਾਜ਼ੀ ਦਾ ਮਾਮਲਾ ਦਰਜ ਕੀਤਾ ਹੈ। ਇਹ ਕੇਸ ਰਸਤਾ ਮੁਹੱਲਾ ਨਿਵਾਸੀ ਨਵਨੀਤ ਆਨੰਦ ਦੀ ਸ਼ਿਕਾਇਤ ’ਤੇ ਪੁਲਿਸ ਡਿਵੀਜ਼ਨ ਨੰਬਰ 3 ਵਿੱਚ ਦਰਜ...

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,920FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!