Sunday, April 14, 2024

ਵਾਹਿਗੁਰੂ

spot_img
spot_img

CM ਮਾਨ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 29 ਫਰਵਰੀ, 2024

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ।

ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ।

ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ।

ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...