spot_img
Saturday, June 15, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਔਰਤਾਂ ਨੂੰ ਹੁਣ 1000 ਨਹੀਂ 1100 ਰੁਪਏ ਹਰ ਮਹੀਨੇ ਮਿਲਣਗੇ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਸੰਗਰੂਰ/ਚੰਡੀਗੜ੍ਹ, 28 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਆਪਣੇ (ਮਾਨ) ਹਲਕੇ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਧੂਰੀ ਵਿੱਚ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਇੱਕ ਵੱਡਾ ਐਲਾਨ ਕੀਤਾ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਮੈਂ ਉਦੋਂ ਤੱਕ ਨਹੀਂ ਥੱਕਾਂਗਾ ਜਦੋਂ ਤੱਕ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦਾ : ਭਗਵੰਤ ਮਾਨ
ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਾਡੀਆਂ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਸਾਡੇ ਬੱਚਿਆਂ ਦੇ ਹੱਕਾਂ ‘ਤੇ ਡਾਕਾ ਮਾਰਿਆ ਅਤੇ ਉਨ੍ਹਾਂ ਦਾ ਭਵਿੱਖ ਬਰਬਾਦ ਕੀਤਾ, ਉਨ੍ਹਾਂ ਨੇ ਸਾਡੀ ਜਵਾਨੀ ਤਬਾਹ ਕੀਤੀ ਅਤੇ ਸਾਡੇ ਬਜ਼ੁਰਗਾਂ ਦੀ ਜ਼ਿੰਦਗੀ ਬਰਬਾਦ ਕੀਤੀ। ਮਾਨ ਨੇ ਕਿਹਾ ਕਿ ਲੋਕ ਮੈਨੂੰ ‘ਬਾਈ ਜੀ’ (ਵੱਡੇ ਭਰਾ ਲਈ ਮਲਵਈ ਸ਼ਬਦ) ਕਹਿੰਦੇ ਹਨ, ਕਿਉਂਕਿ ਮੈਂ ਉਨ੍ਹਾਂ ਦਾ ਪੁੱਤ ਅਤੇ ਉਨ੍ਹਾਂ ਦਾ ਭਰਾ ਹਾਂ।

ਜਦੋਂ ਕਿ ਦੂਜਿਆਂ ਪਾਰਟੀਆਂ ਦੇ ਆਗੂਆਂ ਨੂੰ ‘ਕਾਕਾ ਜੀ’, ‘ਰਾਜਾ ਜੀ’ ਅਤੇ ‘ਬੀਬਾ ਜੀ’ ਕਹਿ ਕੇ ਬੁਲਾਉਂਦੇ ਹਨ। ਮਾਨ ਨੇ ਕਿਹਾ ਕਿ ਸਾਡੀਆਂ ਵੋਟਾਂ ਲੈਣ ਤੋਂ ਬਾਅਦ ਉਹ ਸਾਢੇ ਚਾਰ ਸਾਲ ਆਪਣੇ ਮਹਿਲਾਂ ਵਿੱਚ ਐਸ਼ੋ-ਆਰਾਮ ਵਿੱਚ ਗੁਜ਼ਾਰਦੇ ਸਨ, ਹੁਣ ਲੋਕਾਂ ਨੇ ਉਨ੍ਹਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਹੈ ਅਤੇ ਉਹ ਹੁਣ ਆਪਣੇ ਮਹਿਲਾਂ ਤੋਂ ਬਾਹਰ ਨਹੀਂ ਆਉਂਦੇ।

ਮਾਨ ਨੇ ਕਿਹਾ ਕਿ ਉਹ ਪੂਰੇ ਪੰਜਾਬ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਹਰ ਕੋਈ ਇੱਕੋ ਗੱਲ ਕਹਿ ਰਿਹਾ ਹੈ ਕਿ ਇਸ ਵਾਰ ਉਹ ਪੰਜਾਬ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਦੇਣਗੇ।

ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ, ਸਾਡੇ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ਾਂ ਤੋਂ ਨੌਕਰੀਆਂ ਮਿਲ ਰਹੀਆਂ ਹਨ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਮੈਂ ਬਜ਼ੁਰਗਾਂ ਨੂੰ ਮਿਲਦਾ ਹਾਂ ਜੋ ਮੈਨੂੰ ਦੱਸਦੇ ਹਨ ਕਿ 35 ਸਾਲਾਂ ਬਾਅਦ ‘ਕੱਸੀ’ ਵਿੱਚ ਪਾਣੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹਰ ਨੌਕਰੀ ਯੋਗਤਾ ਦੇ ਆਧਾਰ ‘ਤੇ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਦੇ ਇੱਕ ਪਿੰਡ ਕਰੰਡੀ ਦੇ 40 ਲੋਕਾਂ ਨੂੰ ‘ਆਪ’ਸਰਕਾਰ ਵਿੱਚ ਸਰਕਾਰੀ ਨੌਕਰੀਆਂ ਮਿਲੀਆਂ ਹਨ। ਤੁਹਾਡੇ ਬੱਚੇ ਪਟਵਾਰੀ, ਐਸ.ਡੀ.ਓ ਅਤੇ ਇੰਸਪੈਕਟਰ ਬਣ ਰਹੇ ਹਨ।

ਲੋਕਾਂ ਨੂੰ ਹੁਣ ਨੌਕਰੀ ਲਈ ਰਿਸ਼ਵਤ ਜਾਂ ਸਿਫ਼ਾਰਸ਼ਾਂ ਲੈਣ ਦੀ ਲੋੜ ਨਹੀਂ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੋ ਸਾਲਾਂ ਵਿੱਚ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਕੀਤਾ ਜਦਕਿ ਪਿਛਲੇ ਲੀਡਰਾਂ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਮਹਿਲ ਅਤੇ ਹੋਟਲ ਬਣਾਏ ਹਨ। ਮਾਨ ਨੇ ਕਿਹਾ ਕਿ ਮੈਂ ਇੱਥੇ ਤੁਹਾਡੇ ਕਾਰੋਬਾਰ, ਟਰਾਂਸਪੋਰਟ ਜਾਂ ਢਾਬਿਆਂ ਵਿੱਚ ਹਿੱਸੇਦਾਰੀ ਲੈਣ ਨਹੀਂ ਆਇਆ, ਮੈਂ ਇੱਥੇ ਤਿੰਨ ਕਰੋੜ ਪੰਜਾਬੀਆਂ ਦੇ ਦਰਦ ਅਤੇ ਸਮੱਸਿਆਵਾਂ ਵਿਚ ਹਿੱਸਾ ਅਤੇ ਸ਼ਾਮਲ ਹੋਣ ਲਈ ਆਇਆ ਹਾਂ।

ਪੰਜਾਬ ਵਿੱਚ ਬਿਜਲੀ ਮੁਫ਼ਤ ਹੈ ਅਤੇ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਘਰ-ਘਰ ਬਿਜਲੀ ਮੁਫ਼ਤ ਹੈ। ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਲਈ ਦਿਨ ਵੇਲੇ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੀਆ ਹੈ ਜਿਸ ਦਾ ਨਾਂ ਗੁਰੂ ਅਮਰਦਾਸ ਜੀ ਦੇ ਨਾਂ ‘ਤੇ ਰੱਖਿਆ ਹੈ। ਪਹਿਲਾਂ ਝੋਨੇ ਦੇ ਸੀਜ਼ਨ ਦੌਰਾਨ ਆਮ ਖ਼ਬਰ ਹੁੰਦੀ ਸੀ- ਪੰਜਾਬ ਕੋਲ ਸਿਰਫ਼ ਇੱਕ-ਦੋ ਦਿਨ ਲਈ ਕੋਲਾ ਹੈ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਥਰਮਲ ਪਲਾਂਟਾਂ ਕੋਲ 22-28 ਦਿਨਾਂ ਦਾ ਕੋਲੇ ਦਾ ਸਟਾਕ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਨਾਲ ਸਭ ਕੁਝ ਸੰਭਵ ਹੈ। ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਤੋਂ ਪਹਿਲਾਂ ਸਿਰਫ 21 ਫੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲਦਾ ਸੀ। ਹੁਣ 60% ਤੋਂ ਵੱਧ ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ, ਜਿਸ ਦਾ ਉਦੇਸ਼ ਪੰਜਾਬ ਦੇ ਹਰ ਖੇਤ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੇਣਾ ਹੈ। ਇਸ ਤਰ੍ਹਾਂ ਪੰਜਾਬ ‘ਚ 5-6 ਲੱਖ ਟਿਊਬਵੈੱਲ ਬੰਦ ਹੋ ਜਾਣਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਸਬਸਿਡੀ ਤੋਂ 6000-7000 ਕਰੋੜ ਰੁਪਏ ਬਚਾਏਗੀ। ਇਸ ਪੈਸੇ ਨਾਲ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਸਿਰਫ 5500 ਕਰੋੜ ਦੀ ਲੋੜ ਹੈ, ਪਰੰਤੂ ਅਸੀਂ ਜ਼ਿਆਦਾ ਬੱਚਤ ਕਰ ਰਹੇ ਹਾਂ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਹੋਰ ਸਹੂਲਤਾਂ ਮਿਲ ਸਕੇ। ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਤੁਹਾਡੇ ਪੜ੍ਹੇ-ਲਿਖੇ ਬੱਚੇ ਹੀ ਤੁਹਾਡੀ ਗ਼ਰੀਬੀ ਦੂਰ ਕਰ ਸਕਦੇ ਹਨ, ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਨੂੰ ਚੁਣਨ ਦੀ ਮਜਬੂਰੀ ਦੂਰ ਕਰਾਂਗਾ: ਭਗਵੰਤ ਮਾਨ

ਮਾਨ ਨੇ ਕਿਹਾ ਕਿ ਹਰੇ ਕਾਰਡ, ਨੀਲੇ ਕਾਰਡ, ਲਾਲ ਕਾਰਡ ਅਤੇ ਪੀਲੇ ਕਾਰਡ ਨਾਲ ਗਰੀਬੀ ਦੂਰ ਨਹੀਂ ਕੀਤੀ ਜਾ ਸਕਦੀ। ਸਿੱਖਿਆ ਰਾਹੀਂ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਤੁਹਾਡੇ ਪੜ੍ਹੇ-ਲਿਖੇ ਬੱਚੇ ਅਫ਼ਸਰ ਬਣ ਕੇ ਤੁਹਾਡੇ ਘਰ ਦੀ ਗਰੀਬੀ ਦੂਰ ਕਰਨਗੇ। ਮਾਨ ਨੇ ਕਿਹਾ ਕਿ ਬਿਹਤਰ ਸਿੱਖਿਆ ਲਈ ਪ੍ਰਾਈਵੇਟ ਸਕੂਲਾਂ ਅਤੇ ਬਿਹਤਰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਲੋਕਾਂ ਦੀ ਮਜਬੂਰੀ ਬਣ ਗਈ ਹੈ। ਉਹ ਪੰਜਾਬ ਦੇ ਲੋਕਾਂ ਦੇ ਜੀਵਨ ਵਿੱਚੋਂ ਉਸ ਮਜਬੂਰੀ ਨੂੰ ਦੂਰ ਕਰਨ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ਵਿੱਚ ਬਦਲ ਰਹੇ ਹਨ ਜਿੱਥੇ ਗਰੀਬਾਂ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ।

ਇਸੇ ਤਰ੍ਹਾਂ ਅਸੀਂ ਆਮ ਆਦਮੀ ਕਲੀਨਿਕ ਵੀ ਖੋਲ੍ਹ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਜਲਦੀ ਹੀ ਲੋਕਾਂ ਦੀ ਮਜਬੂਰੀ ਇੱਛਾ ਵਿੱਚ ਬਦਲੇਗੀ ਅਤੇ ਉਹ ਆਪਣੀ ਇੱਛਾ ਨਾਲ ਚੁਣ ਸਕਣਗੇ ਕਿ ਉਹ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਜਾਣਾ ਚਾਹੁੰਦੇ ਹਨ ਜਾਂ ਪ੍ਰਾਈਵੇਟ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧੂਰੀ ਵਿੱਚ ਵੀ ਲਾਇਬ੍ਰੇਰੀ ਖੋਲ੍ਹ ਰਹੀ ਹੈ।

ਮੈਂ ਇਕੱਲਾ ਲੜ ਰਿਹਾ ਹਾਂ, ਮੈਨੂੰ ਮਜ਼ਬੂਤ ਕਰੋ, ਮੈਨੂੰ ਸੰਸਦ ਵਿਚ 13 ਹੋਰ ਹੱਥ ਅਤੇ ਆਵਾਜ਼ ਦਿਓ: ਭਗਵੰਤ ਮਾਨ

ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖ਼ਿਲਾਫ਼ ਇਕੱਲੇ ਲੜ ਰਹੇ ਹਨ। ਉਹ ਆਪਣੇ ਸੂਬੇ ਅਤੇ ਲੋਕਾਂ ਦੇ ਹੱਕਾਂ ਲਈ ਪੰਜਾਬ ਦੇ ਰਾਜਪਾਲ ਅਤੇ ਹਰ ਵਿਰੋਧੀ ਨਾਲ ਲੜ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ 13 ਹੋਰ ਹੱਥ ਅਤੇ ਆਵਾਜ਼ਾਂ ਦੇ ਕੇ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕ ਕ੍ਰਾਂਤੀਕਾਰੀ ਹਨ ਅਤੇ ਮਾਨ ਨੂੰ ਉਨ੍ਹਾਂ ‘ਤੇ ਪੂਰਾ ਭਰੋਸਾ ਹੈ।

ਮਾਨ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਸੀਵਰੇਜ ਸਿਸਟਮ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਇੰਡਸਟਰੀ ਆ ਰਹੀ ਹੈ। ਟਾਟਾ ਸਟੀਲ ਲੁਧਿਆਣਾ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਿਤ ਕਰ ਰਹੀ ਹੈ।

ਮਾਨ ਨੇ ਦੱਸਿਆ ਕਿ ਕਿਸਾਨ ਕੈਚੱਪ ਲਈ ਪਹਿਲਾਂ ਕੰਪਨੀ ਮਹਾਰਾਸ਼ਟਰ ਦੇ ਨਾਸਿਕ ਤੋਂ ਟਮਾਟਰ ਖਰੀਦ ਦੀ ਸੀ ਪਰ ਹੁਣ ਅਸੀਂ ਉਨ੍ਹਾਂ ਨੂੰ ਕੈਚੱਪ ਬਣਾਉਣ ਲਈ 10 ਮੀਟਰਿਕ ਟਨ ਟਮਾਟਰ ਮੁਹੱਈਆ ਕਰਵਾਵਾਂਗੇ। ਉਨ੍ਹਾਂ ਦੱਸਿਆ ਕਿ ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਦੇ ਕਿਸਾਨ ਉਨ੍ਹਾਂ ਲਈ ਟਮਾਟਰਾਂ ਦੀ ਕਾਸ਼ਤ ਕਰਨਗੇ। ਮਾਨ ਨੇ ਕਿਹਾ ਕਿ ਇਸ ਨਾਲ ਕਣਕ-ਝੋਨੇ ਦਾ ਚੱਕਰ ਟੁੱਟੇਗਾ ਅਤੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ।

ਮਾਨ ਦਾ ਅਕਾਲੀ ਦਲ ਤੇ ਸੁਖਬੀਰ ਬਾਦਲ ‘ਤੇ ਹਮਲਾ

ਮਾਨ ਨੇ ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਏ.ਸੀ. ਵਿੱਚ ਰਹਿਣ ਵਾਲੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਆਉਂਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32 ਡਿਗਰੀ ਹੁੰਦਾ ਹੈ, ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਮੈਂ ਅੱਜ ਤੱਕ ਉਨ੍ਹਾਂ ਨੂੰ ਸੰਸਦ ਵਿੱਚ ਨਹੀਂ ਦੇਖਿਆ।

ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ। ਅਕਾਲੀ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ ਰਾਤ ਸੌਣ ਲਈ ਰੋਂਦੇ ਹਨ। ਲੋਕਾਂ ਦੀ ਮੰਗ ‘ਤੇ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ।

ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਪਾਰਟੀ ‘ਚੋਂ ਕੱਢ ਦਿੱਤਾ, ਹੁਣ ਖਬਰ ਆ ਰਹੀ ਹੈ ਕਿ ਬਿਕਰਮ ਮਜੀਠੀਆ ਆਪਣੇ ਜੀਜੇ ਨੂੰ ਕੱਢਣ ਲਈ ਤਿਆਰ ਹਨ। ਮਾਨ ਨੇ ਕਿਹਾ ਕਿ ਇਹ ਲੋਕ ਕਦੇ ਵੀ ਸਾਡਾ ਮੁਕਾਬਲਾ ਨਹੀਂ ਕਰ ਸਕਦੇ ਅਤੇ ਨਾ ਹੀ ਸਾਡੀ ਮਿਹਨਤ ਦਾ ਮੁਕਾਬਲਾ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਅੱਜ ਅਕਾਲੀ ਦਲ ਦੀ ਇਹ ਹਾਲਤ ਇਸ ਲਈ ਹੈ ਕਿਉਂਕਿ ਉਨ੍ਹਾਂ ਨੇ ਪਵਿੱਤਰ ‘ਗੁਰਬਾਣੀ’ਦੀ ਬੇਅਦਬੀ ਕੀਤੀ ਹੈ।

ਕਾਂਗਰਸ ‘ਤੇ ਹਮਲਾ ਕਰਦੇ ਹੋਏ ਮਾਨ ਨੇ ਕਿਹਾ ਕਿ ਕਾਂਗਰਸ ਪੰਜਾਬ ‘ਚ ਆਪਣੇ ਹੀ ਭੰਬਲਭੂਸੇ ‘ਚ ਫਸੀ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਭੁੱਲਥ ਨੂੰ ਛੱਡ ਕੇ ਸੰਗਰੂਰ ਤੋਂ ਚੋਣ ਲੜਨ ਆਏ ਹਨ, ਪਿਛਲੀ ਵਾਰ ਬਠਿੰਡਾ ਗਏ ਸਨ ਪਰ ਹਾਰ ਗਏ ਸਨ, ਇਸ ਵਾਰ ਫਿਰ ਉਨ੍ਹਾਂ ਨੂੰ ਹਾਰ ਦਾ ਸੁਆਦ ਚੱਖਣਾ ਪਵੇਗਾ। ਮਾਨ ਨੇ ਕਿਹਾ ਕਿ ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਤੋਂ ਲਿਆ ਕੇ ਲੁਧਿਆਣਾ ਵਿੱਚ ਚੋਣ ਮੈਦਾਨ ਵਿੱਚ ਉਤਾਰਿਆ ਅਤੇ ਵਿਜੇ ਇੰਦਰ ਸਿੰਗਲਾ ਨੂੰ ਹਰਾਉਣ ਲਈ ਆਨੰਦਪੁਰ ਸਾਹਿਬ ਭੇਜਿਆ।

ਐਸਐਸਐਫ – ਸੜਕ ਸੁਰੱਖਿਆ ਫੋਰਸ

ਉਨ੍ਹਾਂ ਕਿਹਾ ਕਿ ‘ਆਪ’ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਦੋ ਸਾਲਾਂ ਵਿੱਚ ਕੀਤੇ। ਮਾਨ ਨੇ ਰੋਡ ਸੇਫ਼ਟੀ ਫੋਰਸ (ਐਸ.ਐਸ.ਐਫ.) ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲ ਅਸੀਂ ਰੋਡ ਸੇਫ਼ਟੀ ਫੋਰਸ ਬਣਾਈ ਸੀ, ਜਿਸ ਨੇ ਹੁਣ ਤੱਕ ਸੜਕ ਹਾਦਸਿਆਂ ਵਿੱਚ 1250 ਦੇ ਕਰੀਬ ਲੋਕਾਂ ਦੀ ਜਾਨ ਬਚਾਈ ਹੈ।

ਪਿਛਲੇ ਸਾਲ ਮਾਰਚ-ਅਪ੍ਰੈਲ ਵਿੱਚ ਸੜਕ ਹਾਦਸਿਆਂ ਵਿੱਚ ਕਰੀਬ 1500 ਲੋਕਾਂ ਦੀ ਮੌਤ ਹੋਈ ਸੀ। ਜਦੋਂ ਕਿ ਇਸ ਸਾਲ ਇਨ੍ਹਾਂ ਮਹੀਨਿਆਂ ਵਿੱਚ ਹੀ 250 ਲੋਕਾਂ ਦੀ ਮੌਤ ਹੋਈ ਹੈ। ਮਾਨ ਨੇ ਕਿਹਾ ਕਿ ਐਸਐਸਐਫ ਤੋਂ ਪਹਿਲਾਂ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 17 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਂਦੀ ਸੀ ਜੋ ਦੇਸ਼ ਵਿੱਚ ਸਭ ਤੋਂ ਵੱਧ ਸੀ। ਹੁਣ ਐਸਐਸਐਫ ਰੋਜ਼ਾਨਾ ਕੀਮਤੀ ਜਾਨਾਂ ਬਚਾ ਰਹੀ ਹੈ।

ਘਰ-ਘਰ ਕਣਕ ਅਤੇ ਆਟਾ

ਉਨ੍ਹਾਂ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਬਾਰੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਅਸੀਂ ਰਾਸ਼ਨ ਵਿੱਚ ਕੋਈ ਕਮੀ ਨਹੀਂ ਕੀਤੀ, ਪਹਿਲਾਂ 3 ਮਹੀਨੇ ਬਾਅਦ 15 ਕਿੱਲੋ ਰਾਸ਼ਨ ਦਿੰਦੇ ਸਨ, ਜਦੋਂਕਿ ਹੁਣ ਅਸੀਂ ਹਰ ਮਹੀਨੇ 5 ਕਿੱਲੋ ਰਾਸ਼ਨ ਦੇ ਰਹੇ ਹਾਂ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਕਿਸੇ ਨੇ ਇਹ ਅਫ਼ਵਾਹ ਫੈਲਾਈ ਹੈ ਕਿ ਸਰਕਾਰ ਤੋਂ ਸਿਰਫ ਆਟਾ ਹੀ ਮਿਲੇਗਾ।

ਇਹ ਸੱਚ ਨਹੀਂ ਹੈ, ਇਹ ਬੇਬੁਨਿਆਦ ਅਫ਼ਵਾਹ ਹੈ। ਲੋਕਾਂ ਕੋਲ ਦੋਵੇਂ ਵਿਕਲਪ ਹਨ। ਉਹ ਆਟਾ ਜਾਂ ਕਣਕ ‘ਚੋਂ ਕੁਝ ਵੀ ਲੈ ਸਕਦੇ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਜੋ ਕਣਕ ਮਿਲੇਗੀ ਉਹ ਉੱਚ ਗੁਣਵੱਤਾ ਵਾਲੀ ਹੀ ਹੋਵੇਗੀ।

ਭਾਜਪਾ ਦੇ ਆਗੂ ਹੰਕਾਰੀ ਹੋ ਗਏ ਹਨ, ਅਸੀਂ ਇਨ੍ਹਾਂ ਤਾਨਾਸ਼ਾਹਾਂ ਨੂੰ ਹਰਾਉਣਾ ਹੈ: ਮਾਨ

ਉਨ੍ਹਾਂ ਕਿਹਾ ਕਿ ਇਕ ਰਿਪੋਰਟ ਮੁਤਾਬਿਕ ਭਾਜਪਾ 6 ਪੜਾਵਾਂ ਵਿਚ ਹਾਰ ਰਹੀ ਹੈ। ਉਨ੍ਹਾਂ ਲਈ ਇਸ ਵਾਰ 400 ਦਾ ਅੰਕੜਾ ਪਾਰ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਇਸ ਵਾਰ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਇਸ ਵਿੱਚ ਸਭ ਤੋਂ ਵੱਡਾ ਯੋਗਦਾਨ ਆਮ ਆਦਮੀ ਪਾਰਟੀ ਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਦੋ ਸਾਲ ਅਤੇ ਦਿੱਲੀ ਵਿੱਚ ਅੱਠ ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ 10 ਸਾਲ ਬਾਅਦ ਵੀ ਮੰਗਲ-ਸੂਤਰ ਅਤੇ ਮੁਸਲਮਾਨਾਂ ਦੀ ਗੱਲ ਕਰਦੇ ਹਨ। ਮਾਨ ਨੇ ਕਿਹਾ ਕਿ ਮੋਦੀ ਆਪਣੇ ਆਪ ਨੂੰ ਭਗਵਾਨ ਦਾ ਅਵਤਾਰ ਦੱਸ ਰਹੇ ਹਨ।

ਉਹ ਹੰਕਾਰੀ ਅਤੇ ਤਾਨਾਸ਼ਾਹ ਹਨ। ਸਾਨੂੰ ਆਪਣੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਉਨ੍ਹਾਂ ਨੂੰ ਹਰਾਉਣਾ ਪਵੇਗਾ। ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ ਪਰ ਪੰਜਾਬ ਵਿੱਚ ਕਾਮਯਾਬ ਨਹੀਂ ਹੋਵੇਗੀ। ਪੰਜਾਬ ਆਪਣੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਗੁਰਪੁਰਬ, ਈਦ, ਦੀਵਾਲੀ ਅਤੇ ਕ੍ਰਿਸਮਸ ਇਕੱਠੇ ਮਨਾਉਂਦੇ ਹਾਂ।

ਸੰਗਰੂਰ ਖ਼ਾਸ ਕਰਕੇ ਧੂਰੀ ਮੇਰੇ ਲਈ ਖ਼ਾਸ : ਮਾਨ

ਮਾਨ ਨੇ ਕਿਹਾ ਕਿ ਸੰਗਰੂਰ ਖ਼ਾਸ ਕਰਕੇ ਧੂਰੀ ਉਨ੍ਹਾਂ ਲਈ ਖ਼ਾਸ ਹੈ। ਉਨ੍ਹਾਂ ਕਿਹਾ ਕਿ 2014 ਅਤੇ 2019 ਵਿੱਚ ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਵਿੱਚ ਭੇਜਿਆ ਸੀ। 2022 ਵਿੱਚ ਧੂਰੀ ਦੇ ਲੋਕਾਂ ਨੇ ਮੈਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਉਹ ਧੂਰੀ ਅਤੇ ਇੱਥੋਂ ਦੇ ਲੋਕਾਂ ਦੇ ਨੁਮਾਇੰਦੇ ਹਨ।

ਉਨ੍ਹਾਂ ਕਿਹਾ ਕਿ ਉਹ ਆਪਣੇ ਗ੍ਰਹਿ ਹਲਕੇ ਦੇ ਵਿਕਾਸ ਲਈ ਹਮੇਸ਼ਾ ਪਹਿਲ ਦੇਣਗੇ। ਮਾਨ ਨੇ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ‘ਤੇ ਭਰੋਸਾ ਕਰਦੇ ਹਨ, ਉਹ ਕ੍ਰਾਂਤੀਕਾਰੀ ਲੋਕ ਹਨ, ਉਹ ਇੱਕ ਵਾਰ ਫਿਰ ਇਤਿਹਾਸ ਰਚਣਗੇ ਅਤੇ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਸੰਸਦ ‘ਚ ਭੇਜਣਗੇ।

ਮਾਨ ਨੇ ਦਲਵੀਰ ਗੋਲਡੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਨੌਜਵਾਨ, ਇਮਾਨਦਾਰ ਅਤੇ ਮਿਹਨਤੀ ਆਗੂ ਹਨ। ਉਹ ਪੰਜਾਬ ਅਤੇ ਸਾਡੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਦੀ ਪਿਛਲੀ ਪਾਰਟੀ ਉਨ੍ਹਾਂ ਨੂੰ ਕੰਮ ਨਹੀਂ ਕਰਨ ਦੇ ਰਹੀ ਸੀ। ਇਸ ਲਈ ਉਹ ਸਾਡੇ ਨਾਲ ਜੁੜਨ ਲਈ ਆਇਆ ਸੀ। ਮਾਨ ਨੇ ਕਿਹਾ ਕਿ ਮੀਤ ਹੇਅਰ ਅਤੇ ਦਲਵੀਰ ਗੋਲਡੀ ਵਿਦਿਆਰਥੀ ਰਾਜਨੀਤੀ ਤੋਂ ਆਏ ਹਨ। ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਮਸਲਿਆਂ ਤੋਂ ਜਾਣੂ ਹਨ।

ਲੋਕ ਖ਼ੁਦ ਸਾਡੇ ਦੋ ਸਾਲਾਂ ਦੇ ਕੰਮਾਂ ਦੀ ਗੱਲ ਕਰ ਰਹੇ ਹਨ, ਮਾਨ ਸਰਕਾਰ ਨੇ ਦੋ ਸਾਲਾਂ ਵਿੱਚ ਹੋਰਾਂ ਪਾਰਟੀਆਂ ਨਾਲੋਂ ਵੱਧ ਕੰਮ ਕੀਤੇ ਹਨ: ਗੁਰਮੀਤ ਸਿੰਘ ਮੀਤ ਹੇਅਰ

ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਦੋਂ ਉਹ ਰੋਜ਼ਾਨਾ 30 ਦੇ ਕਰੀਬ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕ ਮਾਨ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਖ਼ੁਦ ਹੀ ਬੋਲ ਕੇ ਦੱਸਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਐਨਾ ਕੰਮ ਨਹੀਂ ਕੀਤਾ, ਜਿੰਨਾ ਕੰਮ ‘ਆਪ’ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਹੀ ਕਰ ਦਿੱਤਾ ਹੈ।

ਮੀਤ ਹੇਅਰ ਨੇ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ਦੇ ਪੁੱਤ ਅਤੇ ਭਰਾ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਹ ਸੰਗਰੂਰ ਵਿੱਚ ਸਾਰੇ ਬਾਹਰੀ ਉਮੀਦਵਾਰਾਂ ਨਾਲ ਲੜ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਆਪਣਾ ਪੁੱਤ ਅਤੇ ਭਰਾ ਸਮਝ ਕੇ ਵੋਟ ਪਾਉਣ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਅਵਾਜ਼ ਸੰਸਦ ਵਿਚ ਬੁਲੰਦ ਕਰਾਂਗਾ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...