Saturday, December 9, 2023

ਵਾਹਿਗੁਰੂ

spot_img

CM ਮਾਨ ਰੱਖਣਗੇ 138 ਕਰੋੜ ਦੀ ਲਾਗਤ ਵਾਲੇ ਹਾਲੈਂਡ ਦੀ ਕੰਪਨੀ ਵੱਲੋਂ ਰਾਜਪੁਰਾ ਵਿੱਚ ਲਾਏ ਜਾਣ ਵਾਲੇ ਕੈਟਲ ਫ਼ੀਡ ਪਲਾਂਟ ਦਾ ਨੀਂਹ ਪੱਥਰ

- Advertisement -

ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 30 ਸਤੰਬਰ, 2023:
ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਉਦਯੋਗਿਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ।

ਨੀਦਰਲੈਂਡ ਦੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ।

ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਮੇਘਾਲਿਆ ਦੇ 500 ਸਿੱਖ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500...

ਸਿੱਖ ਫੈਡਰੇਸ਼ਨਾਂ ਵੱਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ: ਪੀਰ ਮੁਹੰਮਦ

ਯੈੱਸ ਪੰਜਾਬ ਅੰਮ੍ਰਿਤਸਰ, 8 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੀ ਅੰਮ੍ਰਿਤਸਰ ਫ਼ੇਰੀ ਦੌਰਾਨ ‘ਬੰਦੀ ਸਿੰਘਾਂ’ ਦੇ ਕੇਸਾਂ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,717FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...