spot_img
Saturday, June 15, 2024

ਵਾਹਿਗੁਰੂ

spot_img
spot_img

ਜੂਨ 84 ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਸਮੁਹ ਸ਼ਹੀਦਾਂ ਦੀ ਯਾਦ’ਚ ਪਾਠ ਦਾ ਭੋਗ 2 ਜੂਨ ਨੂੰ: ਜਥੇਦਾਰ ਹਵਾਰਾ ਕਮੇਟੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਮਈ, 2024

ਭਾਰਤੀ ਫੌਜ ਵਲੋਂ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਸਿੱਖ ਕੌਮ ਦੇ ਪਿੰਡੇ ਤੇ ਉਹ ਡੂੰਗਾ ਜ਼ਖ਼ਮ ਹੈ ਜੋ ਕਦੀ ਵੀ ਭਰਿਆ ਨਹੀ ਜਾ ਸਕਦਾ ਅਤੇ ਜਿਸਦੀ ਚੀਸ ਅੱਜ ਵੀ ਸੁਣੀ ਜਾ ਸਕਦੀ ਹੈ। ਚਾਲ੍ਹੀ ਸਾਲ ਬਾਅਦ ਇਹ ਘੱਲੂਘਾਰਾ ਸਿੱਖਾਂ ਦੀ ਪੁਰਾਣੀ ਅਤੇ ਨਵੀ ਪੀੜ੍ਹੀ ਦੀ ਯਾਦ ਦਾ ਹਿੱਸਾ ਬਣਿਆ ਹੋਇਆ ਹੈ। ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਖਾਲਸਾਈ ਰਿਵਾਇਤਾਂ ਅਨੁਸਾਰ ਘੱਲੂਘਾਰੇ ਨੂੰ ਮਨਾਉਂਦੀਆਂ ਹਨ।

ਜਿਸਦੇ ਚੱਲਦਿਆਂ ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ, ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲੇ, ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ’ਚ ਸ੍ਰੀ ਅੰਖਡ ਪਾਠ ਸਾਹਿਬ ਦੀ ਅੰਰਭਤਾ 31 ਮਈ ਨੂੰ ਗੁ.ਬਾਬਾ ਅਟੱਲ ਰਾਏ ਸਾਹਿਬ ਅੰਮ੍ਰਿਤਸਰ ਵਿੱਖੇ ਸਵੇਰੇ 9 ਵਜੇ ਹੋਵੇਗੀ ਅਤੇ ਭੋਗ 2 ਜੂਨ ਐਤਵਾਰ ਸਵੇਰੇ 7 ਵਜੇ ਪਾਏ ਜਾਣਗੇ। ਕੀਰਤਨ ਉਪਰੰਤ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਨਤਮਸਤਕ ਹੋਣਗੀਆਂ।

ਜ਼ਿਕਰ ਯੋਗ ਹੈ ਕਿ 1 ਜੂਨ 84 ਨੂੰ ਬਿਨਾ ਕਿਸੇ ਭੜਕਾਹਟ ਦੇ ਨੀਮ ਫ਼ੌਜੀ ਬਲਾਂ ਵਲੋ ਯੋਜਨਾਬੱਧ ਹੋ ਕੇ ਗੁ.ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤੇ ਭਾਰੀ ਗੋਲੀ ਬਾਰੀ ਕੀਤੀ ਗਈ ਸੀ।

ਗੁਰੂ ਘਰ ਦੀ ਪਵਿੱਤਰਤਾ ਨੂੰ ਸਨਮੁਖ ਰੱਖਦਿਆਂ ਹੋਇਆਂ ਜਥੇਦਾਰ ਸੁਖਦੇਵ ਸਿੰਘ ਬੱਬਰ ਦੀ ਅਗਵਾਈ ‘ਚ ਸਰਕਾਰੀ ਗੋਲੀਆਂ ਦਾ ਜਵਾਬ ਦਿੰਦਿਆਂ ਭਾਈ ਮਹਿੰਗਾ ਸਿੰਘ ਬੱਬਰ ਗੁ.ਬਾਬਾ ਅਟੱਲ ਰਾਏ ਸਾਹਿਬ ਦੇ ਮੋਰਚੇ ਵਿੱਖੇ ਸ਼ਹੀਦ ਹੋ ਗਏ ਸਨ ਅਤੇ ਉਨ੍ਹਾਂ ਨੂੰ ਘੱਲੂਘਾਰੇ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਹਾਸਲ ਹੋਇਆ।

ਪ੍ਰੋ.ਬਲਜਿੰਦਰ ਸਿੰਘ ਨੇ ਦੱਸਿਆ ਕਿ 1 ਜੂਨ ਨੂੰ ਪੰਜਾਬ ਵਿੱਚ ਵੋਟਾਂ ਪੈਣੀਆਂ ਹਨ ਇਸ ਲਈ ਸ਼ਹੀਦੀ ਸਮਾਗਮ ਸ਼ਹੀਦਾਂ ਦੇ ਪਰਿਵਾਰ ਅਤੇ ਸੰਗਤਾਂ ਨਾਲ ਸਲਾਹ ਕਰਕੇ 2 ਜੂਨ ਨੂੰ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।

ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ, ਭਾਈ ਸਤਨਾਮ ਸਿੰਘ ਖੰਡਾ ਪੰਜ ਪਿਆਰੇ, ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ ਸੁਖਦੇਵ ਸਿੰਘ ਬਾਬਾ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੁਧਲ, ਰਾਜ ਸਿੰਘ ਅਤੇ ਨਰਿੰਦਰ ਸਿੰਘ ਗਿੱਲ ਨੇ ਸਮੁਹ ਪੰਥਕ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾ ਨੂੰ ਬੇਨਤੀ ਕੀਤੀ ਕਿ ਸ਼ਹੀਦਾਂ ਨਮਿਤ 2 ਜੂਨ ਦੇ ਪ੍ਰੋਗਰਾਮ ਵਿੱਚ ਸਾਥੀਆਂ ਸਮੇਤ ਹਾਜ਼ਰੀਆਂ ਭਰਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...