Thursday, May 30, 2024

ਵਾਹਿਗੁਰੂ

spot_img
spot_img

Bibi Jagir Kaur SGPC ਦੇ ਨਵੇਂ ਪ੍ਰਧਾਨ ਚੁਣੇ ਗਏ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਨਵੰਬਰ, 2020:
ਸੀਨੀਅਰ ਅਕਾਲੀ ਆਗੂ, ਪੰਜਾਬ ਦੀ ਸਾਬਕਾ ਮੰਤਰੀ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣਿਆ ਗਿਆ ਹੈ।

ਅੱਜ ਦੇ ਵਿਸ਼ੇਸ਼ ਚੋਣ ਇਜਲਾਸ ਵਿੱਚ 143 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ ਅਤੇ ਖ਼ਬਰ ਹੈ ਕਿ ਸਰਬ ਸੰਮਤੀ ਨਾ ਬਣਨ ਕਾਰਨ ਬੀਬੀ ਜਗੀਰ ਕੌਰ ਅਤੇ ਮਿੱਠੂ ਸਿੰਘ ਕਾਹਨੇਕੇ ਵਿਚਾਲੇ ਮੁਕਾਬਲਾ ਹੋਇਆ ਜਿਸ ਵਿੱਚ ਬੀਬੀ ਜਗੀਰ ਕੌਰ ਪ੍ਰਧਾਨ ਚੁਣੇ ਗਏ।

ਬੀਬੀ ਜਗੀਰ ਕੌਰ ਨੂੰ 143 ਵਿੱਚੋਂ 122 ਵੋਟਾਂ ਪਈਆਂ ਜਦਕਿ ਮਿੱਠੂ ਸਿੰਘ ਕਾਹਨੇਕੇ ਨੂੰ 20 ਵੋਟਾਂ ਮਿਲੀਆਂ।

ਇਸੇ ਦੌਰਾਨ ਸ: ਸੁਰਜੀਤ ਸਿੰਘ ਭਿੱਟੇਵਿੱਢ ਸੀਨੀਅਰ ਮੀਤ ਪ੍ਰਧਾਨ ਅਤੇ ਸ: ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।

ਪੰਜਾਬ ਦੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਵੱਲੋਂ ਇਸ ਇਜਲਾਸ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਹੀ ਸ: ਸੁਖ਼ਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਸੀ।

ਬੀਬੀ ਜਗੀਰ ਕੌਰ ਜੋ ਪਹਿਲਾਂ ਵੀ ਦੋ ਵਾਰ ਸੰਨ 1999 ਤੋਂ 2000 ਅਤੇ ਸੰਨ 2004 ਤੋਂ 2005 ਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਥਾਂ ਲੈਣਗੇ।

ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਹੋਏ ਇਸ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਦਾ ਨਾਂਅ ਪ੍ਰਧਾਨਗੀ ਦੇ ਅਹੁਦੇ ਲਈ ਪੇਸ਼ ਕੀਤਾ ਗਿਆ ਸੀ।

SGPC ਚੋਣ – Bibi Jagir Kaur ਤੋਂ ਇਲਾਵਾ ਕਿਸ ਨੂੰ ਮਿਲੀ ਕੀ ਜ਼ਿੰਮੇਵਾਰੀ – ਮੁਕੰਮਲ ਸੂਚੀ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲਈ ਪ੍ਰਬੰਧਕੀ ਸਿਖਲਾਈ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ਚਲਾਏ ਜਾ ਰਹੇ ਬੈਚੁਲਰ ਆਫ਼...

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 29 ਮਈ, 2024 ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,084FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...