Tuesday, April 30, 2024

ਵਾਹਿਗੁਰੂ

spot_img
spot_img

ਅਕਾਲੀ ਦਲ ਨੂੰ ਵੱਡਾ ਝਟਕਾ: ਪਵਨ ਟੀਨੂੰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਪ੍ਰੈਲ, 2024:

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਅੱਜ ਪਾਰਟੀ ਨੂੰ ਅਲਵਿਦਾ ਆਖ਼ ਦਿੱਤੀ ਅਤੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ।

ਉਹਨਾਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਬਸਪਾ ਤੋਂ ਆਪਣਾ ਰਾਜਸੀ ਸਫ਼ਰ ਸ਼ੁਰੂ ਕਰਨ ਵਾਲੇ ਸ੍ਰੀ ਪਵਨ ਟੀਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਹ 2 ਵਾਰ, 2012 ਤੇ 2017 ਵਿੱਚ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ। ਉਹ ਅਕਾਲੀ ਦਲ ਦੀ ਟਿਕਟ ’ਤੇ ਜਲੰਧਰ ਪਾਰਲੀਮਾਨੀ ਹਲਕੇ ਤੋਂ 2014 ਵਿੱਚ ਲੋਕ ਸਭਾ ਚੋਣ ਵੀ ਲੜੇ ਪਰ ਕਾਂਗਰਸ ਦੇ ਚੌਧਰੀ ਸੰਤੋਖ਼ ਸਿੰਘ ਹੱਥੋਂ ਹਾਰ ਗਏ ਸਨ।

ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਇੱਕ ਵਾਰ ਫ਼ਿਰ ਅਕਾਲੀ ਦਲ ਵੱਲੋਂ ਚੋਣ ਲੜੇ ਸਨ ਪਰ ਕਾਂਗਰਸ ਦੇ ਸੁਖ਼ਵਿੰਦਰ ਸਿੰਘ ਕੋਟਲੀ ਤੋਂ ਹਾਰ ਗਏ ਸਨ।

ਪਵਨ ਟੀਨੂੰ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਹਲਕੇ ਲਈ ਸੰਭਾਵਿਤ ਉਮੀਦਵਾਰਾਂ ਵਿੱਚ ਸ਼ਾਮਲ ਸੀ ਪਰ ਹੁਣ ਉਨ੍ਹਾਂ ਵੱਲੋਂ ‘ਆਮ ਆਦਮੀ ਪਾਰਟੀ’ ਵਿੱਚ ਸ਼ਮੂਲੀਅਤ ਨਾਲ ਇਹ ਸਮਝਿਆ ਜਾ ਰਿਹਾ ਹੈ ਕਿ ‘ਆਮ ਆਦਮੀ ਪਾਰਟੀ’ ਉਨ੍ਹਾਂ ਨੂੰ ਜਲੰਧਰ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ ਕਿਉਂਕਿ ‘ਆਪ’ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਕੁਝ ਹੀ ਦਿਨ ਪਹਿਲਾਂ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਹਲਕੇ ਲਈ ਉਮੀਦਵਾਰ ਐਲਾਨ ਦਿੱਤਾ ਹੋਇਆ ਹੈ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...