Tuesday, April 23, 2024

ਵਾਹਿਗੁਰੂ

spot_img
spot_img

ਦਿੱਲੀ ’ਚ ਸਰਨਾ ਭਰਾਵਾਂ ਨੂੰ ਵੱਡਾ ਝਟਕਾ; ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਨੂਪ ਸਿੰਘ ਘੁੰਮਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ

- Advertisement -

Big jolt to Sarna brothers; DSGMC members Anup Singh Ghumman joins Shiromani Akali Dal Delhi State

ਯੈੱਸ ਪੰਜਾਬ
ਨਵੀਂ ਦਿੱਲੀ, 11 ਜਨਵਰੀ, 2023:
ਦਿੱਲੀ ਦੀਆਂ ਪੰਥਕ ਸਫਾਂ ਵਿਚ ਸਰਨਾ ਭਰਾਵਾਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਰਨਾ ਭਰਾਵਾਂ ਦੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਦਰ ਵਿਹਾਰ ਤੋਂ ਮੈਂਬਰ ਸਰਦਾਰ ਅਨੂਪ ਸਿੰਘ ਘੁੰਮਣ ਅੱਜ ਪਾਰਟੀ ਨੂੰ ਅਲਵਿਦਾ ਆਖ ਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਵੀ ਹਾਜ਼ਰ ਸਨ।

ਸਰਦਾਰ ਅਨੂਪ ਸਿੰਘ ਘੁੰਮਣ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਆਖਿਆ ਕਿ ਸਰਦਾਰ ਘੁੰਮਣ ਬਹੁਤ ਹੀ ਤਜ਼ਰਬੇਕਾਰ ਤੇ ਸੀਨੀਅਰ ਆਗੂ ਹਨ ਜਿਹਨਾਂ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਨਾਲ ਪਾਰਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੋਹਾਂ ਨੂੰ ਵੱਡਾ ਲਾਭ ਹੋਵੇਗਾ।

ਉਹਨਾਂ ਕਿਹਾ ਕਿ ਉਹਨਾਂ ਨੂੰ ਆਉਂਦੇ ਸਮੇਂ ਵਿਚ ਪਾਰਟੀ ਸਰਦਾਰ ਅਨੂਪ ਸਿੰਘ ਘੁੰਮਣ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਵੱਲੋਂ ਕੀਤੇ ਜਾ ਰਹੇ ਕੰਮਕਾਜ ਤੇ ਸੰਗਤ ਦੀਸੇਵਾ ਤੋਂ ਪ੍ਰਭਾਵਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਜਿਸਦਾ ਅਸੀਂ ਤਹਿ ਦਿਲੋਂ ਸਵਾਗਤ ਤੇ ਧੰਨਵਾਦ ਕਰਦੇ ਹਾਂ।

ਇਸ ਮੌਕੇ ਸਰਦਾਰ ਅਨੂਪ ਸਿੰਘ ਘੁੰਮਣ ਨੇ ਕਿਹਾ ਕਿ ਉਹਨਾਂ ਦੀ ਇਕ ਸਾਲ ਬਾਅਦ ਪਾਰਟੀ ਵਿਚ ਵਾਪਸੀ ਹੋਈ ਹੈ। ਉਹਨਾਂ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਏ ਹਨ ਅਤੇ ਪਾਰਟੀ ਜੋਵੀ ਉਹਨਾਂ ਦੀ ਜ਼ਿੰਮੇਵਾਰੀ ਲਗਾਏਗੀ ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਕਮੇਟੀ ਦੀ ਮੌਜੂਦਾ ਟੀਮ ਅਤੇ ਅਕਾਲੀ ਦਲ ਦਿੱਲੀ ਸਟੇਟ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਤ ਹਨ ਤੇ ਵੱਡੇ ਵੱਡੇ ਆਗੂਆਂ ਤੋਂ ਲੈ ਕੇ ਆਮ ਸਾਧਾਰਣ ਸਿੱਖ ਤੱਕ ਸਭ ਪਾਰਟੀ ਨਾਲ ਵੱਡੇ ਪੱਧਰ ’ਤੇ ਜੁੜਦੇ ਜਾਰਹੇ ਹਨ ਜਿਸ ਨਾਲ ਇਹ ਕਾਫਲਾ ਹੁਣ ਬਹੁਤ ਲੰਬਾ ਹੁੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤਾਂ ਦੀ ਇਸੇ ਤਰੀਕੇ ਸੇਵਾ ਜਾਰੀ ਰੱਖਾਂਗੇ ਤੇ ਸੰਗਤਾਂ ਨੂੰ ਨਾਲ ਜੋੜ ਕੇ ਹੋਰ ਉਤਸ਼ਾਹ ਨਾਲ ਕੰਮ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...