Tuesday, May 21, 2024

ਵਾਹਿਗੁਰੂ

spot_img
spot_img

ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ 1 ਜੂਨ ਤਕ ਦਿੱਤੀ ਅੰਤਰਿਮ ਜ਼ਮਾਨਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 10 ਮਈ 2024:
ਦਿੱਲੀ ਦੇ ਮੁੱਖ ਮੰਤਰੀ ਅਰਵਿੰ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੂੰ ਉਨ੍ਹਾਂ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 1 ਜੂਨ ਤਕ ਅੰਤਰਿਮ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਜਸਟਿਸ ਸੰਜੀਵ ਖੰਨਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਇਸ ਸੰਬੰਧੀ ਹੁਕਮ ਸੁਣਾਉਂਦਿਆਂ ਕਿਹਾ ਕਿ ‘ਆਪ’ ਸੁਪਰੀਮੋ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।

ਬੈਂਚ, ਜਿਸ ਵਿੱਚ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਹਨ, ਨੇ ਕਿਹਾ ਕਿ ਫ਼ੈਸਲੇ ਦੇ ਕਾਰਨਾਂ ਵਾਲਾ ਇੱਕ ਵਿਸਥਾਰਤ ਆਦੇਸ਼ ਸ਼ਾਮ ਨੂੰ ਬਾਅਦ ਵਿੱਚ ਅਪਲੋਡ ਕੀਤਾ ਜਾਵੇਗਾ।

ਯਾਦ ਰਹੇ ਕਿ ਵੀਰਵਾਰ ਨੂੰ ਐਨਫ਼ੋਰਸਮੈਂਟ ਡਾਇਰੈਕਟਰੋਟ (ਈ.ਡੀ.) ਨੇ ਅੰਤਰਿਮ ਰਾਹਤ ਦੇਣ ਦਾ ਵਿਰੋਧਕਰਦੇ ਹੋਏ ਕਿਹਾ ਕਿ ਇੱਕ ਸਿਆਸਤਦਾਨ ਇੱਕ ਆਮ ਨਾਗਰਿਕ ਤੋਂ ਉੱਚੇ ‘ਵਿਸ਼ੇਸ਼ ਰੁਤਬੇ’ ਦਾ ਦਾਅਵਾ ਨਹੀਂ ਕਰ ਸਕਦਾ ਅਤੇ ਅਪਰਾਧ ਕਰਨ ਲਈ ਉਸਨੂੰ ਵੀ ਆਮ ਨਾਗਰਿਕਾਂ ਵਾਂਗ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਈ.ਡੀ. ਦੇ ਡਿਪਟੀ ਡਾਇਰੈਕਟਰ ਵੱਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਕੋਈ ਸਿਧਾਂਤ ਨਹੀਂ ਹੈ ਜੋ ਕਿਸੇ ਰਾਜਸੀ ਆਗੂ ਨੂੰ ਵੱਖਰੀ ਸਹੂਲਤ ਦੇਵੇ ਕਿ ਉਹ ਚੋਣ ਲਈ ਪ੍ਰਚਾਰ ਕਰ ਸਕਦਾ ਹੈ ਜਦਕਿ ਕਿਸੇ ਕਿਸਾਨ ਜਾਂ ਵਪਾਰੀ ਨੂੰ ਆਪਣੇ ਕਿੱਤੇ ਜਾਂ ਪੇਸ਼ੇ ਲਈ ਇਹ ਸਹੂਲਤ ਉਪਲਬਧ ਨਾ ਹੋਵੇ।

ਹਲਫ਼ਨਾਮੇ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਕਿਸੇ ਵੀ ਸਿਆਸੀ ਆਗੂ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਗਈ। ਇਹ ਵੀ ਕਿਹਾ ਗਿਆ ਕਿ ਕੇਜਰੀਵਾਲ ਚੋਣ ਲੜ ਰਹੇ ਉਮੀਦਵਾਰ ਵੀ ਨਹੀਂ ਹਨ। ਇਹ ਵੀ ਕਿਹਾ ਗਿਆ ਕਿ ਚੋਣ ਲੜ ਰਹੇ ਉਮੀਦਵਾਰ ਨੂੂੰ ਵੀ ਆਪਣੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਜਾਂਦੀ, ਜੇਕਰ ਉਹ ਹਿਰਾਸਤ ਵਿੱਚ ਹੋਵੇ।

ਈ.ਡੀ. ਨੇ ਦਲੀਲ ਦਿੱਤੀ ਕਿ ਪਿਛਲੇ 5 ਸਾਲਾਂ ਵਿੱਚ ਲਗਪਗ 123 ਚੋਣਾਂ ਹੋਈਆਂ ਹਨ ਅਤੇ ਜੇਕਰ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਹੈ ਤਾਂ ਕਿਸੇ ਵੀ ਸਿਆਸਤਦਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ ਜਾਂ ਨਿਆਇਕ ਹਿਰਾਸਤ ਵਿੱਚ ਨਹੀਂ ਭੇਜਿਆ ਜਾ ਸਕਦਾ ਕਿਉਂਕਿ ਚੋਣਾਂ ਸਾਰਾ ਸਾਲ ਚੱਲਣ ਵਾਲਾ ਵਰਤਾਰਾ ਹਨ।

ਜ਼ਿਕਰਯੋਗ ਹੈ ਕਿ ਪਿਛਲੀਆਂ ਸੁਣਵਾਈਆਂ ਦੌਰਾਨ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਸੀ ਕਿ ਉਹ ਚੱਲ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ‘ਆਪ’ ਨੇਤਾ ਨੂੰ ਅੰਤਰਿਮ ਜ਼ਮਾਨਤ ਦੇਣ ’ਤੇ ਵਿਚਾਰ ਕਰ ਸਕਦੀ ਹੈ।

ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ 10 ਅਪ੍ਰੈਲ ਦੇ ਫ਼ੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਨੇ ਈ.ਡੀ. ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ।

‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਦੋਂ ਤੋਂ ਹੀ ਹਿਰਾਸਤ ਵਿੱਚ ਹਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...