Thursday, April 25, 2024

ਵਾਹਿਗੁਰੂ

spot_img
spot_img

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ, ਅੱਜ ਹੀ ਹੋ ਸਕਦੇ ਹਨ ਰਿਹਾਅ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ 2022:
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਸ: ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਮਨਜ਼ੂਰ ਕਰ ਲਈ ਹੈ।

24 ਫ਼ਰਵਰੀ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅਕਾਲੀ ਨੇਤਾ ਸ: ਮਜੀਠੀਆ ਦੀ ਜ਼ਮਾਨਤ ਅਰਜ਼ੀ ਅੱਜ ਦੋ ਜੱਜਾਂ ਦੇ ਇਕ ਬੈਂਚ ਨੇ 29 ਜੁਲਾਈ ਨੂੰ ਫ਼ੈਸਲਾ ਰਾਖ਼ਵਾਂ ਰੱਖ ਲਿਆ ਸੀ ਜੋ ਅੱਜ ਸੁਣਾਇਆ ਗਿਆ।

ਸ: ਮਜੀਠੀਆ ਦੇ ਵਕੀਲ ਸ: ਦਮਨਬੀਰ ਸਿੰਘ ਸੋਬਤੀ ਨੇ ਕਿਹਾ ਕਿ ਅਦਾਲਤ ਨੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਅੱਜ ਸ: ਮਜੀਠੀਆ ‘ਘਰ ਦੀ ਰੋਟੀ ਖ਼ਾਣਗੇ।’ ਉਨ੍ਹਾਂ ਆਖ਼ਿਆ ਕਿ ਇਹ ਸਾਰਾ ਸਿਆਸੀ ਬਦਲਾਖ਼ੋਰੀ ਦਾ ਘਟਨਾਕ੍ਰਮ ਸੀ ਅਤੇ ਇਹੀ ਪੱਖ ਅਸੀਂ ਅਦਾਲਤ ਦੇ ਸਾਹਮਣੇ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਸ: ਮਜੀਠੀਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦਿੱਤੀ ਗਈ ਹੈ ਅਤੇ ਇਹ ਗੱਲ ਅਦਾਲਤੀ ਹੁਕਮ ਮਿਲਣ ’ਤੇ ਹੀ ਪਤਾ ਲੱਗੇਗੀ ਕਿ ਉਨ੍ਹਾਂ ਨੂੰ ਜ਼ਮਾਨਤ ਦਿੰਦਿਆਂ ਅਦਾਲਤ ਨੇ ਕਿਹੜੀਆਂ ਸ਼ਰਤਾਂ ਲਾਈਆਂ ਹਨ ਹਾਲਾਂਕਿ ਇਸ ਤਰ੍ਹਾਂ ਦੀਆਂ ਸ਼ਰਤਾਂ ਹਰ ਉਸ ਵਿਅਕਤੀ ’ਤੇ ਆਇਦ ਹੁੰਦੀਆਂ ਹਨ ਜਿਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ।

ਯਾਦ ਰਹੇ ਕਿ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸ: ਮਜੀਠੀਆ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਸਣੇ ਹੋਰ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਸੰਬਰ, 2021 ਵਿੱਚ ਦਰਜ ਕੀਤਾ ਸੀ ਜਿਸ ਬਾਰੇ ਸ: ਮਜੀਠੀਆ ਨੇ ਕਾਨੂੰਨੀ ਚਾਰਾਜੋਈ ਤਾਂ ਕਾਫ਼ੀ ਕੀਤੀ ਪਰ ਅੰਤ ਸੁਪਰੀਮ ਕੋਰਟ ਨੇ 20 ਫ਼ਰਵਰੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਸੀ ਪਰ ਇਹ ਰੋਕ ਕੇਵਲ 23 ਫ਼ਰਵਰੀ ਤਕ ਸੀ ਜਿਸ ਮਗਰੋਂ ਉਨ੍ਹਾਂ ਨੂੂੰ ਸਥਾਨਕ ਅਦਾਲਤ ਵਿੱਚ ‘ਸਰੰਡਰ’ ਕਰਨ ਦੇ ਹੁਕਮ ਸਨ ਅਤੇ ਉਨ੍ਹਾਂ ਨੇ 24 ਫ਼ਰਵਰੀ ਨੂੂੰ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਜਿਸ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...