Saturday, May 24, 2025
spot_img
spot_img
spot_img
spot_img

BJP ਚੱਲ ਰਹੀ Punjab ਨਾਲ ਕੋਝੀਆਂ ਚਾਲਾਂ, ਕਿਸੇ ਦਬਾਅ ਹੇਠ ਨਹੀਂ ਆਵਾਂਗੇ: CM Mann ਨੇ Badal ਤੇ Capt ’ਤੇ ਵੀ ਲਾਏ ਦੋਸ਼

ਯੈੱਸ ਪੰਜਾਬ
ਚੰਡੀਗੜ੍ਹ, 29 ਅਪ੍ਰੈਲ, 2025:
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ BJP ’ਤੇ Punjab ਨਾਲ ਕੋਝੀਆਂ ਚਾਲਾਂ ਚੱਲਣ ਦਾ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਭਾਜਪਾ ਭਾਖ਼ੜਾ ਬਿਆਸ ਮੈਨੇਜਮੈਂਟ ਬੋਰਡ ਰਾਹੀਂ ਪੰਜਾਬ ’ਤੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਦਬਾਅ ਬਣਾ ਰਹੀ ਹੈ ਪਰ ਪੰਜਾਬ ਸਰਕਾਰ ਕਿਸੇ ਦਬਾਅ ਹੇਠ ਨਹੀਂ ਆਵੇਗੀ ਅਤੇ ਹਰਿਆਣਾ ਨੂੰ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ ਕਿਉਂਕ ਪੰਜਾਬ ਕੋਲ ਕੋਈ ਵਾਧੂ ਪਾਣੀ ਹੈ ਹੀ ਨਹੀਂ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ।

ਸ: ਮਾਨ ਨੇ ਭਾਜਪਾ ਨੂੰ ਪੰਜਾਬ ਦੇ ਹੱਕਾਂ ’ਤੇ ਡਾਕੇ ਨਾ ਮਾਰਣ ਅਤੇ ਇਸ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਣਾ ਚਾਹੁੰਦੀ ਹੈ, ਜਿਸਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹਨਾਂ ਨੇ ਭਾਜਪਾ ਨੂੰ ਆਖ਼ਿਆ ਕਿ ਪੰਜਾਬ ਨਾਲ ਹਰ ਰੋਜ਼ ਇੱਕ ਨਵੀਂ ਚਾਲ ਖ਼ੇਡਣੀ ਬੰਦ ਕਰੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਵੱਲੋਂ ਜਿਹੜਾ ਪਾਕਿਸਤਾਨ ਦਾ ਪਾਣੀ ਰੋਕ ਲੈਣ ਦੀ ਗੱਲ ਕੀਤੀ ਜਾ ਰਹੀ ਹੈ, ਉਹ ਪਾਣੀ ਸਾਡੇ ਡੈਮਾਂ ਵੱਲ ਪਾ ਦਿੱਤਾ ਜਾਵੇ ਤਾਂ ਅਸੀਂ ਅੱਗੋਂ ਹਰਿਆਣਾ ਵੱਲ ਨੂੰ ਪਾਣੀ ਭੇਜ ਦੇਵਾਂਗੇ। ਮੁੱਖ ਮੰਤਰੀ ਨੇ ਪਹਿਲਾਂ ਰਾਜ ਕਰ ਚੁੱਕੀ ਬਾਦਲ ਅਤੇ ਕੈਪਟਨ ਸਰਕਾਰ ਵੱਲੋਂ ਹਰਿਆਣਾ ਨਾਲ ਲਿਹਾਜ਼ ਪੁਗਾਏ ਜਾਣ ਦੇ ਦੋਸ਼ ਲਗਾਉਂਦੇ ਹੋਏ ਦੋਹਾਂ ਆਗੂਆਂ ਨੂੰ ਵੀ ਕਰੜੇ ਹੱਥੀਂ ਲਿਆ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਸਰਕਾਰ ਨੇ ਭਾਖ਼ੜਾ ਬਿਆਸ ਮੈਨੇਜਮੈਂਟ ਬੋਰਡ ਦੀ ਮੀਟਿੰਗ ਵਿੱਚ ਇਹ ਮੰਗ ਉਠਾਈ ਹੈ ਕਿ ਹਰਿਆਣਾ ਨੂੰ 8500 ਕਿਊਸਕ ਪਾਣੀ ਹੋਰ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਅੱਜ ਆਖ਼ਿਆ ਕਿ ਭਾਜਪਾ ਵੱਲੋਂ ਪੰਜਾਬ ਨਾਲ ਇੱਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ ਜਿਸਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਭਾਜਪਾ ਹਰਿਆਣਾ ਨੂੰ ਵਾਧੂ ਪਾਣੀ ਦੇਣ ਸੰਬੰਧੀ ਦਬਾਅ ਬਣਾ ਰਹੀ ਹੈ। ਸ: ਮਾਨ ਨੇ ਕਿਹਾ ਕਿ ਪਾਣੀ ਦਾ ਹਿਸਾਬ 21 ਮਈ ਤੋਂ 21 ਮਈ ਤਕ ਹੁੰਦਾ ਹੈ ਅਤੇ ਅਸਲ ਸਥਿਤੀ ਇਹ ਹੈ ਕਿ ਹਰਿਆਣਾ ਪਹਿਲਾਂ ਹੀ 21 ਮਈ ਕ ਦਾ ਆਪਣਾ ਪਾਣੀ ਦਾ ਕੋਟਾ ਵਰਤ ਹੀ ਨਹੀਂ ਚੁੱਕਾ ਸਗੋਂ 103 ਫ਼ੀਸਦੀ ਪਾਣੀ ਮਾਰਚ ਤਕ ਹੀ ਹਾਸਲ ਕਰ ਚੁੱਕਾ ਹੈ।

ਉਹਨਾਂ ਦੱਸਿਆ ਕਿ ਇਯਦੇ ਬਾਵਜੂਦ ਪੀਣ ਲਈ 4000 ਕਿਊਸਕ ਪਾਣੀ ਹਰਿਆਣਾ ਨੂੂੰ ਇਨਸਾਨੀਅਤ ਦੇ ਤਕਾਜ਼ੇ ਨਾਲ ਦਿੱਤਾ ਜਾ ਰਿਹਾ ਹੈ ਪਰ ਭਾਜਪਾ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਜਾਰੀ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਰਅਸਲ ਜੇ ਹਰਿਆਣਾ ਨੇ ਪਹਿਲਾਂ ਹੀ ‘ਪ੍ਰੋਫ਼ੈਸ਼ਨਲ’ ਤਰੀਕੇ ਨਾਲ ਪਾਣੀ ਵਰਤਿਆ ਹੁੰਦਾ ਤਾਂ ਅੱਜ ਇਹ ਨੌਬਤ ਨਾ ਆਉਂਦੀ ਪਰ ਹਰਿਆਣਾ ਨੇ 21 ਮਈ ਤਕ ਦੇ ਕੋਟੇ ਦਾ ਪਾਣੀ ਮਾਰਚ ਮਹੀਨੇ ਤਕ ਹੀ ਵਰਤ ਲਿਆ ਅਤੇ ਹੁਣ ਵਾਧੂ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ।

ਸ:ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਹਨ ਪਰ ਬਾਦਲ ਅਤੇ ਕੈਪਟਨ ਸਰਕਾਰਾਂ ਨੇ ਕੋਈ ਹਿਸਾਬ ਕਿਤਾਬ ਨਹੀਂ ਰੱਖਿਆ ਸੀ ਕਿਉਂਕਿ ਇਹ ਸਭ ਆਪਸ ਵਿੱਚ ਰਲੇ ਮਿਲੇ ਹੋਏ ਸਨ।

ਉਹਨਾਂ ਆਖ਼ਿਆ ਕਿ ਹੁਣ ਅਸੀਂ ਆਪਣਾ ਨਹਿਰੀ ਸਿਸਟਮ 30-40 ਸਾਲ ਬਾਅਦ ਠੀਕ ਕਰ ਲਿਆ ਹੈ ਅਤੇ ਨਹਿਰਾਂ ਤੇ ਕੱਸੀਆਂ ਰਾਹੀਂ ਪਾਣੀ ਪੁਚਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵੇਲੇ ਜਦ ਸਾਡੀ ਆਪਣੀ ਫ਼ਸਲ ਬੀਜੀ ਜਾਣੀ ਹੈ ਅਤੇ ਪਾਣੀ ਦੀ ਡਿਮਾਂਡ ਹੈ, ਉਸ ਵੇਲੇ ਅਸੀਂ ਕਿਸੇ ਵੀ ਦਬਾਅ ਹੇਠ ਕੋਈ ਪਾਣੀ ਨਹੀਂ ਦੇ ਸਕਦੇ ਕਿਉਂਕਿ ਸਾਡੇ ਲਈ ਸਾਡੇ ਕਿਸਾਨ ਪਹਿਲਾਂ ਹਨ ਅਤੇ ਅਸੀਂ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੀ ਕਮੀ ਨਹੀਂ ਆਉਣ ਦੇਵਾਂਗੇ।

ਪੰਜਾਬ ਵਿੱਚ ਪਾਣੀ ਦੇ ਹਾਲਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਦੇ ਰਣਜੀਤ ਸਾਗਰ ਡੈਮ ਵਿੱਚ ਇਸ ਸਾਲ 39 ਫੁੱਟ ਪਾਣੀ ਘੱਟ ਹੈ ਜਦਕਿ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ 24 ਫੁੱਟ ਘੱਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਕੋਲ ਇੱਕ ਵੀ ਬੂੰਦ ਪਾਣੀ ਫ਼ਾਲਤੂ ਨਹੀਂ ਹੈ ਜਿਹੜਾ ਅਸੀਂ ਹਰਿਆਣਾ ਨੂੰ ਹੋਰ ਫ਼ਾਲਤੂ ਪਾਣੀ ਦਈਏ ਪਰ ਹਰਿਆਣੇ ਨੂੰ ਪਾਣੀ ਮਿਲਣ ਦੇ ਕਈ ਹੋਰ ਪਾਸੇ ਹਨ, ਅਤੇ ਹਰਿਆਣਾ ਵਾਸਤੇ ਪਾਣੀ ਦਾ ਪ੍ਰਬੰਧ ਉੱਥੋਂ ਕਰ ਲਿਆ ਜਾਵੇ।

ਉਹਨਾਂ ਆਖ਼ਿਆ ਕਿ ਪੰਜਾਬ ਵਿੱਚ ਪਹਿਲਾਂ ਹੀ ਪਾਣੀ ਦਾ ਪੱਧਰ 600 ਤੋਂ 700 ਫੁੱਟ ਤਕ ਹੇਠਾਂ ਜਾ ਚੁੱਕਾ ਹੈ ਅਤੇ ਪਾਣੀ ਵਿੱਚ ਹੈਵੀ ਮੈਟਲ ਆ ਗਏ ਹਨ ਜਿਸ ਕਰਕੇ ਪੰਜਾਬ ਦੀ ਇਸ ਮਾਮਲੇ ਵਿੱਚ ਆਪਣੀ ਹੀ ਸਥਿਤੀ ਗੰਭੀਰ ਹੈ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img