ਯੈੱਸ ਪੰਜਾਬ
ਜਲੰਧਰ, 16 ਦਸੰਬਰ, 2024
BJP ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ Mohinder Bhagat ਦੇ ਪਿਤਾ Bhagat Chuni Lal ਨੂੰ BJP ਨੇ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ।
Bhagat Chuni Lal ਸਣੇ 12 ਆਗੂਆਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਫ਼ੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਵਿਜੇ ਰੁੂਪਾਣੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
Bhagat Chuni Lal ’ਤੇ ਪਾਰਟੀ ਵਿਰੋਧੀ ਕਾਰਵਾਈਆਂ ਦਾ ਦੋਸ਼ ਲਗਾ ਕੇ ਉਨ੍ਹਾਂ ਖ਼ਿਲਾਫ਼ ਇਹ ਫ਼ੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ Bhagat Chuni Lal ਰਾਜਨੀਤੀ ਤੋਂ ਲਗਪਗ ‘ਰਿਟਾਇਰ’ ਚੱਲ ਰਹੇ ਹਨ ਅਤੇ ਉਨ੍ਹਾਂ ਦੇ ਬੇਟੇ Mohinder Bhagat ਜੋ ਭਾਜਪਾ ਨੂੰ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਏ ਸਨ। ਇਸੇ ਦੌਰਾਨ ਜਲੰਧਰ ਪੱਛਮੀ ਹਲਕੇ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ‘ਆਪ’ ਛੱਡ ਕੇ ਵਿਧਾਇਕੀ ਤੋਂ ਅਸਤੀਫ਼ਾ ਦਿੱਤਾ ਅਤੇ ਹੋਈ ਜ਼ਿਮਨੀ ਚੋਣ ਵਿੱਚ ‘ਆਪ’ ਟਿਕਟ ’ਤੇ ਜਿੱਤ ਕੇ ਵਿਧਾਇਕ ਬਣੇ ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਅਦੇ ਮੁਤਾਬਕ ਕੈਬਨਿਟ ਮੰਤਰੀ ਬਣਾ ਦਿੱਤਾ।
ਹੁਣ ਚੱਲ ਰਹੀਆਂ Jalandhar ਨਗਰ ਨਿਗਮ ਚੋਣਾਂ ਵਿੱਚ ਕਥਿਤ ਤੌਰ ’ਤੇ Bhagat Chuni Lal ਵੱਲੋਂ ‘ਆਮ ਆਦਮੀ ਪਾਰਟੀ’ ਦਾ ਸਮਰਥਨ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਨੇ ਇਹ ਕਦਮ ਚੁੱਕਿਆ ਹੈ।