Tuesday, April 16, 2024

ਵਾਹਿਗੁਰੂ

spot_img
spot_img

BJP ਦਾ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਹਾਸੋਹੀਣਾ: Brahm Mohindra

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021:
ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਸੂਬੇ ਵਿੱਚ ਸਰਕਾਰ ਬਣਨ ‘ਤੇ ਪਾਰਟੀ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਬਿਆਨ ਨੂੰ ਹਾਸੋਹੀਣਾ ਦੱਸਿਆ।

ਅੱਜ ਇਥੇ ਜਾਰੀ ਇਕ ਬਿਆਨ ਵਿੱਚ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਭਾਜਪਾ ਆਗੂ 2007 ਅਤੇ 2012 ਵਿੱਚ ਹਿੰਦੂ ਉਪ ਮੁੱਖ ਮੰਤਰੀ ਨਿਯੁਕਤ ਨਹੀਂ ਕਰ ਸਕੇ ਸਨ ਜਦੋਂ ਉਹ ਅਸਾਨੀ ਨਾਲ ਇਹ ਕਰ ਸਕਦੇ ਸਨ।

ਉਹਨਾਂ ਦੱਸਿਆ ਕਿ 2007 ਵਿਚ ਅਕਾਲੀ ਦਲ ਸਰਕਾਰ ਪੂਰੀ ਤਰ੍ਹਾਂ ਭਾਜਪਾ ਦੇ ਸਮਰਥਨ ‘ਤੇ ਨਿਰਭਰ ਸੀ ਅਤੇ ਉਸ ਨੇ 21 ਵਿਚੋਂ 19 ਸੀਟਾਂ ਜਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਉਹ ਇੱਕ ਹਿੰਦੂ ਨੂੰ ਉਪ ਮੁੱਖ ਮੰਤਰੀ ਨਹੀਂ ਬਣਾ ਸਕੇ ਅਤੇ ਹੁਣ ਜਦੋਂ ਸੂਬੇ ਵਿੱਚ ਪਾਰਟੀ ਦਾ ਵਜੂਦ ਨਹੀਂ ਰਿਹਾ, ਉਹ ਇੱਕ ਦਲਿਤ ਮੁੱਖ ਮੰਤਰੀ ਬਣਾਉਣ ਦੀ ਘੋਸ਼ਣਾ ਕਰ ਰਹੇ ਹਨ।

ਸ੍ਰੀ ਮਹਿੰਦਰਾ ਨੇ ਕਿਹਾ, “ਭਾਜਪਾ ਨੇ ਹਮੇਸ਼ਾ ਹੀ ਹਿੰਦੂਆਂ ਅਤੇ ਹਿੰਦੂਤਵ ਦੀ ਪੈਰਵੀ ਕਰਨ ਦਾ ਦਾਅਵਾ ਕੀਤਾ ਹੈ, ਪਰ ਜਦੋਂ ਪਾਰਟੀ ਨੂੰ ਪੰਜਾਬ ਵਿੱਚ ਇੱਕ ਹਿੰਦੂ ਉਪ ਮੁੱਖ ਮੰਤਰੀ ਨਿਯੁਕਤ ਕਰਨ ਦਾ ਮੌਕਾ ਮਿਲਿਆ ਸੀ ਤਾਂ ਪਾਰਟੀ ਨੇ ਆਪਣੇ ਸੌੜੇ ਹਿੱਤਾਂ ਲਈ ਇਸ ਨੂੰ ਸਿਰੇ ਨਾ ਚੜ੍ਹਨ ਦਿੱਤਾ।”

ਭਾਜਪਾ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਦਾ ਜ਼ਿਕਰ ਕਰਦਿਆਂ ਸੀਨੀਅਰ ਕਾਂਗਰਸੀ ਮੰਤਰੀ ਨੇ ਕਿਹਾ, “ਪਾਰਟੀ ਦੀ ਭਰੋਸੇਯੋਗਤਾ ਖ਼ਤਮ ਹੋ ਗਈ ਹੈ ਕਿਉਂਕਿ ਉਹ ਲੋਕਾਂ ਦੇ ਹਿੱਤਾਂ ਨੂੰ ਨਹੀਂ ਵੇਖ ਸਕੇ, ਜਿਸਦਾ ਉਹ ਪ੍ਰਤੀਨਿਧਤਾ ਕਰਨ ਦਾ ਦਾਅਵਾ ਕਰਦੇ ਹਨ ਤਾਂ ਉਹ ਦੂਜਿਆਂ ਦੇ ਹਿੱਤਾਂ ਨੂੰ ਕਿਵੇਂ ਦੇਖ ਸਕਦੇ ਹਨ।”

ਉਹਨਾਂ ਕਿਹਾ, “ਇਹ ਬਹੁਤ ਹੀ ਮਜ਼ਾਕੀਆ ਗੱਲ ਹੈ ਕਿ ਜਿਹੜੀ ਪਾਰਟੀ ਸੱਤਾ ਵਿੱਚ ਹੋਣ ਦੇ ਬਾਵਜੂਦ ਉਪ ਮੁੱਖ ਮੰਤਰੀ ਨਿਯੁਕਤੀ ਨਹੀਂ ਕਰ ਸਕੀ, ਜੋ ਕਿ ਉਹ ਬੜੀ ਆਸਾਨੀ ਨਾਲ ਕਰ ਸਕਦੀ ਹੈ ਅਤੇ ਹੁਣ ਉਹ ਦਲਿਤ ਮੁੱਖ ਮੰਤਰੀ ਨਿਯੁਕਤ ਕਰਨ ਦਾ ਦਾਅਵਾ ਕਰ ਰਹੀ ਹੈ ਜਦੋਂਕਿ ਰਾਜ ਵਿੱਚ ਉਸਦਾ ਕੋਈ ਵਜੂਦ ਨਹੀਂ ਰਿਹਾ”। ਉਨ੍ਹਾਂ ਕਿਹਾ ਕਿ ਇਹ ਸਿਰਫ਼ ਬਚਾਅ ਦੀਆਂ ਚਾਲਾਂ ਹਨ ਜੋ ਪਾਰਟੀ ਨੂੰ ਕਿਸੇ ਵੀ ਤਰੀਕੇ ਨਾਲ ਸਹਾਇਤਾ ਨਹੀਂ ਕਰ ਸਕਦੀਆਂ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...