Friday, April 26, 2024

ਵਾਹਿਗੁਰੂ

spot_img
spot_img

BJP ਵਿਧਾਇਕ Arun Narang ’ਤੇ ਹਮਲਾ: ਪ੍ਰਦਰਸ਼ਨਕਾਰੀਆਂ ਨੇ ਕੀਤੀ ਖਿੱਚਧੂਹ, ਕਪੜੇ ਕੀਤੇ ਲੀਰੋ ਲੀਰ

- Advertisement -

ਯੈੱਸ ਪੰਜਾਬ
ਮਲੋਟ, 27 ਮਾਰਚ, 2021:
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਦੇ ਵਿਰੋਧ ਦੇ ਕਿਸਾਨਾਂ ਵੱਲੋਂ ਦਿੱਤੇ ਪ੍ਰੋਗਰਾਮ ਨੇ ਅੱਜ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦ ਮਲੋਟ ਪੁੱਜੇ ਅਬੋਹਰ ਦੇ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰਕੇ ਨਾ ਕੇਵਲ ਉਨ੍ਹਾਂ ਨਾਲ ਖਿੱਚਧੂਹ ਅਤੇ ਕੁੱਟਮਾਰ ਕੀਤੀ ਸਗੋਂ ਉਨ੍ਹਾਂ ਦੇ ਕਪੜੇ ਪਾੜ ਕੇ ਉਨ੍ਹਾਂ ਨੂੰ ਨਿਰਵਸਤਰ ਕਰ ਦਿੱਤਾ।

ਖ਼ਬਰਾਂ ਅਨੁਸਾਰ ਵਿਧਾਇਕ ਨੇ ਲਗਪਗ ਨਗਨ ਹਾਲਤ ਵਿੱਚ ਭੱਜ ਕੇ ਇਕ ਦੁਕਾਨ ਵਿੱਚ ਵੜ ਕੇ ਆਪਣਾ ਬਚਾਅ ਕੀਤਾ। ਪੁਲਿਸ ਵੱਲੋਂ ਬੜੀ ਮੁਸ਼ਕਿਲ ਨਾਲ ਵਿਧਾਇਕ ਨੂੰ ਭੜਕੀ ਹੋਈ ਭੀੜ ਵਿੱਚੋਂ ਬਚਾਅ ਕੇ ਰਵਾਨਾ ਕੀਤਾ ਗਿਆ।

ਭਾਜਪਾ ਵੱਲੋਂ ਕੈਪਟਨ ਸਰਕਾਰ ਦੇ 4 ਸਾਲਾ ਰਿਪੋਰਟ ਕਾਰਡ ਦੇ ਵਿਰੋਧ ਵਿੱਚ ਇਕ ਪੱਤਰਕਾਰ ਸੰਮੇਲਨ ਅਤੇ ਮੀਟਿੰਗ ਮਲੋਟ ਦੇ ਭਾਜਪਾ ਦਫ਼ਤਰ ਵਿੱਚ ਰੱਖੀ ਗਈ ਸੀ ਜਿਸਨੂੰ ਸੰਬੋਧਨ ਕਰਨ ਲਈ ਸ੍ਰੀ ਅਰੁਣ ਨਾਰੰਗ ਪੁੱਜੇ ਸਨ।

ਇਸੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪ੍ਰਦਰਸ਼ਨਕਾਰੀ ਸ੍ਰੀ ਅਰੁਣ ਨਾਰੰਗ ਦੇ ਵਿਰੋਧ ਲਈ ਪੁੱਜ ਗਏ। ਇਸ ਦੌਰਾਨ ਉਹਨਾਂ ਦੇ ਚਿਹਰੇ ਅਤੇ ਕਾਰ ’ਤੇ ਕਾਲਖ਼ ਵੀ ਮਲੀ ਗਈ ਅਤੇ ਉਨ੍ਹਾਂ ਨਾਲ ਧੱਕਾਮੁੱਕੀ ਕਰਦੇ ਹੋਏ ਉਨ੍ਹਾਂ ਦੇ ਕਪੜੇ ਫ਼ਾੜ ਕੇ ਉਨ੍ਹਾਂ ਨੂੰ ਲਗਪਗ ਨਿਰਵਸਤਰ ਕਰ ਦਿੱਤਾ ਗਿਆ।

ਇਸ ਦੇ ਚੱਲਦਿਆਂ ਸ੍ਰੀ ਅਰੁਣ ਨਾਰੰਗ ਇਕ ਦੁਕਾਨ ਅੰਦਰ ਵੜ ਗਏ ਅਤੇ ਦੁਕਾਨ ਦਾ ਸ਼ਟਰ ਸੁੱਟ ਲਿਆ ਗਿਆ ਜਿਸ ਮਗਰੋਂ ਪੁਲਿਸ ਨੇ ਉੱਥੋਂ ਪ੍ਰਦਰਸ਼ਨਕਾਰੀਆਂ ਨੂੰ ਖ਼ਦੇੜਿਆ ਅਤੇ ਸ੍ਰੀ ਨਾਰੰਗ ਨੂੰ ਅਬੋਹਰ ਵੱਲ ਰਵਾਨਾ ਕੀਤਾ।

ਇਸ ਹਮਲੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੁਣ ਨਾਰੰਗ ਨੇ ਕਿਹਾ ਕਿ ਕਿਸਾਨ ਤਾਂ ਉਨ੍ਹਾਂ ਦੇ ਮਿੱਤਰ ਹਨ ਅਤੇ ਉਨ੍ਹਾਂ ਨੇ ਅਜੇ ਤਕ ਇਸ ਸੰਬੰਧੀ ਕੋਈ ਪੁਲਿਸ ਕਾਰਵਾਈ ਨਹੀਂ ਕਰਵਾਈ। ਉੁਹ ਵਾਪਸ ਅਬੋਹਰ ਜਾ ਰਹੇ ਹਨ ਅਤੇ ਅਗਲਾ ਕੋਈ ਵੀ ਫ਼ੈਸਲਾ ਉਨ੍ਹਾਂ ਦੀ ਪਾਰਟੀ ਲਵੇਗੀ।

ਇਸ ਘਟਨਾ ਦੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਭਾਜਪਾ ਆਗੂਸ੍ਰੀ ਅਨਿਲ ਸਰੀਨ ਨੇ ਨਿੰਦਾ ਕਰਦੇ ਹੋਏ ਇਸ ਘਟਨਾ ਦਾ ਤੋੜਾ ਕਾਂਗਰਸ ਸਰਕਾਰ ’ਤੇ ਝਾੜਿਆ ਹੈ।

ਇਸੇ ਦੌਰਾਨ ਗੱਲਬਾਤ ਕਰਦਿਆਂ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ: ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ ਅਤੇ ਇਸ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਣਾ ਇਸ ਮੁੱਦੇ ’ਤੇ ਸਿਆਸਤ ਕਰਨ ਵਾਲੀ ਗੱਲ ਹੋਵੇਗੀ।

ਇਸੇ ਦੌਰਾਨ ਕਿਸਾਨ ਆਗੂ ਸ: ਬੂਟਾ ਸਿੰਘ ਸ਼ਾਦੀਪੁਰ ਨੇ ਵੀ ਇਸ ਘਟਨਾ ਨੂੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਕੋਈ ਕਿਸਾਨ ਨਹੀਂ ਹੋ ਸਕਦੇ। ਉਹਨਾਂ ਕਿਹਾ ਕਿ ਉਹ ਫ਼ਿਰ ਵੀ ਇਸ ਦੀ ਜਾਣਕਾਰੀ ਲੈਣਗੇ ਪਰ ਇਹ ਸਪਸ਼ਟ ਹੈ ਕਿ ਕਿਸਾਨ ਸ਼ਾਂਤਮਈ ਅੰਦੋਲਨ ਵਿੱਚ ਹੀ ਵਿਸ਼ਵਾਸ ਰੱਖਦੇ ਹਨ।

ਇਸ ਬਾਰੇ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵੀ ਗੱਲਬਾਤ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਖਿਲਾਫ਼ ਗੁੱਸੇ ਦੀ ਨਿਸ਼ਾਨੀ ਹੈ ਪਰ ਰਾਜ ਅੰਦਰ ਕਾਨੂੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਕਾਂਗਰਸ ਸਰਕਾਰ ਦੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...