ਯੈੱਸ ਪੰਜਾਬ
ਚੰਡੀਗੜ੍ਹ, 22 ਮਾਰਚ, 2025
BJP ਨੇ Ludhiana West ਜ਼ਿਮਨੀ ਚੋਣ ਲਈ ਇੰਚਾਰਜ ਅਤੇ ਸਹਿ-ਇੰਚਾਰਜ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
ਸਾਬਕਾ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਇਸ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੂੰ ਇਸ ਚੋਣ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਜੇ ਤਾਂਈਂ ਇਸ ਚੋਣ ਬਾਰੇ ਚੋਣ ਕਮਿਸ਼ਨ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਇਹ ਚੋਣ ਇਸ ਹਲਕੇ ਦੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਬੱਸੀ ਦੀ ਬੇਵਕਤ ਅਤੇ ਰਹੱਸਮਈ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਸੀਟ ਖ਼ਾਲੀ ਹੋਣ ਕਰਕੇ ਹੋਣੀ ਤੈਅ ਹੈ।
ਇਸ ਚੋਣ ਲਈ ‘ਆਮ ਆਦਮੀ ਪਾਰਟੀ’ ਵੱਲੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।