Sunday, May 19, 2024

ਵਾਹਿਗੁਰੂ

spot_img
spot_img

ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਦਾ ਮੌਲਿਕ ਹੱਕ‌ ਨਾ ਮਿਲਣਾ ਚੋਣ ਅਮਲ ਉੱਤੇ ਸਵਾਲੀਆ ਨਿਸ਼ਾਨ: ਸੁਨੀਲ ਜਾਖੜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਈ, 2024

‘ਆਮ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੌਰਾਨ ਪਾਏ ਜਾ ਰਹੇ ਅੜਿੱਕਿਆਂ ਨੂੰ ਲੈ ਕੇ ਕਿਸੇ ਵੀ ਕਿਸਮ ਦੀ ਚਾਰਾਜੋਈ ਨਾ ਹੋਣਾ ਸੂਬੇ ਚ ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਦੇ ਅਮਲ ਉੱਤੇ ਸਵਾਲੀਆ ਨਿਸ਼ਾਨ ਲਾ ਰਹੀ ਹੈ। ਏਨਾ ਹੀ ਨਹੀਂ ਵਿਰੋਧ ਪ੍ਰਦਰਸ਼ਨਾਂ ਨੂੰ ਕਾਬੂ ਚ ਰੱਖਣ ਚ ਅਸਫਲ ਭਗਵੰਤ ਮਾਨ ਸਰਕਾਰ ਉਲਟਾ ਪੀੜਤ ਭਾਜਪਾ ਆਗੂਆਂ ਉੱਤੇ ਪਰਚੇ ਦਰਜ ਕਰਕੇ ਸੂਬੇ ਚ ‘ਕਾਨੂੰਨ ਦਾ ਰਾਜ’ ਨਾ ਹੋਣ ਦਾ ਸਬੂਤ ਦੇ ਰਹੀ ਹੈ।’

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸ਼੍ਰੀ ‌ਸਿਬਨ ਸੀ ਨੂ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਦੇ ਪਿੰਡ ਸੇਹਰਾ ਚ ਪਾਰਟੀ ਉਮੀਦਵਾਰ ਪ੍ਰਨੀਤ ਕੌਰ ਦਾ ਕਾਫਲਾ ਰੋਕਣ ਸਮੇਂ ਇੱਕ ਕਿਸਾਨ ਸੁਰਿੰਦਰਪਾਲ ਸਿੰਘ ਪਿੰਡ ਆਕੜੀ ,

ਜੋ ਕਿ ਗਰਮੀ ਤੇ ਧੁੱਪ ਕਾਰਨ ਆਪਣੇ ਆਪ ਸੜਕ ਉੱਤੇ ਡਿੱਗਿਆ ਤੇ ਉਸ ਦੀ ਇਲਾਜ ਦੌਰਾਨ ਅਫਸੋਸਨਾਕ ਮੌਤ ਹੋਈ, ਪਰ ਸਿੱਤਮ ਦੀ ਗੱਲ ਇਹ ਹੈ ਕਿ ਉਕਤ ਘਟਨਾਚੱਕਰ ਸਬੰਧੀ ਵੀਡੀਓ ਸਾਹਮਣੇ ਆਉਣ ਦੇ ਬਾਵਜੂਦ ਮੌਕੇ ਉੱਤੇ ਮੌਜੂਦ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮੌਕੇ ਜਾਖੜ ਦੇ ਨਾਲ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਜਗਮੋਹਨ ਰਾਜੂ, ਲੀਗਲ ਕੀਲ ਦੇ ਸੂਬਾ ਮੁਖੀ ਐਨ.ਕੇ. ਵਰਮਾ ਅਤੇ ਮੀਡੀਆ ਸੈੱਲ ਦੇ ਸੂਬਾ ਮੁਖੀ ਵਿਨਿਤ ਜੋਸ਼ੀ ਹਾਜ਼ਰ ਸਨ ।

ਪ੍ਰਧਾਨ ਜਾਖੜ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਵੱਖ-ਵੱਖ ਪਾਰਲੀਮਾਨੀ ਹਲਕਿਆਂ ਚ ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਸੂਬੇ ਦੀ ਭਗਵੰਤ ਮਾਨ ਸਰਕਾਰ ਹੱਥ ਉੱਤੇ ਹੱਥ ਧਰੀ ਤਮਾਸ਼ਮੀਨ ਬਣੀ ਬੈਠੀ ਹੈ।

ਜਾਖੜ ਨੇ ਪੁੱਛਿਆ ਕਿ ਕੀ ਇਸ ਸਥਿਤੀ ਨੂੰ ਸੂਬੇ ਚ ਇੱਕ ਆਦਰਸ਼ ਲੋਕਤਾਂਤਰਿਕ ਪ੍ਰਣਾਲੀ ਤਹਿਤ ਚੱਲ ਰਿਹਾ ਸੁਤੰਤਰ ਤੇ ਪਾਰਦਰਸ਼ੀ ਚੋਣ ਅਮਲ ਕਿਹਾ ਜਾ ਸਕਦਾ ਹੈ ?

ਪ੍ਰਧਾਨ ਜਾਖੜ ਨੇ ਕਿਹਾ ਕਿ ਸੂਬੇ ਚ ਭਾਜਪਾ ਉਮੀਦਵਾਰਾਂ ਨੂੰ ਵੀ ਬਾਕੀ ਪਾਰਟੀਆਂ ਦੇ ਮੁਕਾਬਲੇ ਚੋਣ ਪ੍ਰਚਾਰ ਕਰਨ ਦੇ ਸੰਵਿਧਾਨਕ ਹੱਕ ਹਨ ਤੇ ਇਹਨਾਂ ਹੱਕਾਂ ਨੂੰ ਮੁੱਹਈਆ ਕਰਾਉਣਾ ਪੰਜਾਬ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

ਜਾਖੜ ਨੇ ਕਿਹਾ ਕਿ ਅੱਜ ਇਸ ਸਬੰਧੀ ਚੀਫ ਇਲੈਕਟ੍ਰੋਰਲ ਆਫਿਸਰ (ਸੀਈਓ) ਸ਼੍ਰੀ ਸਿਬਨ ਸੀ. ਨੂੰ ਇੱਕ ਮੰਗ ਪੱਤਰ ਦਿੱਤਾ, ਜਿਸ ਤਹਿਤ ਇਹ ਮੰਗ ਗਈ ਕਿ ਪੰਜਾਬ ਰਾਜ ਚੋਣ ਕਮਿਸ਼ਨ ਆਪਣੇ ਹੱਕਾਂ ਨੂੰ ਵਰਤ ਕੇ ਸੂਬੇ ਚ ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਚੋਣ ਅਮਲ ਚਲਾਉਣ ਲਈ ਬਣਦੀ ਜ਼ਿੰਮੇਵਾਰੀ ਨਿਭਾਵੇ।

ਜਾਖੜ ਨੇ ਸੂਬੇ ਚ ਬਦਅਮਨੀ ਵਾਲੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਆਏ ਦਿਨ ਆਪਣੀ ਸਟੇਟ ਹੈੱਡ ਦੀ ਭੂਮਿਕਾ ਨੂੰ ਪਾਸੇ ਰੱਖ ਜਿੱਥੇ ਆਪ ਅਰਵਿੰਦ ਕੇਜਰੀਵਾਲ ਨਾਲ ਮਿਲਣ ਲਈ ਤਿਹਾੜ ਜੇਲ੍ਹ ਚ ਮੁਲਾਕਾਤਾਂ ਨੂੰ ਤਰਜੀਹ ਦੇ ਰਹੇ ਹਨ, ਉੱਥੇ ਸੂਬੇ ਦੇ ਲੋਕਾਂ ਨੂੰ ਲਾਵਾਰਸਾਂ ਵਾਂਗ ਛੱਡ ਵੱਖ-ਵੱਖ ਸੂਬਿਆਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਚ ਮਘਨ ਹਨ।

ਜਾਖੜ ਨੇ ਦੱਸਿਆ ਕਿ ਸੂਬੇ ਚ ਆਏ ਦਿਨ ਹੋ ਰਹੀ ਕਤਲੋਗਾਰਤ ਤੇ ਲੁੱਟ-ਖੋਹ ਦੇ ਮਾਹੌਲ ਦੌਰਾਨ ਚੋਣ ਅਮਲ ਜਿਵੇਂ ਰੱਬ ਆਸਰੇ ਚੱਲ ਰਿਹਾ ਹੈ ਤੇ ਬਦਅਮਨੀ ਵਾਲੀ ਸਥਿਤੀ ਦੌਰਾਨ ਚ ‌ਚੋਣ ਪ੍ਰਕਿਰਿਆ ਦੌਰਾਨ ਕੋਈ ਮੰਦਭਾਗੀ ਘਟਨਾ ਵਾਪਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸ਼੍ਰੀ ‌ਸਿਬਨ ਸੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੂਬੇ ਚ ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਸਿਰੇ ਚੜ੍ਹਾਉਣ ਲਈ ਕਦਮ ਚੁੱਕਣ ਤੇ ਭਾਜਪਾ ਆਗੂਆਂ ਉੱਤੇ ਧੱਕੇ ਨਾਲ ਦਰਜ ਕੀਤੇ ਜਾ ਰਹੇ ਪੁਲਿਸ ਕੇਸਾਂ ਦਾ ਵੀ ਸਖਤ ਨੋਟਿਸ ਲੈਣ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖਿਲਾਫ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਕਾਰਵਾਈ ਲਈ ਚਿੱਠੀ ਪੱਤਰ ਲਿਖਣ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...