Wednesday, May 1, 2024

ਵਾਹਿਗੁਰੂ

spot_img
spot_img

ਭਾਜਪਾ ਦੇਸ਼ ਵਿੱਚ ਸਿੱਖਾਂ ਅਤੇ ਹੋਰ ਘੱਟਗਿਣਤੀਆਂ ਵਿਰੁੱਧ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰ ਰਹੀ: ਆਮ ਆਦਮੀ ਪਾਰਟੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਫਰਵਰੀ, 2024

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਬੁਲਾਰੇ ਨੀਲ ਗਰਗ ਨੇ ਪੱਛਮੀ ਬੰਗਾਲ ਦੇ ਸੰਦੇਸਖਾਲੀ ਦੀ ਘਟਨਾ ਨੂੰ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ।  ਉਨ੍ਹਾਂ ਇਸ ਘਟਨਾ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ।

ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਰੇ ਜਸਤੇਜ ਸਿੰਘ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਬੰਗਾਲ ਦੀ ਧਰਤੀ ਰਬਿੰਦਰਨਾਥ ਟੈਗੋਰ ਅਤੇ ਸੁਭਾਸ਼ ਚੰਦਰ ਬੋਸ ਦੀ ਧਰਤੀ ਹੈ।  ਪਰ ਪਿਛਲੇ ਕੁਝ ਸਾਲਾਂ ਤੋਂ ਭਾਜਪਾ ਲਗਾਤਾਰ ਬੰਗਾਲ ਵਿੱਚ ਅਲਪਸੰਖਿਅਕਾਂ ਵਿਰੁੱਧ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਸਿੱਖਾਂ ਅਤੇ ਅਲਪਸੰਖਿਅਕਾਂ ਵਿਰੁੱਧ ਬਿਰਤਾਂਤ ਕਾਇਮ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।  ਭਾਜਪਾ ਦੀ ਕੇਂਦਰੀ ਲੀਡਰਸ਼ਿਪ ਇਸ ਲਈ ਸਪੱਸ਼ਟ ਤੌਰ ‘ਤੇ ਜ਼ਿੰਮੇਵਾਰ ਹੈ ਕਿਉਂਕਿ ਇਨ੍ਹਾਂ ਘਟਨਾਵਾਂ ਦੀ ਰੂਪ-ਰੇਖਾ ਦਿੱਲੀ ‘ਚ ਹੀ ਤੈਅ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨਾ ਸਿਰਫ਼ ਅਲਪਸੰਖਿਅਕਾਂ ਖ਼ਿਲਾਫ਼ ਅਪਸ਼ਬਦ ਬੋਲਦੇ ਹਨ, ਸਗੋਂ ਦੇਸ਼ ਦੇ ਕਿਸਾਨਾਂ ਤੇ ਫ਼ੌਜੀਆਂ ਪ੍ਰਤੀ ਵੀ ਅਪਸ਼ਬਦ ਬੋਲਦੇ ਹਨ।  ਦਰਅਸਲ ਭਾਜਪਾ ਦੇਸ਼ ਨੂੰ ਧਰਮ ਦੇ ਆਧਾਰ ‘ਤੇ ਵੰਡਣਾ ਚਾਹੁੰਦੀ ਹੈ, ਪਰ ਇਸ ਦੇ ਨਾਪਾਕ ਇਰਾਦੇ ਕਦੇ ਵੀ ਕਾਮਯਾਬ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਨਫ਼ਰਤੀ ਏਜੰਡੇ ਰਾਹੀਂ ਪਿਛਲੇ 10 ਸਾਲਾਂ ਵਿੱਚ ਦੇਸ਼ ਦਾ ਵੱਡਾ ਆਰਥਿਕ, ਸਮਾਜਿਕ ਅਤੇ ਸਿਆਸੀ ਨੁਕਸਾਨ ਕੀਤਾ ਹੈ।  ਅੰਗਰੇਜ਼ਾਂ ਨੇ ਵੀ ਦੇਸ਼ ਦਾ ਇੰਨਾ ਨੁਕਸਾਨ ਨਹੀਂ ਕੀਤਾ ਹੋਵੇਗਾ।

ਆਮ ਆਦਮੀ ਪਾਰਟੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੋਂ ਮੰਗ ਕਰਦੀ ਹੈ ਕਿ ਇਸ ਮੁੱਦੇ ਤੇ ਜਲਦੀ ਤੋਂ ਜਲਦੀ ਸਪੱਸ਼ਟੀਕਰਨ ਦੇਵੇ ਅਤੇ ਮੁਆਫੀ ਮੰਗੇ। ਉਨ੍ਹਾਂ ਇਸ ਘਟਨਾ ਲਈ ਜ਼ਿੰਮੇਵਾਰ ਬੰਗਾਲ ਭਾਜਪਾ ਆਗੂਆਂ ਖ਼ਿਲਾਫ਼  ਵੀ ਕਾਰਵਾਈ ਦੀ ਮੰਗ ਵੀ ਕੀਤੀ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...