Friday, March 29, 2024

ਵਾਹਿਗੁਰੂ

spot_img
spot_img

BKU ਵੱਲੋਂ ਬਰਮਾਲੀਪੁਰ ਵਿਖੇ ਕਿਸਾਨਾਂ ਨੂੰ Delhi ਜਾਣ ਲਈ ਲਾਮਬੰਦ ਕੀਤਾ: MD Manpreet Singh Randeo

- Advertisement -

ਯੈੱਸ ਪੰਜਾਬ
ਲੁਧਿਆਣਾ, ਨਵੰਬਰ 24, 2020:
ਅੱਜ ਦੇਸ਼ ਦਾ ਅੰਨਦਾਤਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ‘ਆਪਣੀ ਰੋਜ਼ੀ ਰੋਟੀ ਪੰਜਾਬੀਅਤ ਦੀ ਹੋਂਦ ਅਤੇ ਕਿਸਾਨੀ ਦੀ ਰਾਖੀ ਲਈ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਪਰ ਸੰਘਰਸ਼ ਕਰ ਰਿਹਾ ਹੈ ਕਿਸਾਨ ਕੜਾਕੇ ਦੀ ਠੰਢ ਅਤੇ ਮੀਂਹ ਦੌਰਾਨ ਪੰਪਾਂ ਉਪਰ ਰਾਤਾਂ ਕੱਟਣ ਲਈ ਮਜਬੂਰ ਹੈ ਪਰ ਸੈਂਟਰ ਦੀ ਢੀਠ ਸਰਕਾਰ ਦੇ ਕੰਨਾਂ ਉਪਰ ਜੂੰਅ ਤੱਕ ਵੀ ਸਰਕ ਨਹੀਂ ਰਹੀ।

ਇਸ ਲਈ ਕਿਸਾਨ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ ਹੋਇਆ ਦਿੱਲੀ ਜਾਣ ਦਾ ਮਨ ਬਣਾ ਲਿਆ ਹੈ ਜਿਸ ਦੇ ਸੰਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਭਾਰਤ ਦੇ ਸੈਂਟਰ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਤਿੰਨ ਕਾਲੇ ਕਾਨੂੰਨ ਪਾਸ ਕਰ ਕੇ ੳੁਨ੍ਹਾਂ ਦੀ ਰੋਜ਼ੀ ਰੋਟੀ ਅਤੇ ਥਾਲੀ ਉੱਪਰ ਲੱਤ ਮਾਰਦਿਆਂ ਹੋਇਆਂ ਕਿਸਾਨਾਂ ਦੀਅਾਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਅਡਾਨੀਆਂ ਤੇ ਅੰਬਾਨੀਆਂ ਨੂੰ ਵੇਚਣ ਦੀਆ ਕੋਝੀਆਂ ਸਾਜ਼ਿਸ਼ਾਂ ਰਚ ਰਹੀ ਹੈ ਜਿਸ ਨੂੰ ਪੰਜਾਬ ਦਾ ਕਿਸਾਨ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕਰੇਗਾ।

ਸੋ ਇਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਪੰਜਾਬ ਸਰਪੰਚ ਜਗਜੀਤ ਸਿੰਘ ਜੱਗੀ ਜਨਰਲ ਸਕੱਤਰ ਪੰਜਾਬ ਅਤੇ ਗੁਰਪ੍ਰੀਤ ਸਿੰਘ ਧਮੋਟ ਕਿਸਾਨ ਆਗੂ ਵੱਲੋਂ ਬਰਮਾਲੀਪੁਰ ਵਿਖੇ ਕਿਸਾਨ ਭਰਾਵਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਿਸ ਵਿੱਚ ਬਰਮਾਲੀਪੁਰ ਦੇ ਸੈਂਕੜੇ ਕਿਸਾਨਾਂ ਨੇ ਆਪਣੀ ਸ਼ਮੂਲੀਅਤ ਕੀਤੀ ਅਤੇ ਕਿਸਾਨ ਯੂਨੀਅਨ ਨਾਲ ਮਿਲ ਕੇ ਫ਼ੈਸਲੇ ਲੈ ਗਏ ਕਿ ਉਹ ਆਪਣੇ ਹਿੱਤਾਂ ਦੀ ਰਾਖੀ ਲਈ 26 ਤਰੀਕ ਨੂੰ ਬਰਮਾਲੀਪੁਰ ਤੋਂ ਜਥੇ ਦੇ ਰੂਪ ਵਿੱਚ ਦਿੱਲੀ ਲਈ ਰਵਾਨਾ ਹੋਣਗੇ।

ਇਸ ਸਬੰਧਤ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦੇ ਹੋਏ ਬਾਬਾ ਸਾਹਿਬ ਸਿੰਘ ਬੇਦੀ ਐਜੂਕੇਸ਼ਨ ਸੰਸਥਾ ਦੇ ਮੁਖੀ ਮਨਪ੍ਰੀਤ ਸਿੰਘ ਬਰਮਾਲੀਪੁਰ ਨੇ ਆਖਿਆ ਕਿ ਪਿੰਡ ਪਿੰਡ ਅਤੇ ਸ਼ਹਿਰ ਸ਼ਹਿਰ ਹਰ ਵਰਗ ਇਸ ਕਾਲੇ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ ਅਤੇ ਅੱਜ ਸਾਰੇ ਵਰਗ ਮਜ਼ਦੂਰ ਆੜ੍ਹਤੀਆ ਵਪਾਰੀ ਵਰਗ ਅਤੇ ਸਾਰੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਇਸ ਸੰਘਰਸ਼ ਵਿੱਚ ਕੰਮ ਕਰ ਰਹੇ ਹਨ।

ਇਸ ਸਮੇਂ ਕਿਸਾਨ ਹਿਤੈਸ਼ੀ ਹਰਪਾਲ ਸਿੰਘ ਪਾਲਾ ਮੈਨੇਜਰ ਲੱਖਾ ਸਿੰਘ ਪ੍ਰੋ ਅਮਨਪ੍ਰੀਤ ਸਿੰਘ ਪ੍ਰਧਾਨ ਅਮਰਜੀਤ ਸਿੰਘ ਜਗੀਰਦਾਰ ਹਰਿੰਦਰ ਸਿੰਘ ਹਰਪ੍ਰੀਤ ਸਿੰਘ ਤੁਰ ਜਸਪ੍ਰੀਤ ਸਿੰਘ ਪ੍ਰਧਾਨ ਕਰਮਜੀਤ ਸਿੰਘ ਬਾਬਾ ਸੁਰਜੀਤ ਸਿੰਘ ਸਿਮਰਨਜੀਤ ਸਿੰਘ ਜਗੀਰਦਾਰ ਕਰਮਜੀਤ ਸਿੰਘ ਬਾਬਾ ਜੀ ਸਤਨਾਮ ਸਿੰਘ ਮਾਸਟਰ ਦਲਜਿੰਦਰ ਸਿੰਘ ਧਰਮਿੰਦਰ ਸਿੰਘ ਜੱਗੀ ਸਰਪੰਚ ਚਣਕੋਈਆਂ ਰਣਜੀਤ ਸਿੰਘ ਅਤੇ ਅਨੇਕਾਂ ਕਿਸਾਨ ਹਿਤੈਸ਼ੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਮਨੇਜਰ ਸਰਦਾਰ ਲੱਖਾ ਸਿੰਘ ਅਤੇ ਪ੍ਰੋ ਅਮਨਪ੍ਰੀਤ ਸਿੰਘ ਰਣਦਿਓ ਵੱਲੋਂ ਸਾਰੇ ਕਿਸਾਨ ਭਰਾਵਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ ਗਿਆ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...