Monday, January 13, 2025
spot_img
spot_img
spot_img
spot_img

BKU Ekta Dakaunda 18 ਦਸੰਬਰ ਨੂੰ Rail Roko ਪ੍ਰੋਗਰਾਮ ਵਿੱਚ ਹੋਵੇਗੀ ਸ਼ਾਮਿਲ: Manjeet Dhaner

ਦਲਜੀਤ ਕੌਰ
ਚੰਡੀਗੜ੍ਹ/ਬਰਨਾਲਾ, 17 ਦਸੰਬਰ, 2024

Bhartiya Kisan Union Ekta Dakaunda ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਸ਼ੰਭੂ ਬਾਰਡਰ ਰਾਹੀਂ ਦਿੱਲੀ ਜਾਣ ਦੀ ਇਜਾਜ਼ਤ ਨਾ ਦੇਣ, ਉਹਨਾਂ ਤੇ ਜਬਰ ਕਰਨ ਅਤੇ ਗੱਲਬਾਤ ਨਾ ਕਰਨ ਦੇ ਖਿਲਾਫ ਕੱਲ੍ਹ 18 ਦਸੰਬਰ ਨੂੰ ਤਿੰਨ ਘੰਟਿਆਂ ਦੇ ਰੇਲ ਜਾਮ ਵਿੱਚ ਉਹਨਾਂ ਦੀ ਜਥੇਬੰਦੀ ਵੀ ਸ਼ਾਮਿਲ ਹੋਵੇਗੀ।

ਇਸ ਬਾਰੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿੱਚ ਘੱਟੋ ਘੱਟ ਪੰਜ ਥਾਵਾਂ ਤੇ ਰੇਲਾਂ ਦਾ ਚੱਕਾ ਜਾਮ ਕਰੇਗੀ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਨੰਗੀ ਚਿੱਟੀ ਧੱਕੇਸ਼ਾਹੀ ਹੈ। ਇਸ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਵੀ ਚੁੱਪਚਾਪ ਤਮਾਸ਼ਾ ਦੇਖ ਰਹੀਆਂ ਹਨ ਅਤੇ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਵੀ ਬੰਦ ਹਨ।

ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਕੌਮੀ ਖੇਤੀ ਨੀਤੀ ਦੇ ਫਰੇਮਵਰਕ ਦੀ ਵੀ ਸਖਤ ਨਿਖੇਧੀ ਕਰਦਿਆਂ ਆਗੂਆਂ ਨੇ ਕਿਹਾ ਕਿ ਇਹ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਹੀ ਚੋਰ ਮੋਰੀਆਂ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ। ਸੰਯੁਕਤ ਕਿਸਾਨ ਮੋਰਚਾ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਲੋਕਾਂ ਦੀ ਤਾਕਤ ਦੇ ਆਸਰੇ ਤੇ ਇਸ ਖਿਲਾਫ ਸਖਤ ਲੜਾਈ ਦੇਵੇਗਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ