Friday, March 29, 2024

ਵਾਹਿਗੁਰੂ

spot_img
spot_img

‘ਕਾਲੀਆਂ ਭੇਡਾਂ’: ਜੇਲ੍ਹ ਅੰਦਰ ਚਿੱਟਾ ਅਤੇ ਮੋਬਾਇਲ ਲੈ ਕੇ ਜਾਂਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਗਸਤ, 2022:
ਫ਼ਰੀਦਕੋਟ ਮਾਡਰਨ ਜੇਲ੍ਹ ਦੇ ਇਕ ਸਹਾਇਕ ਸੁਪਰਡੈਂਟ ਨੂੰ ਜੇਲ੍ਹ ਦੇ ਅੰਦਰ ਚਿੱਟਾ ਅਤੇ ਮੋਬਾਇਲ ਲੈ ਕੇ ਜਾਣ ਸਮੇਂ ਵਾਰਡਰਾਂ ਵੱਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਇਕ ਵੱਡਾ ਐਲਾਨ ਕੀਤਾ ਹੈ।

ਘਟਨਾ ਸਨਿਚਰਵਾਰ ਸ਼ਾਮ 4 ਵਜੇ ਵਾਪਰੀ ਜਦ ਆਪਣੀ ਡਿਊਟੀ ’ਤੇ ਹਾਜ਼ਰ ਹੋਣ ਲਈ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਜੇਲ੍ਹ ਦੀ ਡਿਉੜੀ ਵਿਖ਼ੇ ਪੁੱਜਾ। ਮੌਕੇ ’ਤੇ ਹਾਜ਼ਰ ਵਾਰਡਰ ਜਸਵੀਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਉਸਦੀ ਤਲਾਸ਼ੀ ਲਈ ਪਰ ਜਦ ਉਸਨੂੰ ਹੱਥ ਵਿੱਚ ਫ਼ੜੀ ਇਕ ਫ਼ਾਈਲ ਵਿਖ਼ਾਉਣ ਲਈ ਕਿਹਾ ਗਿਆ ਤਾਂ ਉਹ ਵਾਰਡਰਾਂ ਨਾਲ ਹੱਥੋਪਾਈ ਹੋ ਕੇ ਆਪਣੇ ਦਫ਼ਤਰ ਵੱਲ ਭੱਜ ਨਿਕਲਿਆ।

ਵਾਰਡਰਾਂ ਨੇ ਐਡੀਸ਼ਨਲ ਜੇਲ੍ਹ ਸੁਪਰਡੈਂਟ ਸ: ਅਰਪਨਜੋਤ ਸਿੰਘ ਅਤੇ ਡਿਪਟੀ ਸੁਪਰਡੈਂਟ ਜੇਲ੍ਹ ਸ: ਕੁਲਬੀਰ ਸਿੰਘ ਟਿਵਾਣਾ ਦੀ ਹਾਜ਼ਰੀ ਵਿੱਚ ਫ਼ਾਈਲ ਖੋਲ੍ਹੀ ਤਾਂ ਫ਼ਾਈਲ ਦੇ ਅੰਦਰ ਹੀ ਲੁਕਾ ਕੇ ਰੱਖੇ ਚਿੱਅੇ ਦੇ 8 ਪੈਕੇਟ ਜਿਨ੍ਹਾਂ ਦਾ ਵਜ਼ਨ ਕਰੀਬ 79 ਗ੍ਰਾਮ ਸੀ ਫ਼ਾਈਲ ਦੇ ਅੰਦਰ ਟੇਪ ਲਗਾ ਕੇ ਰੱਖੇ ਪਾਏ ਗਏ। ਇਸ ਦੇ ਨਾਲ ਹੀ ਫ਼ਾਈਲ ਵਿੱਚ ਹੀ ਇਕ ‘ਵੀਵੋ’ ਫ਼ੋਨ ਵੀ ਪਾਇਆ ਗਿਆ।

ਇਸ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੋਤਵਾਲੀ ਵਿੱਚ ਬਿੰਨੀ ਟਾਂਕ ਦੇ ਖਿਲਾਫ਼ ਐਨ.ਡੀ.ਪੀ.ਐਸ.ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਪੁਲਿਸ ਨੇ ਬਿੰਨੀ ਟਾਂਕ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 3 ਹੋਰ ਮੋਬਾਇਲ ਫ਼ੋਨ ਅਤੇ 67 ਹਜ਼ਾਰ ਰੁਪਏ ਨਕਦ ਵੀ ਫ਼ੜੇ ਗਏ।

ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਨੂੰ ਬਿੰਨੀ ਟਾਂਕ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਇਹ ਤਫ਼ਤੀਸ਼ ਕੀਤੀ ਜਾਵੇਗੀ ਕਿ ਉਹ ਇਹ ਕੰਮ ਕਿੰਨੀ ਦੇਰ ਤੋਂ ਕਰ ਰਿਹਾ ਸੀ ਅਤੇ ਇਸ ਮਾਮਲੇ ਵਿੱਚ ਹੋਰ ਕਿਸ ਕਿਸ ਦੀ ਮਿਲੀਭੁਗਤ ਸੀ।

ਜੇਲ੍ਹ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਇਸ ਸੰਬੰਧੀ ਆਖ਼ਿਆ ਕਿ ਜੇਲ੍ਹ ਵਿਭਾਗ ਜੇਲ੍ਹ ਵਾਰਡਰ ਨੂੰ ਸਨਮਾਨਿਤ ਕਰੇਗਾ ਜਿਨ੍ਹਾਂ ਨੇ ਆਪਣੇ ਹੀ ਵਿਭਾਗ ਦੀ ਇਕ ‘ਕਾਲੀ ਭੇਡ’ ਨੂੰ ਕਾਬੂ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ: ਬੈਂਸ ਦੇ ਨਿਰਦੇਸ਼ਾਂ ’ਤੇ ਜੇਲ੍ਹਾਂ ਵਿੱਚ ਮੋਬਾਇਲਾਂ ਅਤੇ ਨਸ਼ਿਆਂ ਬਾਰੇ ਤੇਜ਼ ਕੀਤੀ ਗਈ ਕਾਰਵਾਈ ਤਹਿਤ ਹੀ ਬੀਤੇ ਦਿਨੀਂ ਇਕ ਏ.ਐਸ.ਆਈ. ਵੀ ਇਸੇ ਤਰ੍ਹਾਂ ਦੇ ਮਾਮਲੇ ਵਿੱਚ ਕਾਬੂ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...