spot_img
Saturday, June 15, 2024

ਵਾਹਿਗੁਰੂ

spot_img
spot_img

ਅਮਰੀਕਾ ਵਿੱਚ ਡੇਢ ਮਹੀਨਾ ਪਹਿਲਾਂ ਲਾਪਤਾ ਹੋਈਆਂ 2 ਔਰਤਾਂ ਦੀਆਂ ਲਾਸ਼ਾਂ ਫ਼ਰੀਜ਼ਰ ਵਿੱਚੋਂ ਮਿਲੀਆਂ, 5 ਸ਼ੱਕੀ ਦੋਸ਼ੀਆਂ ਵਿਰੁੱਧ ਦੋਸ਼ ਤੈਅ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 25 ਮਈ, 2024

ਕੰਸਾਸ ਤੇ ਓਕਲਾਹੋਮਾ ਵਿਚਾਲੇ ਇਸ ਸਾਲ 30 ਮਾਰਚ ਨੂੰ ਲਾਪਤਾ ਹੋਈਆਂ ਦੋ ਔਰਤਾਂ ਦੀਆਂ ਲਾਸ਼ਾਂ ਇਕ ਫਰੀਜ਼ਰ ਵਿਚੋਂ ਮਿਲਣ ਦਾ ਹੈਰਾਨੀਜਨਕ ਖੁਲਾਸਾ ਹੋਇਆ ਹੈ। ਨਵੇਂ ਜਾਰੀ ਤਲਾਸ਼ੀ ਵਾਰੰਟਾਂ ਅਨੁਸਾਰ ਇਹ ਲਾਸ਼ਾਂ ਇਕ ਪਸ਼ੂਆਂ ਦੀ ਚਰਾਗਾਹ ਜੋ 5 ਸ਼ੱਕੀ ਦੋਸ਼ੀਆਂ ਵਿਚੋਂ ਇਕ ਨੇ ਪਟੇ ਉਪਰ ਲਈ ਹੋਈ ਸੀ, ਵਿਚ ਦੱਬੇ ਇਕ ਫਰੀਜ਼ਰ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ।

ਅਧਿਕਾਰੀਆਂ ਵੱਲੋਂ ਮਾਮਲੇ ਵਿਚ ਦਾਇਰ ਹਲਫੀਆ ਬਿਆਨ ਵਿਚ ਕਿਹਾ ਗਿਆ ਹੈ ਕਿ ਵੇਰੋਨੀਕਾ ਬਟਲਰ (27) ਤੇ ਜਿਲੀਅਨ ਕੈਲੀ (39) ਦੀਆਂ ਲਾਸ਼ਾਂ ਉਸ ਵੇਲੇ ਬਰਾਮਦ ਹੋਈਆਂ ਜਦੋਂ ਜਾਂਚ ਅਧਿਕਾਰੀਆਂ ਵੱਲੋਂ 14 ਅਪ੍ਰੈਲ, 2024 ਨੂੰ ਟੈਡ ਕੁਲਮ ਨਾਮੀ ਸ਼ੱਕੀ ਦੋਸ਼ੀ ਦੁਆਰਾ ਪਟੇ ਉਪਰ ਲਈ ਗਈ ਜਾਇਦਾਦ ਚਰਾਗਾਹ ਦੀ ਤਲਾਸ਼ੀ ਲਈ ਗਈ। ਤਾਜਾ ਮਿੱਟੀ ਦੇ ਢੇਰ ਉਪਰ ਸ਼ੱਕ ਪੈਣ ‘ਤੇ ਉਸ ਨੂੰ ਪੁੱਟਿਆ ਗਿਆ ਤੇ ਉਸ ਵਿਚ ਦੱਬੇ ਇਕ ਫਰੀਜ਼ਰ ਨੂੰ ਖੋਲਿਆ ਗਿਆ ਤਾਂ ਸਾਰਾ ਮਾਮਲਾ ਹੱਲ ਹੋ ਗਿਆ।

ਟੈਡ ਕੁਲਮ ਸਮੇਤ 5 ਦੋਸ਼ੀਆਂ ਵਿਰੁੱਧ ਪਹਿਲਾ ਦਰਜਾ ਹੱਤਿਆਵਾਂ, ਅਗਵਾ ਤੇ ਹੱਤਿਆਵਾਂ ਕਰਨ ਲਈ ਸਾਜਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਅਦਾਲਤੀ ਦਸਤਾਵੇਜ਼ਾਂ ਵਿਚ ਇਹ ਨਹੀਂ ਦੱਸਿਆ ਗਿਆ ਕਿ ਔਰਤਾਂ ਦੀਆਂ ਹੱਤਿਆਵਾਂ ਕਿਸ ਢੰਗ ਨਾਲ ਕੀਤੀਆਂ ਗਈਆਂ।

ਪੁਲਿਸ ਨੇ ਕੁਲਮ ਦੇ ਨਾਲ ਬਟਲਰ ਦੇ ਬੱਚਿਆਂ ਦੀ ਦਾਦੀ ਟਿਫੈਨੀ ਐਡਮਜ (54), ਵਿਆਹੁਤਾ ਜੋੜਾ ਕੋਲ ਟੋਮਬਲਾਈ (50), ਕੋਰਾ ਟੋਮਬਲਾਈ (44) ਤੇ ਪੌਲ ਗਰਾਈਸ (31) ਵਿਰੁੱਧ ਦੋਸ਼ ਆਇਦ ਕੀਤੇ ਹਨ।

ਦੋਸ਼ ਲਾਇਆ ਗਿਆ ਹੈ ਕਿ ਬਟਲਰ ਤੇ ਐਡਮਜ ਵਿਚਾਲੇ ਬੱਚਿਆਂ ਦੀ ਸਪੁਰਦਗੀ ਨੂੰ ਲੈ ਕੇ ਚਲ ਰਹੀ ਕਸ਼ਮਕਸ਼ ਦਰਮਿਆਨ ਦਾਦੀ ਐਡਮਜ ਤੇ ਕੁਲਮ ਨੇ ਟੋਮਬਲਾਈ ਜੋੜੇ ਨਾਲ ਮਿਲ ਕੇ ਹੱਤਿਆਵਾਂ ਦੀ ਸਾਜਿਸ਼ ਰਚੀ। ਓਕਲਾਹੋਮਾ ਸਟੇਟ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵਿਸ਼ੇਸ਼ ਏਜੰਟ ਜੈਸਨ ਓਟ ਅਨੁਸਾਰ ਸਾਰੇ ਸ਼ੱਕੀ ਦੋਸ਼ ਇਕ ਸਰਕਾਰ ਵਿਰੋਧੀ ਗਰੁੱਪ ਜਿਸ ਦੀ ਧਾਰਮਿੱਕ ਪ੍ਰਤੀਬੱਧਤਾ ਹੈ, ਰਾਹੀਂ ਇਕ ਦੂਸਰੇ ਨੂੰ ਜਾਣਦੇ ਹਨ। ਇਸ ਮਾਮਲੇ ਵਿਚ ਅਜੇ ਤੱਕ ਸ਼ੱਕੀ ਦੋਸ਼ੀਆਂ ਨੇ ਕਿਸੇ ਕਿਸਮ ਦੀ ਦਰਖਾਸਤ ਦਾਇਰ ਨਹੀਂ ਕੀਤੀ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...