Saturday, May 4, 2024

ਵਾਹਿਗੁਰੂ

spot_img
spot_img

ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਭੇਂਟ

- Advertisement -

ਯੈੱਸ ਪੰਜਾਬ
ਲੁਧਿਆਣਾ, 30 ਮਾਰਚ, 2024

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਲਿਖੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਫਾਉਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਤੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸਤੀਸ਼ ਗੁਲਾਟੀ ਦੀ ਬੇਟੀ ਦੀ ਸ਼ਾਦੀ ਮੌਕੇ ਬੀਤੀ ਸ਼ਾਮ ਹਾਜ਼ਰ ਲੇਖਕਾਂ ਦੇ ਵਿਸ਼ਾਲ ਇਕੱਠ ਵਿੱਚ ਭੇਂਟ ਕੀਤੀ।

ਸ਼੍ਰੀ ਕਫਿਸ਼ਨ ਕੁਮਾਰ ਬਾਵਾ ਨੇ ਲੇਖਕਾਂ ਨੂੰ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਕਬਾ(ਨੇੜੇ ਮੁੱਲਾਂਪੁਰ ਦਾਖਾ) ਵਿੱਚ ਸਥਾਪਤ ਬੰਦਾ ਸਿੰਘ ਬਹਾਦਰ ਭਵਨ ਸਥਿਤ ਸ਼ਬਦ ਪ੍ਰਕਾਸ਼ ਅਜਾਇਬ ਘਰ ਤੇ ਆਧਾਰਿਤ ਇਸ ਪੁਸਤਕ ਰਾਹੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਕੀਰਤੀ ਪੂਰੇ ਵਿਸ਼ਵ ਵਿੱਚ ਪਹੁੰਚਾਉਣਾ ਹੈ।

ਇਸ ਸ਼ਬਦ ਪ੍ਰਕਾਸ਼ ਅਜਾਇਬਘਰ ਦੀ ਇਮਾਰਤ ਦੀ ਉਸਾਰੀ ਸਰਦਾਰ ਸ ਪ ਸ ਓਬਰਾਏ ਜੀ ਵੱਲੋਂ ਸਥਾਪਿਤ ਸਰਬੱਤ ਦਾ ਭਲਾ ਟਰਸਟ ਵੱਲੋਂ ਜਸਵੰਤ ਸਿੰਘ ਛਾਪਾ ਦੀ ਪ੍ਰੇਰਨਾ ਨਾਲ ਕਰਵਾਈ ਗਈ ਸੀ। ਇਸ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਵਿਸ਼ਵ ਪ੍ਰਸਿੱਧ ਚਿਤਰਕਾਰ ਸ. ਆਰ ਐੱਮ ਸਿੰਘ ਪਾਸੋਂ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਤੇ ਹੋਰ ਬਾਣੀ ਕਾਰਾਂ ਦੇ ਚਿਤਰ ਸਰੂਪ ਤਿਆਰ ਕਰਵਾ ਕੇ ਇਸ ਅਜਾਇਬ ਘਰ ਵਿੱਚ ਸੁਭਾਇਮਾਨ ਕੀਤੇ ਗਏ ਹਨ। ਇਨ੍ਹਾਂ ਬਾਣੀਕਾਰਾਂ ਦੇ ਜੀਵਨ ਤੇ ਰਚਨਾ ਬਾਰੇ ਇਹ ਕੌਫੀ ਟੇਬਲ ਕਿਤਾਬ ਤਿਆਰ ਕਰਵਾਈ ਗਈ ਹੈ।

ਇਸ ਪ੍ਰਾਜੈਕਟ ਵਿੱਚ ਉੱਘੇ ਵਿਦਵਾਨਾਂ ਦਾ ਪੈਨਲ ਬਣਾ ਕੇ ਸ. ਤੇਜਪ੍ਰਤਾਪ ਸਿੰਘ ਸੰਧੂ ਤੇ ਰਣਜੋਧ ਸਿੰਘ ਦੀ ਦੇਖ ਰੇਖ ਹੇਠ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪਵਾਇਆ ਹੈ।

ਇਸ ਮੌਕੇ ਬੋਲਦਿਆਂ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਹ ਪੁਸਤਕ ਦੋ ਵੱਡੇ ਲੇਖਕਾਂ ਨੂੰ ਭੇਂਟ ਕਰਨ ਦਾ ਮਨੋਰਥ ਬਾਕੀ ਲੇਖਕ ਭਾਈਚਾਰੇ ਤੀਕ ਇਹ ਸੁਨੇਹਾ ਪਹੁੰਚਾਉਣਾ ਹੈ ਕਿ ਇਹ ਕਾਰਜ ਸਮਾਜ ਦੇ ਸਭ ਵਰਗਾਂ ਨੂੰ ਰਲ਼ ਮਿਲ ਕਰਨੇ ਚਾਹੀਦੇ ਹਨ ਕਿਉਂਕਿ ਸਾਹਿੱਤ ਸਿਰਜਣਾ ਦੇ ਨਾਲ ਨਾਲ ਬਾਕੀ ਸਰੋਕਾਰ ਸਮਝਣੇ ਤੇ ਸਮਝਾਉਣੇ ਬਹੁਤ ਜ਼ਰੂਰੀ ਹਨ।

ਇਸ ਮੁੱਲਵਾਨ ਪੁਸਤਕ ਦੇ ਲੇਖਕ ਅਨੁਰਾਗ ਸਿੰਘ ਤੇ ਚਿਤਰਕਾਰ ਆਰ ਐੱਮ ਸਿੰਘ ਦੀ ਸ਼ਲਾਘਾ ਕਰਦੱਆਂ ਉਨ੍ਹਾਂ ਕਿਹਾ ਕਿ ਇਸ ਪੁਸਤਕ ਰਾਹੀਂ ਗੁਰਬਾਣੀ ਆਧਾਰਿਤ ਸਾਹਿੱਤ ਨੂੰ ਨਵੀਂ ਸਮਰੱਥ ਦਿਸ਼ਾ ਮਿਲੀ ਹੈ।

ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੇ ਇਹ ਪੁਸਤਕ ਪ੍ਰਾਪਤ ਕਰਨ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦਾ ਧੰਨਵਾਦ ਕੀਤਾ।

ਇਸ ਮੌਕੇ ਡਾ. ਦੀਪਕ ਮਨਮੋਹਨ ਸਿੰਘ, ਪ੍ਰੋ. ਰਵਿੰਦਰ ਭੱਠਲ, ਸਤੀਸ਼ ਗੁਲਾਟੀ, ਖ਼ੁਸ਼ਵੰਤ ਬਰਗਾੜੀ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਗੁਰਇਕਬਾਲ ਸਿੰਘ, ਡਾ. ਸ਼ਿੰਦਰਪਾਲ ਸਿੰਘ, ਡਾ. ਸੁਰਜੀਤ ਸਿੰਘ, ਤ੍ਰੈਲੋਚਨ ਲੋਚੀ ,ਜਸਪਾਲ ਮਾਨਖੇੜਾ, ਬਲਵਿੰਦਰ ਗਰੇਵਾਲ, ਫ਼ਿਲਮ ਸਾਜ਼ ਡੀ ਪੀ ਅਰਸ਼ੀ,ਰਾਜਦੀਪ ਸਿੰਘ ਤੂਰ, ਪ੍ਰਭਜੋਤ ਸਿੰਘ ਸੋਹੀ, ਮੀਤ ਅਨਮੋਲ ਤੇ ਕੁਝ ਹੋਰ ਲੇਖਕ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,151FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...