Thursday, March 28, 2024

ਵਾਹਿਗੁਰੂ

spot_img
spot_img

ਜਲੰਧਰ ਵਿੱਚ ਬਾਊਂਸਰ ਦਾ ਗੋਲੀ ਮਾਰ ਕੇ ਕਤਲ: ਲਾਰੈਂਸ ਬਿਸ਼ਨੋਈ ਦੇ ਨਾਂਅ ’ਤੇ ਪਾਈ ਪੋਸਟ ਵਿੱਚ ਕਿਹਾ, ‘ਜਲਦੀ ਹੀ ਲਿਆ ਜਾਵੇਗਾ ਬਦਲਾ’

- Advertisement -

ਯੈੱਸ ਪੰਜਾਬ
ਜਲੰਧਰ, 29 ਨਵੰਬਰ, 2022:
ਜਲੰਧਰ ਵਿੱਚ ਇੱਕ ਟੈਕਸੀ ਯੂਨੀਅਨ ਦੇ ਪ੍ਰਧਾਨ ਵੱਲੋਂ ਇਕ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਉਸ ਵੱਲੋਂ ਚਲਾਈ ਇੱਕ ਹੋਰ ਗੋਲੀ ਇਕ ਔਰਤ ਨੂੰ ਲੱਗੀ ਹੈ ਜੋ ਹਸਪਤਾਲ ਵਿੱਚ ਇਲਾਜ ਅਧੀਨ ਹੈ ਪਰ ਖ਼ਤਰੇ ਤੋਂ ਬਾਹਰ ਹੈ। ਟੈਕਸੀ ਯੂਨੀਅਨ ਪ੍ਰਧਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਕਤਲ ਦੀ ਖ਼ਬਰ ਆਉਣ ਤੋਂ ਛੇਤੀ ਹੀ ਬਾਅਦ ਲਾਰੈਂਸ ਬਿਸ਼ਨੋਈ ਨਾਂਅ ਦੇ ਇਕ ਫ਼ੇਸਬੁੱਕ ਅਕਾਊਂਟ ਤੋਂ ਇਸ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ। ਇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਸੋਨੂੂੰ ਰੁੜਕਾ ਦੀ ਤਸਵੀਰ ਸ਼ੇਅਰ ਕਰਦਿਆਂ ਲਿਖ਼ਿਆ ਗਿਆ ਹੈ ਕਿ ‘ਜਲਦੀ ਹੀ ਬਦਲਾ ਲਿਆ ਜਾਵੇਗਾ।’

‘ਯੈੱਸ ਪੰਜਾਬ’ ਲਾਰੈਂਸ ਬਿਸ਼ਨੋਈ ਦੇ ਉਕਤ ਅਕਾਊਂਟ ਅਤੇ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਉਂਜ ਲਾਰੈਂਸ ਬਿਸ਼ਨੋਈ ਇਸ ਵੇਲੇ ਐਨ.ਆਈ.ਏ.ਦੀ ਹਿਰਾਸਤ ਵਿੱਚ ਹੈ ਪਰ ਇਹ ਵੀ ਗੱਲ ਹੈ ਕਿ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਅਕਾਊਂਟ ਇੰਜ ਹੀ ‘ਉਪਰੇਟ’ ਹੁੰਦੇ ਰਹਿੰਦੇ ਹਨ।

ਬਾਊਂਸਰ ਦੀ ਪਛਾਣ ਗੁਰਾਇਆ ਨੇੜਲੇ ਰੁੜਕਾ ਕਲਾਂ ਵਾਸੀ ਸੋਨੂੰ ਰੁੜਕਾ ਕਲਾਂ ਵਜੋਂ ਹੋਈ ਹੈ ਜਦਕਿ ਉਸਦਾ ਕਤਲ ਕਰਨ ਵਾਲਾ ਟੈਕਸੀ ਯੂਨੀਅਨ ਪ੍ਰਧਾਨ ਗੁਰਮੀਤ ਔਲਖ਼ ਹੈ।

ਇਸ ਸੰਬੰਧੀ ਇਕ ਸੀ.ਸੀ.ਟੀ.ਵੀ.ਫੁੱਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੁਰਮੀਤ ਔਲਖ਼ ਸੋਨੂੰ ਰੁੜਕਾ ਕਲਾਂ ਨੂੰ ਗ਼ੋਲੀ ਮਾਰਦਾ ਨਜ਼ਰ ਆਉਂਦਾ ਹੈ। ਗੁਰਮੀਤ ਔਲਖ਼ ਨੂੰ ਵੀ ਕੁਝ ਸੱਟਾਂ ਲੱਗੀਆਂ ਹਨ ਜਿਸ ਕਰਕੇ ਉਹ ਹਸਪਤਾਲ ਵਿੱਚ ਦਾਖ਼ਲ ਹੈ। ਪੁਲਿਸ ਵੱਲੋਂ ਗੁਰਮੀਤ ਔਲਖ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਬਾਊਂਸਰ ਸੋਨੂੰ ਰੁੜਕਾ ਕਲਾਂ ਬਾਰੇ ਖ਼ਬਰ ਹੈ ਕਿ ਸੋਨੂੰ ਰੁੜਕਾ ਕਲਾਂ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਉਸਦੀਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਤਸਵੀਰਾਂ ਉਸਦੀ ਲਾਰੈਂਸ ਨਾਲ ਕਿਸੇ ‘ਸਾਂਝ’ ਵੱਲ ਇਸ਼ਾਰਾ ਕਰਦੀਆਂ ਹਨ।

ਘਟਨਾ ਜਲੰਧਰ ਦੇ ਇਲਾਕੇ ਸਤਨਾਮ ਨਗਰ ਵਿੱਚ ਵਾਪਰੀ। ਪਤਾ ਲੱਗਾ ਹੈ ਕਿ ਸੋਨੂੰ ਰੁੜਕਾ ਰਾਤ ਹੀ ਗੁਰਾਇਆ ਤੋਂ ਜਲੰਧਰ ਪੁੱਜਾ ਸੀ ਕਿਉਂਕਿ ਸਵੇਰੇ ਉਸਦੀ ਜਲੰਧਰ ਅਦਾਲਤ ਵਿੱਚ ਕੋਈ ਪੇਸ਼ੀ ਸੀ। ਉਹ ਗੁਰਮੀਤ ਔਲਖ਼ ਦੇ ਚਚੇਰੇ ਭਰਾ ਬੱਲੀ ਔਲਖ਼ ਦੇ ਘਰ ਠਹਿਰਿਆ ਸੀ। ਬੱਲੀ ਔਲਖ਼ ਦਾ ਵਿਦੇਸ਼ ਰਹਿੰਦਾ ਭਰਾ ਰਾਜਾ ਔਲਖ਼ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਵੀ ਸੋਨੂੰ ਦਾ ਦੋਸਤ ਹੈ।

ਪਤਾ ਲੱਗਾ ਹੈ ਕਿ ਗੁਰਮੀਤ ਔਲਖ਼ ਅਤੇ ਬੱਲੀ ਔਲਖ਼ ਦੇ ਵਿਵਾਦ ਵਿੱਚ ਵੀ ਉਹ ਵਿਚੋਲਗਿਰੀ ਕਰ ਰਿਹਾ ਸੀ।

ਝਗੜਾ ਗਲੀ ਵਿੱਚ ਕਾਰ ਲਾਉਣ ਨੂੰ ਲੈ ਕੇ ਸ਼ੁਰੂ ਹੋਇਆ ਜਿਸ ਦੌਰਾਨ ਗੁਰਮੀਤ ਔਲਖ਼ ਨੇ ਆਪਣੇ ਰਿਵਾਲਵਰ ਕੱਢ ਕੇ ਫ਼ਾਇਰ ਕਰ ਦਿੱਤੇ ਜਿਨ੍ਹਾਂ ਵਿੱਚੋਂ ਇਕ ਸੋਨੂੰ ਰੁੜਕਾ ਦੀ ਛਾਤੀ ’ਤੇ ਲੱਗੀ ਜਦਕਿ ਦੂਜੀ ਬੱਲੀ ਔਲਖ਼ ਦੀ ਮਾਤਾ ਦੇ ਪੈਰ ਵਿੱਚ ਲੱਗੀ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੋਨੂੰ ਰੁੜਕਾ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮਾਮਲੇ ਵਿੱਚ ਕਤਲ ਦਾ ਪਰਚਾ ਦਰਜ ਕਰ ਲਿਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...