Friday, March 29, 2024

ਵਾਹਿਗੁਰੂ

spot_img
spot_img

ਬੀ.ਐਸ.ਐਫ. ਦੇਵੇਗੀ ਇਕ ਲੱਖ ਦਾ ਇਨਾਮ, ਸਰਹੱਦ ’ਤੇ ਵਧ ਰਹੀਆਂ ਡਰੋਨ ਸਰਗਰਮੀਆਂ ਰੋਕਣ ਲਈ ਡੀ.ਆਈ.ਜੀ. ਨੇ ਲੋਕਾਂ ਦਾ ਸਹਿਯੋਗ ਮੰਗਿਆ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 1 ਅਕਤੂਬਰ, 2022 –
ਭਾਰਤ-ਪਾਕ ਅੰਤਰਰਾਸ਼ਟਰੀ ਸਰਹੱਦੀ ’ਤੇ ਪਾਕਿਸਤਾਨ ਵਾਲੇ ਪਾਸਿਓਂ ਵੱਧ ਰਹੀਆਂ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦਾ ਸਹਿਯੋਗ ਮੰਗਿਆ ਹੈ। ਅੱਜ ਬੀ.ਐੱਸ.ਐੱਫ ਹੈਡਕੁਆਟਰ ਗੁਰਦਾਸਪੁਰ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਬੀ.ਐੱਸ.ਐੱਫ ਪੂਰੀ ਤਰਾਂ ਚੌਕਸ ਅਤੇ ਵਚਨਬੱਧ ਹੈ ਅਤੇ ਸਰਹੱਦ ਉੱਪਰ ਸਖਤੀ ਦੇਖਦੇ ਹੋਏ ਗੁਆਂਢੀ ਮੁਲਕ ਵੱਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡੋਰਨ ਦਾ ਸਹਾਰਾ ਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬੀ.ਐੱਸ.ਐੱਫ ਵੱਲੋਂ ਦੁਸ਼ਮਣ ਦੇ ਇਨ੍ਹਾਂ ਨਾ-ਪਾਕ ਇਰਾਦਿਆਂ ਨੂੰ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਬੀ.ਐੱਸ.ਐੱਫ ਵਲੋਂ ਭਾਰਤ ਸਰਹੱਦ ਉੱਪਰ ਹਾਈਟੈੱਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦਾਂ ਦੇ ਉੱਪਰ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵਾਰ ਵਾਰ ਭੇਜੀ ਗਈ ਨਸ਼ੇ ਦੀ ਖੇਪ ਨੂੰ ਫੜ ਕੇ ਪਾਕਿਸਤਾਨ ਦੇ ਮਨਸੂਬਿਆਂ ’ਤੇ ਪਾਣੀ ਫੇਰਿਆ ਹੈ ਅਤੇ ਇਸੇ ਤਰ੍ਹਾਂ ਪਾਕਿਸਤਾਨ ਦੇ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਨੂੰ ਵੀ ਫੜ ਕੇ ਜ਼ਬਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਫਿਰ ਵੀ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀ.ਐੱਸ.ਐੱਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਡੋਰਨ ਦੀ ਅਵਾਜ਼ ਸੁਣਾਈ ਦੇਵੇ ਜਾਂ ਸਰਹੱਦ ਨੇੜੇ ਕੋਈ ਸ਼ੱਕੀ ਹਰਕਤ ਦਿਖਾਈ ਦੇਵੇ ਤਾਂ ਇਸਦੀ ਜਾਣਕਾਰੀ ਤੁਰੰਤ ਬੀ.ਐੱਸ.ਐੱਫ, ਪੰਜਾਬ ਪੁਲਿਸ ਜਾਂ 112 ਨੰਬਰ ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੀ.ਐਸ.ਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...