Sunday, May 19, 2024

ਵਾਹਿਗੁਰੂ

spot_img
spot_img

ਰਿਟਾਇਰਡ ਡਿਪਟੀ ਡਾਇਰੈਕਟਰ ਡਾ ਮੱਖਣ ਸਿੰਘ ਹੋਣਗੇ ਸੰਗਰੂਰ ਤੋਂ ਬਸਪਾ ਉਮੀਦਵਾਰ: ਬੈਣੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਸੰਗਰੂਰ, 11 ਅਪ੍ਰੈਲ, 2024

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਡਾ ਮੱਖਣ ਸਿੰਘ ਜੀ ਹੋਣਗੇ।

ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਜੀ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਡਾ ਮੱਖਣ ਸਿੰਘ ਬਾਮਸੇਫ਼ ਦੇ ਵਰਕਰ ਦੇ ਤੌਰ ਤੇ ਪਾਰਟੀ ਸਫਾਂ ਨਾਲ ਜੁੜੇ ਰਹੇ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਪੰਜਾਬ ਹਨ।

ਡਾ ਮੱਖਣ ਸਿੰਘ ਸਿਹਤ ਵਿਭਾਗ ਵਿਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਮੁਕਤ ਹੋਏ ਹਨ। ਸ ਗੜ੍ਹੀ ਨੇ ਕਿਹਾ ਆਪ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਦਲਿਤ ਉੱਪ ਮੁੱਖ ਮੰਤਰੀ ਨਾ ਲਗਾਉਣ ਦਾ ਬਦਲਾ ਬਸਪਾ ਦਾ ਦਲਿਤ ਚੇਹਰਾ ਉਮੀਦਵਾਰ ਲਵੇਗਾ।

ਸੰਗਰੂਰ ਲੋਕ ਸਭਾ ਵਿਚ ਬਹੁਗਿਣਤੀ ਕਿਰਤੀ, ਗਰੀਬ, ਦਲਿਤ ਤੇ ਮਜ਼ਲੂਮ ਵਰਗਾ ਦੀ ਵੱਡੀ ਆਬਾਦੀ ਹੈ ਜੋਕਿ ਸਰਮਾਏਦਾਰੀ ਤੇ ਜਾਤੀਵਾਦ ਤਹਿਤ ਜੁਲਮ ਅੱਤਿਆਚਾਰਾਂ ਦੀ ਸ਼ਿਕਾਰ ਹੈ। ਇਸ ਵਰਗ ਦੀ ਲੜਾਈ ਬਹੁਜਨ ਸਮਾਜ ਪਾਰਟੀ ਮਜਬੂਤੀ ਨਾਲ ਲੋਕ ਸਭਾ ਉਮੀਦਵਾਰ ਡਾ ਮੱਖਣ ਸਿੰਘ ਰਾਹੀਂ ਸੰਗਰੂਰ ਲੋਕ ਸਭਾ ਚ ਲੜੇਗੀ।

ਇਸ ਮੌਕੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਦਲਿਤ ਵਰਗ ਦੇ ਚੇਹਰੇ ਡਾ ਮੱਖਣ ਸਿੰਘ ਨੂੰ ਉਮੀਦਵਾਰ ਦੇਣਾ ਬਸਪਾ ਹਾਈਕਮਾਂਡ ਦਾ ਦੂਰਅੰਦੇਸ਼ੀ ਫੈਂਸਲਾ ਹੈ, ਸਾਰੇ ਵਰਕਰ ਇੱਕਜੁੱਟਤਾ ਨਾਲ ਕੰਮ ਕਰਨਗੇ। ਇਸ ਮੌਕੇ ਪੰਜਾਬ ਇੰਚਾਰਜ ਬਸਪਾ ਵਿਧਾਇਕ ਡਾ ਨਛੱਤਰ ਪਾਲ, ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਮਾਸਟਰ ਅਮਰਜੀਤ ਝਲੂਰ, ਸ਼੍ਰੀ ਗੁਰਲਾਲ ਸੈਲਾ, ਆਦਿ ਹਾਜ਼ਿਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,119FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...